13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਜ਼ੀਰਾ ਦੇ ਪੱਤਰਕਾਰ ਭਾਈਚਾਰੇ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 05-01-2026
ਜ਼ੀਰਾ, 4 ਜਨਵਰੀ (ਹਰਜੀਤ ਸਿੰਘ ਗਿੱਲ)-ਪੰਜਾਬ ਸਰਕਾਰ ਦੇ ਇਸਤੇਮਾਲ ਕੀਤੇ ਜਾ ਰਹੇ ਹੈਲੀਕਾਪਟਰ ਸੰਬੰਧੀ ਸਵਾਲ ਉਠਾਏ ਜਾਣ 'ਤੇ ਪੱਤਰਕਾਰ ਮਿੰਟੂ ਗੁਰੂਸਰੀਆ ਸਮੇਤ 10 ਪੱਤਰਕਾਰਾਂ ਦੇ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਦਰਜ ਕੀਤੇ ਗਏ ਨਾਜਾਇਜ਼ ਪਰਚੇ ਦੇ ਰੋਸ ਵਜੋਂ ਸਥਾਨਕ ਸ਼ਹਿਰ ਦੇ ਪੱਤਰਕਾਰ ਭਾਈਚਾਰੇ ਵਲੋਂ ਸ਼ੇਰਾਂ ਵਾਲਾ ਚੌਕ ਜ਼ੀਰਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਸਮੂਹ ਪੱਤਰਕਾਰ ਭਾਈਚਾਰੇ ਨੇ ਪੱਤਰਕਾਰਾਂ ਦੇ ਖ਼ਿਲਾਫ਼ ਦਰਜ ਕੀਤੇ ਗਏ ਉਕਤ ਨਾਜਾਇਜ਼ ਪਰਚੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਇਸ ਦੌਰਾਨ ਪੱਤਰਕਾਰ ਰਜਨੀਸ਼ ਕਥੂਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜਦੋਂ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਣ ਲਈ ਸੰਘਰਸ਼ ਕਰ ਰਹੇ ਸਨ ਤਾਂ ਸੱਤਾ ਤੇ ਕਾਬਜ਼ ਮੰਤਰੀਆਂ ਨੂੰ ਸਵਾਲ ਕਰਨ ਲਈ ਕਹਿੰਦੇ ਸਨ, ਪਰ ਹੁਣ ਜਦੋਂ ਖ਼ੁਦ ਸੱਤਾ 'ਤੇ ਕਾਬਜ਼ ਹਨ ਅਤੇ ਪੱਤਰਕਾਰ ਸਵਾਲ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਇਹ ਸਭ ਕੁੱਝ ਹਜ਼ਮ ਨਹੀਂ ਹੋ ਰਿਹਾ ਅਤੇ ਪੱਤਰਕਾਰਾਂ ਦੇ ਖ਼ਿਲਾਫ਼ ਨਾਜਾਇਜ਼ ਪਰਚੇ ਦਰਜ ਕਰ ਰਹੇ ਹਨ | ਇਸ ਦੌਰਾਨ ਪੈੱ੍ਰਸ ਯੂਨੀਅਨ ਜ਼ੀਰਾ ਦੇ ਪ੍ਰਧਾਨ ਸਤੀਸ਼ ਵਿੱਜ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਪਰਚਾ ਤੁਰੰਤ ਖ਼ਾਰਜ ਨਾ ਕੀਤਾ ਗਿਆ ਤਾਂ ਪੀੜਤ ਪੱਤਰਕਾਰਾਂ ਵਲੋਂ ਉਲੀਕੇ ਗਏ ਸੰਘਰਸ਼ ਦੇ ਪ੍ਰੋਗਰਾਮ ਅਨੁਸਾਰ ਵੱਧ ਚੜ੍ਹ ਕੇ ਸਾਥ ਦਿੱਤਾ ਜਾਵੇਗਾ | ਇਸ ਮੌਕੇ ਪੱਤਰਕਾਰ ਰਜਨੀਸ਼ ਕਥੂਰੀਆ, ਸਤੀਸ਼ ਵਿੱਜ, ਧਰਮ ਪਾਲ ਸਚਦੇਵਾ, ਹਰਨਾਮ ਸਿੰਘ ਨਾਮਾ, ਸ਼ੁਭਮ ਖੁਰਾਣਾ ਤੇ ਤੀਰਥ ਸਨੇਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦਾ ਦਰ ਸੋਹਣਾ ਮਿਸ਼ਨ ਦੇ ਸੰਸਥਾਪਕ ਅਮਰੀਕ ਗੋਰਾ ਦੀ ਮਦਦ ਨਾਲ ਇਕ ਬੇਸਹਾਰਾ ਨੂੰ ਮਿਲੀ ਲੱਖਾਂ ਦੀ ਰਾਸ਼ੀ ਅਗਲੀ ਖ਼ਬਰ ਵਿਧਵਾ ਭਲਾਈ ਸੁਸਾਇਟੀ ਨੇ ਵੰਡਿਆ ਰਾਸ਼ਨ ਤੇ ਪੈਨਸ਼ਨ
Ad Position 24