ਜ਼ੀਰਾ, 3 ਜਨਵਰੀ(ਪ੍ਰਤਾਪ ਸਿੰਘ ਹੀਰਾ)-ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬਸਤੀ ਮਾਛੀਆਂ ਸਤਿਸੰਗ ਸਭਾ ਜ਼ੀਰਾ ਵਲੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਗਿਆ | ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਦੌਰਾਨ ਰਸਤੇ ਵਿਚ ਸੰਗਤਾਂ ਵਲੋਂ ਵੱਖ-ਵੱਖ ਪੜਾਵਾਂ 'ਤੇ ਚਾਹ ਪਕੌੜਿਆਂ ਦੇ ਲੰਗਰ ਲਗਾਏ ਗਏ | ਇਸ ਮੌਕੇ ਸੰਗਤਾਂ ਵਿਚ ਪਿਆਰਾ ਸਿੰਘ ਢਿੱਲੋਂ, ਦਲਜੀਤ ਸਿੰਘ ਬੰਬੇ ਵਾਲੇ, ਗੁਰਭਜਨ ਸਿੰਘ ਚੰਨੀ, ਸੁਰਿੰਦਰ ਸਿੰਘ ਸੋਢੀ, ਰਾਜ ਸਿੰਘ, ਵਰਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਿੰਦਰ ਸਿੰਘ, ਲਖਵੀਰ ਸਿੰਘ, ਬੀਬੀ ਰੁਪਿੰਦਰ ਕੌਰ, ਦਵਿੰਦਰ ਕੌਰ, ਪ੍ਰਵੀਨ ਕੌਰ, ਆਦਿ ਸੰਗਤਾਂ ਵਿਚ ਹਾਜ਼ਰ ਸਨ |