13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਦਸਮ ਪਿਤਾ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 05-01-2026
ਫ਼ਿਰੋਜ਼ਪੁਰ, 4 ਜਨਵਰੀ (ਸੁਖਵਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਦਾ ਪਾਵਨ ਪ੍ਰਕਾਸ਼ ਪੁਰਬ ਫ਼ਿਰੋਜ਼ਪੁਰ ਸ਼ਹਿਰ 'ਚ ਸ਼ਰਧਾ ਸਤਿਕਾਰ ਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਗੁਰਦੁਆਰਿਆਂ 'ਚ ਪ੍ਰਭਾਤ ਫੇਰੀਆਂ ਵੀ ਕੱਢੀਆਂ ਗਈਆਂ | ਸ਼ਹਿਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਅਕਾਲਗੜ੍ਹ ਪ੍ਰਬੰਧਕ ਕਮੇਟੀ ਦੇ ਸਕੱਤਰ ਭਾਈ ਕੁਲਦੀਪ ਸਿੰਘ ਨੱਢਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ, ਜਿਸ 'ਚ ਸਵੇਰੇ 6 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਸ ਤੋਂ ਉਪਰੰਤ ਭਾਈ ਸਤਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਅਕਾਲਗੜ੍ਹ ਸਾਹਿਬ ਤੇ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਖ਼ਾਲਸਾ ਫ਼ਰੀਦਕੋਟ ਵਾਲਿਆਂ ਦੇ ਜਥੇ ਨੇ ਆਪਣੇ ਰਸ ਭਿੰਨੇ ਸ਼ਬਦ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਰਾਗੀ ਜਥਿਆਂ ਤੋਂ ਬਾਅਦ ਪੰਥ ਪ੍ਰਸਿੱਧ ਢਾਡੀ ਜਥਾ ਭਾਈ ਜਸਬੀਰ ਸਿੰਘ ਵਲਟੋਹਾ ਵਲੋਂ ਢਾਡੀ ਵਾਰਾਂ ਦਾ ਗਾਇਣ ਕਰਕੇ ਸਿੱਖ ਇਤਿਹਾਸ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ | ਰਾਤ ਦੇ ਦੀਵਾਨਾਂ ਦੌਰਾਨ ਭਾਈ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਲੋਂ ਕਥਾ ਸਰਵਣ ਕਰਵਾਈ ਜਾਵੇਗੀ | ਗੁਰਦੁਆਰਾ ਅਕਾਲਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਮੁੱਖ ਵਾਕ ਤੋਂ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਇਸ ਮੌਕੇ ਭਾਈ ਕੁਲਦੀਪ ਸਿੰਘ ਨੱਢਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਗੁਰੂ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ਨੂੰ ਸਫਲ ਬਣਾਉਣ ਦੇ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ | ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਰੂਹਾਨੀ ਕੀਰਤਨ ਦਰਬਾਰ ਵਿਚ ਹਾਜ਼ਰੀ ਭਰ ਕੇ ਆਪਣੇ ਜੀਵਨ 'ਚ ਗੁਰੂ ਜੀ ਦੇ ਉਪਦੇਸ਼ਾਂ 'ਤੇ ਚੱਲਣ ਦਾ ਪ੍ਰਣ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਮੂਹ ਸੰਗਤਾਂ ਹਾਜ਼ਰ ਹੋਈਆਂ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਸ਼ਹਿਰ ਦੀ ਮਾਧਵ ਨਗਰੀ ਵਿਖੇ ਬਣਨ ਵਾਲੀਆਂ 11 ਗਲੀਆਂ 'ਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਨੀ... ਅਗਲੀ ਖ਼ਬਰ ਅਫ਼ੀਮ ਸਮੇਤ ਇਕ ਵਿਅਕਤੀ ਗਿ੍ਫ਼ਤਾਰ
Ad Position 24