13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸਿਹਤ ਤੇ ਸਮਾਜ ਸੇਵਾ 'ਚ ਵਿਸ਼ੇਸ਼ ਯੋਗਦਾਨ ਲਈ ਡਾ. ਅਭਿਸ਼ੇਕ ਅਰੋੜਾ ਨੂੰ 'ਮਾਲਵਾ ਦੇ ਰਤਨ ਸਨਮਾਨ'

Ad Position 21
No active advertisement
ਅਜੀਤ ਡੈਸਕ 05-01-2026
ਫ਼ਿਰੋਜ਼ਪੁਰ, 4 ਜਨਵਰੀ (ਗੁਰਿੰਦਰ ਸਿੰਘ)-ਸਿਹਤ ਸੇਵਾਵਾਂ ਤੇ ਸਮਾਜ ਸੇਵਾ ਦੇ ਖੇਤਰ ਵਿਚ ਸ਼ਲਾਘਾਯੋਗ ਯੋਗਦਾਨ ਲਈ ਡਾ. ਅਭਿਸ਼ੇਕ ਅਰੋੜਾ ਨੂੰ 'ਮਾਲਵਾ ਦੇ ਰਤਨ ਸਨਮਾਨ' ਨਾਲ ਸਨਮਾਨਿਤ ਕੀਤਾ | ਇਹ ਸਨਮਾਨ ਸਮਾਰੋਹ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੋਗਾ ਤੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਸਾਗਰ ਸੇਤੀਆ (ਆਈ. ਏ. ਐਸ.) ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ, ਡਾਕਟਰੀ ਵਰਗ ਤੇ ਪਤਵੰਤੇ ਵੀ ਸ਼ਾਮਲ ਹੋਏ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਡਾ. ਅਭਿਸ਼ੇਕ ਅਰੋੜਾ ਵਲੋਂ ਸਿਹਤ ਖੇਤਰ 'ਚ ਦਿੱਤੀਆਂ ਜਾ ਰਹੀਆਂ ਲੋਕ-ਹਿਤੈਸ਼ੀ ਸੇਵਾਵਾਂ, ਮੁਫ਼ਤ ਮੈਡੀਕਲ ਕੈਂਪਾਂ ਦਾ ਆਯੋਜਨ ਅਤੇ ਜ਼ਰੂਰਤਮੰਦ ਮਰੀਜ਼ਾਂ ਲਈ ਲਗਾਤਾਰ ਕੀਤੇ ਜਾ ਰਹੇ ਯਤਨ ਸਮਾਜ ਲਈ ਪੇ੍ਰਰਨਾ ਸਰੋਤ ਹਨ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਸਮਾਜ 'ਚ ਸੇਵਾ, ਸਮਰਪਣ ਅਤੇ ਮਨੁੱਖਤਾ ਦੇ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ | ਸਨਮਾਨ ਪ੍ਰਾਪਤ ਕਰਦੇ ਹੋਏ ਡਾ. ਅਭਿਸ਼ੇਕ ਅਰੋੜਾ ਨੇ ਸਾਰੇ ਪ੍ਰਬੰਧਕਾਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ | ਵਰਤਮਾਨ ਵਿਚ ਡਾ. ਅਭਿਸ਼ੇਕ ਅਰੋੜਾ ਅਮਨਦੀਪ ਉਜਾਲਾ ਸਿਗਨਸ ਹਸਪਤਾਲ ਵਿਚ ਫੈਸਿਲਟੀ ਡਾਇਰੈਕਟਰ ਦੇ ਤੌਰ 'ਤੇ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਸਮਾਜ ਸੇਵਾ ਦੇ ਕੰਮਾਂ ਨੂੰ ਹੋਰ ਵਧੇਰੇ ਨਿਸ਼ਠਾ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸਾਬੂਆਣਾ 'ਚ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਸਿਟੀਜ਼ਨ ਵੈੱਲਫੇਅਰ ਕੌਂਸਲ ਜਲਾਲਾਬਾਦ ਦੀ ਮੀਟਿੰਗ
Ad Position 24