05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪੀ. ਡਬਲਿਊ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਐਕਸੀਅਨ ਗੋਲੇ ਵਾਲਾ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 04-01-2026
ਫ਼ਿਰੋਜ਼ਪੁਰ, 3 ਜਨਵਰੀ (ਗੁਰਿੰਦਰ ਸਿੰਘ)-ਪੀ. ਡਬਲਿਊ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਕਮੇਟੀ ਵਲੋਂ ਦਰਜ ਚਾਰ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਕਾਰਜਕਾਰੀ ਇੰਜੀਨੀਅਰ ਜਲ ਨਿਕਾਸ ਉਸਾਰੀ ਮੰਡਲ ਗੋਲੇ ਵਾਲਾ ਡਿਵੀਜ਼ਨ ਫ਼ਿਰੋਜ਼ਪੁਰ ਰਾਜਿੰਦਰ ਪਾਲ ਗੋਇਲ ਨੂੰ ਮੰਗ-ਪੱਤਰ ਦਿੱਤਾ ਗਿਆ | ਪ. ਸ. ਸ. ਫ. ਦੇ ਸੂਬਾ ਆਗੂ ਅਤੇ ਪੀ. ਡਬਲਿਊ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਅਗਵਾਈ ਹੇਠ ਮੰਗ-ਪੱਤਰ ਦੇਣ ਮੌਕੇ ਕਾਰਜਕਾਰੀ ਇੰਜੀਨੀਅਰ ਨਾਲ ਬੜੇ ਹੀ ਸੁਖਾਵੇਂ ਮਾਹੌਲ 'ਚ ਮੀਟਿੰਗ ਹੋਈ, ਜਿਸ 'ਚ ਕੁਝ ਮੰਗਾਂ ਦਾ ਨਿਪਟਾਰੇ ਮੌਕੇ 'ਤੇ ਹੀ ਕੀਤਾ ਅਤੇ ਰਹਿੰਦੀਆਂ ਮੰਗਾਂ ਦਾ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ | ਮੀਟਿੰਗ 'ਚ ਪੀ. ਡਬਲਿਊ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਨਰਲ ਸਕੱਤਰ ਸੁਲੱਖਣ ਸਿੰਘ, ਸਾਂਝਾ ਫ਼ਰੰਟ ਦੇ ਆਗੂ ਮਹਿੰਦਰ ਸਿੰਘ ਧਾਲੀਵਾਲ, ਸਤਨਾਮ ਸਿੰਘ ਤੇ ਹਰਦੀਪ ਸਿੰਘ ਸੁਪਰਡੈਂਟ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਦਫ਼ਤਰ ਜ਼ੀਰਾ ਵਿਖੇ ਰਜਿਸਟਰੀਆਂ ਤੇ ਹੋਰ ਕੰਮਕਾਰ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ-ਭਾਕਿਯੂ ਲੱਖੋਵਾਲ ਅਗਲੀ ਖ਼ਬਰ ਮੱਖੂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਨਰੇਸ਼ ਕਟਾਰੀਆ ਵਲੋਂ ਕੌਂਸਲਰਾਂ ਨਾਲ ਮੀਟਿੰਗ
Ad Position 24