13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਅਫ਼ੀਮ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 05-01-2026
ਅਬੋਹਰ, 4 ਜਨਵਰੀ (ਵਿਵੇਕ ਹੂੜੀਆ)-ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਦੇ ਤਹਿਤ ਖੂਈਆਂ ਸਰਵਰ ਪੁਲਿਸ ਸਟੇਸ਼ਨ ਨੇ ਇਕ ਵੱਡੀ ਸਫਲਤਾ ਹਾਸਿਲ ਕੀਤੀ ਹੈ | ਗਸ਼ਤ ਤੇ ਚੈਕਿੰਗ ਦੌਰਾਨ ਪੁਲਿਸ ਨੇ ਇਕ ਮੋਟਰਸਾਈਕਲ ਸਵਾਰ ਨੂੰ 1 ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਦੀ ਪਛਾਣ ਧਰਮਪੁਰਾ ਪਿੰਡ ਦੇ ਰਹਿਣ ਵਾਲੇ ਰਮੇਸ਼ ਕੁਮਾਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਖੂਈਆਂ ਸਰਵਰ ਪੁਲਿਸ ਟੀਮ ਗਸ਼ਤ 'ਤੇ ਸੀ | ਜਦੋਂ ਪੁਲਿਸ ਪਾਰਟੀ ਕੱਲਰ ਖੇੜਾ ਪਿੰਡ ਤੋਂ ਪੰਨੀ ਵਾਲਾ ਮਾਹਲਾ ਵੱਲ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਇਕ ਸ਼ੱਕੀ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ | ਸ਼ੱਕ ਦੇ ਆਧਾਰ 'ਤੇ, ਪੁਲਿਸ ਨੇ ਮੋਟਰਸਾਈਕਲ ਰੋਕ ਕੇ ਵਿਅਕਤੀ ਦੀ ਤਲਾਸ਼ੀ ਲਈ ਤਾਂ ਦੋਸ਼ੀ ਦੇ ਕਬਜ਼ੇ 'ਚੋਂ 1 ਕਿੱਲੋ ਅਫ਼ੀਮ ਬਰਾਮਦ ਹੋਈ | ਪੁਲਿਸ ਨੇ ਤੁਰੰਤ ਨਸ਼ੀਲੇ ਪਦਾਰਥ ਤੇ ਮੋਟਰਸਾਈਕਲ ਜ਼ਬਤ ਕਰ ਲਿਆ ਅਤੇ ਦੋਸ਼ੀ ਰਮੇਸ਼ ਕੁਮਾਰ ਨੂੰ ਗਿ੍ਫ਼ਤਾਰ ਕਰ ਲਿਆ | ਦੋਸ਼ੀ ਵਿਰੁੱਧ ਐਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਗਿ੍ਫ਼ਤਾਰ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਪੁਲਿਸ ਨੇ ਉਸ ਨੂੰ ਪੁੱਛਗਿੱਛ ਲਈ ਰਿਮਾਂਡ 'ਤੇ ਲੈ ਲਿਆ |
Ad Position 22
No active advertisement
ਪਿਛਲੀ ਖ਼ਬਰ ਦਸਮ ਪਿਤਾ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਐਡਵੋਕੇਟ ਅਰਸ਼ ਬੱਤਰਾ ਐੱਸ.ਓ.ਆਈ. ਦੇ ਸੂਬਾ ਸਪੋਕਸਪਰਸਨ ਨਿਯੁਕਤ
Ad Position 24