ਕੁੱਲਗੜ੍ਹੀ, 3 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕਰਨ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਥੇਬੰਧਕ ਢਾਂਚੇ ਦਾ ਐਲਾਨ ਕੀਤਾ ਹੈ ਜਿਸ ਵਿਚ ਪਾਰਟੀ ਲਈ ਮਿਹਨਤ ਕਰਨ ਵਾਲੇ ਵੋਟਰਾਂ ਨੂੰ ਯੋਗ ਅਹੁਦੇ ਦੇ ਕੇ ਉਨ੍ਹਾਂ ਦਾ ਸਨਮਾਨ ਵਧਾਇਆ ਹੈ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਨਾਲ ਸਲਾਹ ਮਸ਼ਵਰਾ ਕਰ ਜਾਰੀ ਕੀਤੀ ਸੂਚੀ ਵਿਚ ਬਲਵੰਤ ਸਿੰਘ ਸਿੱਧੂ ਗਡੋਡੂ ਨੂੰ ਸੀਨੀਅਰ ਮੀਤ ਪ੍ਰਧਾਨ, ਨਿਰਭੈ ਸਿੰਘ ਢਿੱਲੋਂ ਸੁਰ ਸਿੰਘ ਵਾਲਾ ਮੀਤ ਪ੍ਰਧਾਨ, ਨਿਰਮਲ ਸਿੰਘ ਢਿੱਲੋਂ ਸੁਰ ਸਿੰਘ ਵਾਲਾ ਨੂੰ ਮੀਤ ਪ੍ਰਧਾਨ, ਰਮਨਦੀਪ ਸਿੰਘ ਸੰਧੂ ਕੁੱਲਗੜ੍ਹੀ ਨੂੰ ਪੈੱ੍ਰਸ ਸਕੱਤਰ ਹਲਕਾ ਦਿਹਾਤੀ, ਸਾਹਿਬ ਸਿੰਘ ਸੋਢੀ ਨਗਰ ਨੂੰ ਮੀਤ ਪ੍ਰਧਾਨ, ਜਗਸੀਰ ਸਿੰਘ ਸ਼ੀਰਾ ਜÏਹਲ ਬਸਤੀ ਧੱਕੇ ਕੀ ਨੂੰ ਮੀਤ ਪ੍ਰਧਾਨ, ਜਸਵੀਰ ਸਿੰਘ ਜÏਹਲ ਨੂੰ ਜਥੇਬੰਧਕ ਸਕੱਤਰ ਅਤੇ ਜਜਵਿੰਦਰ ਸਿੰਘ ਸਾਂਦੇ ਹਾਸ਼ਮ ਨੂੰ ਵਰਕਿੰਗ ਕਮੇਟੀ ਮੈਂਬਰ ਦੇ ਅਹੁਦੇ ਦਿੱਤੇ ਗਏ ਹਨ | ਨਵੇਂ ਚੁਣੇ ਸਾਰੇ ਹੀ ਨੁਮਾਇੰਦਿਆਂ ਨੂੰ ਵਧਾਈਆਂ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਨੇ ਕਿਹਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਹਲਕਾ ਦਿਹਾਤੀ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਯੋਗ ਵਿਅਕਤੀਆਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਹਨ ਜਿਸ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ | ਸਮੂਹ ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ | ਪਾਰਟੀ ਦੀ ਵਲੋਂ ਲਗਾਈ ਹਰੇਕ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦਾ ਗਰਾਫ਼ ਉੱਚਾ ਚੁੱਕਣ ਲਈ ਲੋਕਾਂ ਦੇ ਨਾਲ ਤਾਲਮੇਲ ਬਣਾ ਉਨ੍ਹਾਂ ਦੇ ਮਸਲੇ ਹੱਲ ਕਰਨ ਨੂੰ ਪਹਿਲ ਦਿੱਤੀ ਜਾਵੇਗੀ |