ਫਿਰੋਜ਼ਪੁਰ,3 ਜਨਵਰੀ (ਸੁਖਵਿੰਦਰ ਸਿੰਘ) -ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਅਕਾਲਗੜ੍ਹ ਸਾਹਿਬ ਫਿਰੋਜ਼ਪੁਰ ਸ਼ਹਿਰ ਵਿਖੇ 4 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਪਾਵਨ ਮੌਕੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਅਕਾਲਗੜ੍ਹ ਸਾਹਿਬ ਤੋਂ ਫੁੱਲਾਂ ਨਾਲ ਸਜਾਈ ਗਈ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਮੇਨ ਬਾਜ਼ਾਰ ਰਾਹੀਂ ਸ਼ਹੀਦ ਊਧਮ ਸਿੰਘ ਚੌਂਕ, ਰਾਮਗੜ੍ਹੀਆ ਗੇਟ ਦੇ ਅੰਦਰੋਂ ਮਖੂ ਗੇਟ ਰਾਹੀਂ ਕੰਬੋਜ ਨਗਰ ਹੁੰਦਾ ਹੋਇਆ ਸ਼ਾਮ ਨੂੰ ਮੁੜ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਇਆ | ਇਸ ਦੌਰਾਨ ਸੰਗਤਾਂ ਵਲੋਂ ਨਗਰ ਕੀਰਤਨ ਦੇ ਅੱਗੇ-ਅੱਗੇ ਝਾੜੂ ਦੀ ਸੇਵਾ ਕੀਤੀ ਗਈ ਅਤੇ ਫੁੱਲਾਂ ਦੀ ਵਰਖਾ ਕਰਕੇ ਆਪਣੀ ਸ਼ਰਧਾ ਪ੍ਰਗਟ ਕੀਤੀ ਗਈ | ਨਗਰ ਕੀਰਤਨ ਦੀ ਸ਼ੋਭਾ ਵਧਾਉਂਦੇ ਹੋਏ ਫੌਜੀ ਪਾਈਪ ਬੈਂਡ, ਸ਼ਬਦੀ ਜਥਿਆਂ ਅਤੇ ਗਤਕਾ ਪਾਰਟੀਆਂ ਨੇ ਹਿੱਸਾ ਲਿਆ | ਛੋਟੇ ਬੱਚਿਆਂ ਵਲੋਂ ਰਸ-ਭਿੰਨੇ ਸ਼ਬਦ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਰਸਤੇ ਦੌਰਾਨ ਸ਼ਹਿਰ ਨਿਵਾਸੀਆਂ ਵਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਟਰੈਫ਼ਿਕ ਪੁਲਿਸ ਨੇ ਵੀ ਨਗਰ ਕੀਰਤਨ ਦੇ ਲੰਘਣ ਦੇ ਲਈ ਬਾਜ਼ਾਰ ਦੇ ਵਿਚ ਦੁਕਾਨਾਂ ਦੇ ਅੱਗੇ ਕੀਤੇ ਕਬਜ਼ਿਆਂ ਨੂੰ ਵੀ ਪਾਸੇ ਕਰਵਾਇਆ ਤਾਂ ਜੋ ਨਗਰ ਕੀਰਤਨ ਨਗਰ ਕੀਰਤਨ ਨੂੰ ਲੰਘਣ ਦੇ ਵਿਚ ਕੋਈ ਦਿੱਕਤ ਨਾ ਆਵੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਅਕਾਲਗੜ੍ਹ ਪ੍ਰਬੰਧਕ ਕਮੇਟੀ ਦੇ ਸਕੱਤਰ ਭਾਈ ਕੁਲਦੀਪ ਸਿੰਘ ਨੰਢਾ ਨੇ ਦੱਸਿਆ ਕਿ 4 ਜਨਵਰੀ ਨੂੰ ਸਵੇਰੇ 6 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਭੋਗ ਉਪਰੰਤ ਭਾਈ ਸਤਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਅਕਾਲਗੜ੍ਹ ਸਾਹਿਬ ਅਤੇ ਉੱਘੇ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਖ਼ਾਲਸਾ ਫ਼ਰੀਦਕੋਟ ਵਾਲਿਆਂ ਦਾ ਜਥਾ ਕੀਰਤਨ ਅਤੇ ਕਥਾ ਦਾ ਪ੍ਰਵਾਹ ਚਲਾਏਗਾ | ਰਾਗੀ ਜਥਿਆਂ ਤੋਂ ਬਾਅਦ ਪੰਥ ਪ੍ਰਸਿੱਧ ਢਾਡੀ ਜਥਾ ਭਾਈ ਜਸਬੀਰ ਸਿੰਘ ਵਲਟੋਹਾ ਵਲੋਂ ਢਾਡੀ ਵਾਰਾਂ ਦਾ ਗਾਇਣ ਕਰਕੇ ਸਿੱਖ ਇਤਿਹਾਸ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ | ਰਾਤ ਦੇ ਦੀਵਾਨਾਂ ਦੌਰਾਨ ਭਾਈ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਲੋਂ ਕਥਾ ਸਰਵਣ ਕਰਵਾਈ ਜਾਵੇਗੀ | ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹਿਣਗੇ | ਇਸ ਨਗਰ ਕੀਰਤਨ