ਮੱਲਾਂਵਾਲਾ, 3 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਥਾਣਾ ਮੱਲਾਂਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਦਰਸ਼ਨ ਸਿੰਘ ਅਨੁਸਾਰ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਵਾ ਚੈਕਿੰਗ ਦੇ ਸਬੰਧ 'ਚ ਮੱਲਾਂਵਾਲਾ ਖੇਤਰ ਵੱਲ ਰਵਾਨਾ ਸੀ ਤਾਂ ਜਦ ਟੈਂਕੀ ਮੁਹੱਲਾ ਪੁੱਜੇ ਤਾਂ ਨੇੜੇ ਕਬਰਾਂ 'ਚ ਇਕ ਵਿਅਕਤੀ ਕੋਈ ਨਸ਼ੀਲੀ ਚੀਜ਼ ਸੁੰਘ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ | ਜਿਸ ਨੂੰ ਕਾਬੂ ਕਰਕੇ ਉਸ ਕੋਲੋਂ 1 ਪੰਨੀ ਸਿਲਵਰ, 1 ਲਾਈਟਰ ਬਰਾਮਦ ਹੋਇਆ | ਮੁਲਜ਼ਮ ਦੀ ਪਛਾਣ ਦੀਪ ਕੁਮਾਰ ਉਰਫ਼ ਦੀਪਾ ਪੁੱਤਰ ਅਕਬਰ ਵਾਸੀ ਮੱਲਾਂਵਾਲਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ |