ਗੁਰੂਹਰਸਹਾਏ, 3 ਜਨਵਰੀ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੀ ਰੇਲਵੇ ਪਾਰਕ ਵਿਖੇ ਸ਼ਿਵ ਮਹਾਂ ਯੱਗ ਸੋਸਾਇਟੀ ਵਲੋਂ ਕਰਵਾਏ ਗਏ ਸ਼ਿਵ ਮਹਾਂ ਯੱਗ ਵਿਚ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਗੁਰੂਹਰਸਹਾਏ ਵਲੋਂ ਪ੍ਰਧਾਨ ਗੌਰਵ ਸਚਦੇਵਾ ਦੀ ਅਗਵਾਈ ਹੇਠ ਮੋਂਗਾ ਕਲੀਨੀਕਲ ਲੈਬੋਰੇਟਰੀ ਦੇ ਮਾਲਕ ਰਾਕੇਸ਼ ਮੋਂਗਾ ਦੇ ਸਹਿਯੋਗ ਦੇ ਨਾਲ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ 110 ਦੇ ਕਰੀਬ ਮਰੀਜ਼ਾਂ ਦੀ ਮੁਫ਼ਤ ਵਿਚ ਸ਼ੂਗਰ ਦੀ ਜਾਂਚ ਕੀਤੀ ਗਈ | ਇਸ ਮੌਕੇ ਰਾਕੇਸ਼ ਮੋਂਗਾ ਨੇ ਕਿਹਾ ਕਿ ਉਨ੍ਹਾਂ ਵਲੋਂ ਪਹਿਲਾਂ ਵੀ ਸਮੇਂ-ਸਮੇਂ 'ਤੇ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਅਜਿਹੇ ਕੈਂਪ ਲਗਾ ਕੇ ਲੋਕਾਂ ਨੂੰ ਮੁਫ਼ਤ ਸੁਵਿਧਾ ਦਿੱਤੀ ਜਾਂਦੀ ਹੈ |