05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 04-01-2026
ਗੁਰੂਹਰਸਹਾਏ, 3 ਜਨਵਰੀ (ਕਪਿਲ ਕੰਧਾਰੀ)-ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸ਼ਹਿਰ ਦੀ ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹੁਕਮ ਸਿੰਘ, ਸਰਪ੍ਰਸਤ ਗੁਰਦਿੱਤ ਸਿੰਘ, ਮੀਤ ਪ੍ਰਧਾਨ ਬਲਵੀਰ ਕਾਲਾ, ਖ਼ਜ਼ਾਨਚੀ ਸਾਧੂ ਸਿੰਘ, ਸੈਕਟਰੀ ਗੁਰਚਰਨ ਸਿੰਘ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਲੈ ਕੇ ਹਰ ਸਾਲ ਦੀ ਤਰ੍ਹਾਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼੍ਰੀ ਮੁਕਤਸਰ ਸਾਹਿਬ ਰੋਡ, ਮੇਨ ਬਾਜ਼ਾਰ, ਫ਼ਰੀਦਕੋਟ ਰੋਡ, ਰੇਲਵੇ ਪੁਲ, ਐੱਚ.ਕੇ ਐਲ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੰੁਚਿਆ | ਉਨ੍ਹਾਂ ਦੱਸਿਆ ਕਿ ਫੁੱਲਾ ਅਤੇ ਲੜੀਆਂ ਨਾਲ ਪਾਲਕੀ ਸਾਹਿਬ ਸਜਾਈ ਗਈ, ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਵਾਸੀਆਂ ਵਲੋਂ ਥਾਂ-ਥਾਂ 'ਤੇ ਸਵਾਗਤੀ ਗੇਟ ਸਜਾਏ ਗਏ ਅਤੇ ਗੁਰੂ ਸਾਹਿਬ ਦੇ ਸਤਿਕਾਰ ਵਜੋਂ ਮਾਰਗ ਵਿਚ ਫੁੱਲ ਵਿਛਾਏ ਗਏ ਅਤੇ ਗੁਰਦੁਆਰਾ ਸਾਹਿਬ ਦੇ ਭਾਈਆਂ ਵਲੋਂ ਗੁਰੂ ਦੀ ਇਲਾਹੀ ਬਾਣੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਜਗਤ ਸਿੰਘ ਆਂਵਲਾ ਗਤਕਾ ਅਕੈਡਮੀ ਵਲੋਂ ਗੱਤਕੇ ਦੇ ਜੌਹਰ ਵਿਖਾਏ ਗਏ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੀ ਲੜੀ ਚੱਲ ਰਹੀ ਹੈ ਜਿਸ ਦੇ 5 ਜਨਵਰੀ ਨੂੰ ਭੋਗ ਪਾਏ ਜਾਣਗੇ ਅਤੇ ਇਸੇ ਦਿਨ ਭਾਈ ਸੰਦੀਪ ਸਿੰਘ ਜ਼ਾਮਨੀ ਸਾਹਿਬ ਗੁਰਦੁਆਰਾ ਸਾਹਿਬ ਵਜੀਦਪੁਰ ਸਾਹਿਬ ਵਲੋਂ ਦੀਵਾਨ ਸਜਾਏ ਜਾਣਗੇ ਅਤੇ ਗੁਰੂ ਦਾ ਅਟੁੱਟ ਲੰਗਰ ਵੀ ਵਰਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ 'ਤੇ ਮਾਤਾ ਦੇ ਦਰਸ਼ਨਾਂ ਲਈ ਗਏ ਪਰਿਵਾਰ ਦੇ ਘਰ ਚੋਰੀ 6 ਤੋਲੇ ਸੋਨਾ ਅਤੇ 1.35 ਲੱਖ ਰੁਪਏ ਲੈ ਕੇ ਚੋਰ ਫ਼ਰਾਰ... ਅਗਲੀ ਖ਼ਬਰ ਪ੍ਰਯਾਗਰਾਜ ਵਿਖੇ ਮਾਘ ਮੇਲੇ ਦੌਰਾਨ ਗੰਗਾ ਤੇ ਯਮੁਨਾ
Ad Position 24