13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸੂਬਾ ਸਰਕਾਰ ਪੂਰਾ ਸਾਲ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਹੀਂ ਦੇ ਸਕੀ ਮਹਿੰਗਾਈ ਭੱਤੇ ਦੀ ਕਿਸ਼ਤ-ਮਾ.ਬੂਟਾ ਸਿੰਘ

Ad Position 21
No active advertisement
ਅਜੀਤ ਡੈਸਕ 05-01-2026
ਫ਼ਾਜ਼ਿਲਕਾ, 4 ਜਨਵਰੀ (ਅਮਰਜੀਤ ਸ਼ਰਮਾ)-ਪੰਜਾਬ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਿੰਦੁਸਤਾਨ ਦੀ ਪਹਿਲੀ ਸੂਬਾ ਸਰਕਾਰ ਹੋਵੇਗੀ ਜੋ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪੂਰਾ ਸਾਲ ਇਕ ਵੀ ਮਹਿੰਗਾਈ ਭੱਤੇ ਦੀ ਇਕ ਵੀ ਕਿਸ਼ਤ ਨਹੀਂ ਦੇ ਸਕੀ | ਹਾਲਾਂਕਿ ਮਹਿੰਗਾਈ ਆਏ ਦਿਨ ਵਧਦੀ ਜਾ ਰਹੀ ਹੈ, ਜਿਸ ਕਾਰਨ ਮੁਲਾਜ਼ਮ ਵਰਗ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਲਈ ਬੜੀ ਹੀ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ, ਇਕ ਇਕ ਦਿਨ ਉਨ੍ਹਾਂ ਨੂੰ ਇਕ ਸਾਲ ਵਰਗਾ ਲੱਗ ਰਿਹਾ ਹੈ | ਇਹ ਪ੍ਰਗਟਾਵਾ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਬੂਟਾ ਸਿੰਘ ਚਿਮਨੇ ਵਾਲਾ ਨੇ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹਲਵਾਈ ਨੇ ਇਨਸਾਫ਼ ਲੈਣ ਲਈ ਡੀ. ਆਈ. ਜੀ. ਕੋਲ ਲਾਈ ਗੁਹਾਰ ਅਗਲੀ ਖ਼ਬਰ ਵੱਖ-ਵੱਖ ਪਿੰਡਾਂ 'ਚ ਵਿਸ਼ਾਲ ਨਗਰ ਕੀਰਤਨ ਸਜਾਏ
Ad Position 24