06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਲੋੜਵੰਦਾਂ ਦੀ ਮਦਦ ਕਰਨਾ ਹੀ ਅਸਲੀ ਸਮਾਜ ਸੇਵਾ-ਸੇਖੋਂ, ਖੁਰਮੀ

Ad Position 21
No active advertisement
ਅਜੀਤ ਡੈਸਕ 04-01-2026
ਮੁੱਦਕੀ, 3 ਜਨਵਰੀ (ਭਾਰਤ ਭੂਸ਼ਨ ਅਗਰਵਾਲ)-ਅਜੋਕੇ ਸਮੇਂ 'ਚ ਜਿੱਥੇ ਹਰ ਕੋਈ ਇਕ-ਦੂਜੇ ਤੋਂ ਅੱਗੇ ਲੰਘਣ ਦੀ ਕੋਸ਼ਿਸ਼ 'ਚ ਲੱਗਾ ਹੋਇਆ ਹੈ, ਉੱਥੇ ਹੀ ਸਾਨੂੰ ਇਨਸਾਨ ਹੋਣ ਦੇ ਨਾਤੇ ਗੁਰੂ ਸਾਹਿਬਾਨ ਵਲੋਂ ਦਿੱਤੀ ਗਈ ਸਿੱਖਿਆ ਅਨੁਸਾਰ ਸਮੇਂ-ਸਮੇਂ 'ਤੇ ਦਸਵੰਧ ਕੱਢ ਕੇ ਲੋਕ ਸੇਵਾ ਦੇ ਲੇਖੇ ਲਾਉਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਅਤੇ ਖੁਰਮੀ ਜਿਊਲਰਜ਼ ਦੇ ਮਾਲਕ ਅਤੇ ਸਮਾਜ ਸੇਵਕ ਬਲਵਿੰਦਰ ਸਿੰਘ ਖੁਰਮੀ ਨੇ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣੇ ਆਸ-ਪਾਸ ਧਿਆਨ ਦੇਈਏ ਤਾਂ ਬਹੁਤ ਸਾਰੇ ਲੋੜਵੰਦ ਲੋਕ ਹਨ | ਜਿਨ੍ਹਾਂ ਨੂੰ ਸਹਾਇਤਾ ਦੀ ਬਹੁਤ ਜ਼ਰੂਰਤ ਹੈ ਅਤੇ ਅਜਿਹੇ ਲੋੜਵੰਦਾਂ ਦੀ ਮਦਦ ਕਰਨਾ ਹੀ ਅਸਲੀ ਸਮਾਜ ਸੇਵਾ ਹੈ | ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਅਤੇ ਬਲਵਿੰਦਰ ਸਿੰਘ ਖੁਰਮੀ ਨੇ ਅੱਗੇ ਕਿਹਾ ਕਿ ਬਹੁਤ ਸਾਰੇ ਲੋਕ ਆਪਣਾ ਇਲਾਜ ਲਈ ਕਰਵਾ ਪਾਉਂਦੇ ਅਤੇ ਕਈਆਂ ਕੋਲ ਰਹਿਣ ਲਈ ਸਿਰ 'ਤੇ ਛੱਤ ਨਹੀਂ ਅਤੇ ਕਈ ਪਰਿਵਾਰ ਅਜਿਹੇ ਹਨ | ਜਿਨ੍ਹਾਂ ਨੂੰ ਦੋ ਟਾਈਮ ਦੀ ਰੋਟੀ ਵੀ ਬਹੁਤ ਔਖੀ ਨਸੀਬ ਹੁੰਦੀ ਹੈ, ਜਿਸ ਕਰਕੇ ਅਜਿਹੇ ਔਖੇ ਸਮੇਂ 'ਚ ਜੇਕਰ ਕੋਈ ਇਨ੍ਹਾਂ ਲੋੜਵੰਦ ਪਰਿਵਾਰਾਂ ਦੀ ਮਦਦ ਕਰ ਸਕਦਾ ਹੈ ਤਾਂ ਉਸ ਨੂੰ ਜ਼ਰੂਰ ਇਨ੍ਹਾਂ ਲੋੜਵੰਦ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਦੀ ਮਦਦ ਹੋ ਸਕੇ | ਇਸ ਦੌਰਾਨ ਉਨ੍ਹਾਂ ਇਲਾਕੇ ਦੇ ਸਮਾਜ ਸੇਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗ਼ਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਾਰਜਾਂ 'ਚ ਸਹਿਯੋਗ ਦੇਣ ਤੋਂ ਇਲਾਵਾ ਇਲਾਜ ਲਈ ਦਾਨ ਅਤੇ ਨੀਲੀ ਛੱਤ ਹੇਠ ਜੀਵਨ ਬਸਰ ਕਰਨ ਵਾਲੇ ਲੋਕਾਂ ਨੂੰ ਘਰ ਬਣਾ ਕੇ ਦੇਣ ਲਈ ਮਦਦ ਜ਼ਰੂਰ ਕਰਨ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਬਿਜਲੀ ਸੋਧ ਬਿੱਲ ਨੂੰ ਲੈ ਕੇ ਕੱਢਿਆ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਮੁਫ਼ਤ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ
Ad Position 24