05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਲੋਕਤੰਤਰ ਦੇ ਚੌਥੇ ਥੰਮ੍ਹ ਨਾਲ ਕਿਸਾਨ ਯੂਨੀਅਨ ਚਟਾਨ ਵਾਂਗ ਖੜ੍ਹੀ ਹੈ-ਬਰਾੜ, ਸੰਧੂ, ਛਿੰਦਾ

Ad Position 21
No active advertisement
ਅਜੀਤ ਡੈਸਕ 04-01-2026
ਮੁੱਦਕੀ, 3 ਜਨਵਰੀ (ਭਾਰਤ ਭੂਸ਼ਨ ਅਗਰਵਾਲ)-ਸਰਕਾਰ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਲੀਡਰ ਪਿੰਡਾਂ ਦੀਆਂ ਸੱਥਾਂ ਵਿਚ ਪੰਜਾਬੀਆਂ ਨੂੰ ਸਰਕਾਰ ਤੋਂ ਸਵਾਲ ਪੁੱਛਣ ਲਈ ਪ੍ਰੇਰਦੇ ਸਨ ਅਤੇ ਅੱਜ ਉਨ੍ਹਾਂ ਦੀ ਹੀ ਸਰਕਾਰ ਸਵਾਲ ਪੁੱਛਣ ਵਾਲੇ ਪੱਤਰਕਾਰਾਂ 'ਤੇ ਮੁਕੱਦਮੇ ਦਰਜ ਕਰ ਰਹੀ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਜੰਟ ਸਿੰਘ ਬਰਾੜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਮੁੱਦਕੀ, ਜੁਗਿੰਦਰ ਸਿੰਘ ਸੰਧੂ ਛਿੰਦਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਇਕਾਈ ਮੁੱਦਕੀ ਨੇ ਕਰਦਿਆਂ ਕਿਹਾ ਕਿ ਸ਼ਾਇਦ ਇਹ ਭੁੱਲ ਗਏ ਹਨ ਕਿ ਪੰਜਾਬੀਆਂ ਨੂੰ ਕਦੇ ਵੀ ਡਰਾ ਕੇ ਚੁੱਪ ਨਹੀਂ ਕਰਵਾਇਆ ਜਾ ਸਕਦਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਦੇ ਇਸ਼ਾਰਿਆਂ 'ਤੇ ਪੰਜਾਬ ਸਰਕਾਰ ਵਿਰੁੱਧ ਉੱਠਣ ਵਾਲੀ ਹਰ ਆਵਾਜ਼ ਨੂੰ ਸਰਕਾਰ ਵਲੋਂ ਦਬਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ | ਗੁਰਜੰਟ ਸਿੰਘ ਬਰਾੜ, ਜੁਗਿੰਦਰ ਸਿੰਘ ਸੰਧੂ ਛਿੰਦਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਲੀਡਰਸ਼ਿਪ ਨੂੰ ਮਹਿਸੂਸ ਹੋ ਚੁੱਕਿਆ ਹੈ ਕਿ ਪੰਜਾਬ ਦੇ ਲੋਕਾਂ ਅੱਗੇ ਇਨ੍ਹਾਂ ਦੇ ਝੂਠੇ ਇਨਕਲਾਬੀ ਚਿਹਰਿਆਂ ਦਾ ਪਰਦਾਫਾਸ਼ ਹੋ ਗਿਆ ਹੈ, ਜਿਸ ਕਾਰਨ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ | ਪੱਤਰਕਾਰਾਂ ਅਤੇ ਸਮਾਜਿਕ ਕਾਰਕੁਨਾਂ ਖ਼ਿਲਾਫ਼ ਦਰਜ ਮਾਮਲੇ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਪੱਤਰਕਾਰਾਂ ਨਾਲ ਵਧੀਕੀਆਂ ਬੰਦ ਨਾ ਕੀਤੀਆਂ ਤਾਂ ਸਰਕਾਰ ਨੂੰ ਇਸ ਦੀ ਭਾਰੀ ਕੀਮਤੀ ਚੁਕਾਉਣੀ ਪਵੇਗੀ ਅਤੇ ਪੱਤਰਕਾਰਾਂ ਦੇ ਹਰ ਸੰਘਰਸ਼ 'ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਚਟਾਨ ਵਾਂਗ ਖੜੀ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਖਾਦਾਂ ਦੀ ਕਾਲਾਬਜ਼ਾਰੀ, ਜਮ੍ਹਾਂਖੋਰੀ ਜਾਂ ਨਿਸਚਿਤ ਦਰ ਤੋਂ ਵੱਧ ਕੀਮਤਾਂ 'ਤੇ ਵਿਕਰੀ ਕਿਸੇ ਵੀ ਸੂਰਤ 'ਚ ਨਹੀਂ ਕੀਤੀ ਜਾ...
Ad Position 24