05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਨਵੇਂ ਸਾਲ 'ਤੇ ਮਾਤਾ ਦੇ ਦਰਸ਼ਨਾਂ ਲਈ ਗਏ ਪਰਿਵਾਰ ਦੇ ਘਰ ਚੋਰੀ 6 ਤੋਲੇ ਸੋਨਾ ਅਤੇ 1.35 ਲੱਖ ਰੁਪਏ ਲੈ ਕੇ ਚੋਰ ਫ਼ਰਾਰ

Ad Position 21
No active advertisement
ਅਜੀਤ ਡੈਸਕ 04-01-2026
ਫਿਰੋਜ਼ਪੁਰ, 3 ਜਨਵਰੀ(ਸੁਖਵਿੰਦਰ ਸਿੰਘ)- ਆਵਾ ਬਸਤੀ ਫਿਰੋਜ਼ਪੁਰ ਵਿਚ ਨਵੇਂ ਸਾਲ ਦੇ ਮੌਕੇ 'ਤੇ ਮਾਤਾ ਦੇ ਦਰਸ਼ਨਾਂ ਲਈ ਗਏ ਇੱਕ ਪਰਿਵਾਰ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਵਨ ਗੱਖੜ ਨੇ ਦੱਸਿਆ ਕਿ ਉਹ ਨਵੇਂ ਸਾਲ ਦੇ ਮੌਕੇ 'ਤੇ ਨੈਣਾਂ ਦੇਵੀ ਮਾਤਾ ਦੇ ਦਰਸ਼ਨਾਂ ਲਈ ਗਏ ਹੋਏ ਸਨ | ਇਸ ਦੌਰਾਨ ਉਨ੍ਹਾਂ ਦੇ ਬੇਟੇ ਵਲੋਂ ਫੋਨ ਰਾਹੀਂ ਸੂਚਨਾ ਮਿਲੀ ਕਿ ਘਰ ਵਿਚ ਚੋਰੀ ਹੋ ਗਈ ਹੈ | ਜਦੋਂ ਉਹ ਘਰ ਵਾਪਸ ਆਏ ਤਾਂ ਵੇਖਿਆ ਕਿ ਘਰ ਵਿੱਚ ਪਿਆ 6 ਤੋਲੇ ਸੋਨਾ ਅਤੇ 1 ਲੱਖ 35 ਹਜ਼ਾਰ ਰੁਪਏ ਨਗਦ ਚੋਰ ਲੈ ਕੇ ਫ਼ਰਾਰ ਹੋ ਗਏ ਸਨ | ਪੀੜਤ ਨੇ ਦੱਸਿਆ ਕਿ ਚੋਰ ਘਰ ਦੀ ਪਿਛਲੀ ਸਾਈਡ ਤੋਂ ਦਾਖ਼ਲ ਹੋਏ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ | ਇਸ ਸਬੰਧੀ ਤੁਰੰਤ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ | ਪਵਨ ਗੱਖੜ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਬੇਖੌਫ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਕਿਉਂਕਿ ਲੋਕਾਂ ਦੀ ਮਿਹਨਤ-ਮਜ਼ਦੂਰੀ ਨਾਲ ਕਮਾਈ ਗਈ ਰਕਮ ਕੁਝ ਹੀ ਪਲਾਂ ਵਿਚ ਲੁੱਟ ਲਈ ਜਾਂਦੀ ਹੈ | ਸ਼ਹਿਰ ਵਾਸੀ ਚੋਰੀ ਦੀਆਂ ਵਾਰਦਾਤਾਂ ਤੋਂ ਬਹੁਤ ਪਰੇਸ਼ਾਨ ਹਨ ਅਤੇ ਪੁਲਿਸ ਨੂੰ ਤੁਰੰਤ ਕਾਰਵਾਈ ਕਰਕੇ ਚੋਰਾਂ ਨੂੰ ਨੱਥ ਪਾਉਣੀ ਚਾਹੀਦੀ ਹੈ | ਇਸ ਮੌਕੇ ਸਿਟੀ ਥਾਣਾ ਦੇ ਤਫ਼ਤੀਸ਼ ਅਧਿਕਾਰੀ ਜਗਰੂਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦ ਚੋਰਾਂ ਨੂੰ ਟਰੇਸ ਕਰਕੇ ਕਾਬੂ ਕਰ ਲਿਆ ਜਾਵੇਗਾ | ਪਵਨ ਗੱਖੜ ਪੁੱਤਰ ਪੂਰਨ ਗੱਖੜ ਵਾਸੀ ਬਸਤੀ ਆਵਾ ਫਿਰੋਜ਼ਪੁਰ ਸ਼ਹਿਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਚੋਰਾਂ ਤੇ 305,331(4) ਬੀ.ਐਨ.ਐਸ. 447/ 380 ਭਾਰਤੀ ਦੰਡ ਸਹਿਤ ਸਿਟੀ ਥਾਣਾ ਫਿਰੋਜ਼ਪੁਰ ਵਿਚ ਮੁਕਦਮਾ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਬਿਜਲੀ ਸੋਧ ਬਿਲ ਨੂੰ ਲੈ ਕੇ ਕੱਢਿਆ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24