ਮਮਦੋਟ, 4 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਸੰਯੁਕਤ ਕਿਸਾਨ ਮੋਰਚੇ ਪੰਜਾਬ ਦੇ ਸੱਦੇ 'ਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਦੇ ਖ਼ਿਲਾਫ਼ 16 ਜਨਵਰੀ ਨੂੰ ਸਾਰੇ ਪੰਜਾਬ ਦੇ ਡੀ. ਸੀ. ਦਫ਼ਤਰਾਂ ਤੇ ਸਾਰੀਆਂ ਜਥੇਬੰਦੀਆਂ ਦੇ ਸਾਂਝੇ ਧਰਨੇ ਦਿੱਤੇ ਜਾਣੇ ਹਨ | ਨਿੱਜੀਕਰਨ ਦੀਆਂ ਨੀਤੀਆਂ ਦੇ ਖ਼ਿਲਾਫ਼ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਬਲਾਕ ਮਮਦੋਟ ਦੇ ਵੱਖ-ਵੱਖ ਪਿੰਡਾਂ 'ਚ ਮੋਟਰਸਾਈਕਲ ਮਾਰਚ ਕੀਤਾ | ਇਸ ਮੋਟਰਸਾਈਕਲ ਮਾਰਚ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬੁੱਟਰ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ ਦੀ ਅਗਵਾਈ ਹੇਠ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗੀਰ ਸਿੰਘ ਖਹਿਰਾ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025 ਨੂੰ ਲਾਗੂ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਉਧਾਰੀ ਕਰ ਨਿੱਜੀਕਰਨ ਅਤੇ ਵਪਾਰੀ ਕਰਨ ਨੂੰ ਖੁੱਲ ਦੇਣ ਦਾ ਸੱਦਾ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੀ ਇਸ ਨੂੰ ਲਾਗੂ ਕਰਨ ਲਈ ਪੱਬਾਂ ਭਾਰ ਖੜ੍ਹੀ ਹੈ | ਇਨ੍ਹਾਂ ਨਿੱਜੀਕਰਨ ਦੀਆਂ ਨੀਤੀਆਂ ਦੇ ਖ਼ਿਲਾਫ਼ ਬੋਲਣ ਵਾਲੇ ਪੱਤਰਕਾਰ ਸਾਥੀਆਂ ਨੂੰ ਡਰਾਇਆ ਤੇ ਧਮਕਾਇਆ ਜਾ ਰਿਹਾ ਹੈ ਜੋ ਕਿ ਜਥੇਬੰਦੀਆਂ ਵਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਆਉਣ ਵਾਲੀ 16 ਜਨਵਰੀ ਨੂੰ ਇਸ ਬਿਜਲੀ ਸੋਧ ਬਿੱਲ ਤੇ ਬੀਜ ਸੋਧ ਬਿਲ ਚਾਰ ਲੇਬਰ ਕੋਡ ਅਤੇ ਮਨਰੇਗਾ ਸਕੀਮ ਨੂੰ ਖ਼ਤਮ ਕਰਨ ਦੇ ਖ਼ਿਲਾਫ਼ ਡੀ. ਸੀ. ਦਫ਼ਤਰ ਫ਼ਿਰੋਜ਼ਪੁਰ ਵਿਖੇ ਇਕ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਜਿਸ 'ਚ ਲੋਕਾਂ ਨੂੰ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਇਹ ਮੋਟਰਸਾਈਕਲ ਅਤੇ ਝੰਡਾ ਮਾਰਚ ਦਾਣਾ ਮੰਡੀ ਮਮਦੋਟ ਤੋਂ ਸ਼ੁਰੂ ਹੋ ਕੇ ਪਿੰਡ ਭੱਟੀਆਂ ਰਹਿਮੇ ਕੇ ਸਦਰ ਕੇ ਛਾਂਗਾ ਪੋਜੋ ਕੇ ਤੋਂ ਮਮਦੋਟ ਦਾਣਾ ਮੰਡੀ ਵਿਖੇ ਸਮਾਪਤ ਕੀਤਾ | ਇਸ ਮੋਟਰਸਾਈਕਲ ਮਾਰਚ 'ਚ ਸ਼ਾਮਿਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਤੋਂ ਜ਼ਿਲ੍ਹਾ ਜਥੇਬੰਦਕ ਸਕੱਤਰ ਨਿਰਮਲ ਸਿੰਘ ਰੱਜੀ ਵਾਲਾ ਵਿਰਸਾ ਸਿੰਘ, ਪਿੰਡ ਪੱਧਰੀ ਬਲਵੀਰ ਸਿੰਘ ਬਿੱਲਾ, ਗੁਰਨਾਮ ਸਿੰਘ, ਸਤਪਾਲ ਸਿੰਘ ਜਾਮਾ ਰਖਈਆ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੋਂ ਜ਼ਿਲ੍ਹਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਡੋਡ ਬਲਾਕ ਮਮਦੋਟ, ਪ੍ਰਧਾਨ ਬਲਕਾਰ ਸਿੰਘ ਜੋਧਪੁਰ, ਹਰਬੰਸ ਸਿੰਘ ਜੋਧਪੁਰ, ਮੇਜਰ ਸਿੰਘ ਚੰਦੀ, ਗੁਰਪ੍ਰੀਤ ਸਿੰਘ ਗੱਟੀ, ਡਾ. ਗੁਰਦੀਪ ਸਿੰਘ ਲੱਖਾ ਸਿੰਘ ਵਾਲਾ, ਸੁੱਚਾ ਸਿੰਘ ਜੋਧਪੁਰ, ਸਰਦੂਲ ਸਿੰਘ ਬਰਾੜ, ਗੁਰਜੀਤ ਸਿੰਘ ਗਿੱਲ, ਯੋਧਾ ਸਿੰਘ, ਹਰਜੀਤ ਸਿੰਘ ਗੱਟੀ ਆਦੀ ਹਾਜ਼ਰ ਸਨ |