13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਕਾਂਗਰਸ ਪਾਰਟੀ ਨਗਰ ਨਿਗਮ ਚੋਣਾਂ 'ਚ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ-ਹਰਪ੍ਰੀਤ ਸਿੰਘ ਸਿੱਧੂ

Ad Position 21
No active advertisement
ਅਜੀਤ ਡੈਸਕ 05-01-2026
ਅਬੋਹਰ, 4 ਜਨਵਰੀ (ਵਿਵੇਕ ਹੂੜੀਆ)-ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਪੂਰੀ ਤਾਕਤ ਨਾਲ ਲੜੇਗੀ ਅਤੇ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ 'ਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਨਿਗਮਾਂ ਤੇ ਕੌਂਸਲਾਂ 'ਚ ਆਪਣਾ ਬੋਰਡ ਬਣਾਏਗੀ | ਉਹ ਅੱਜ ਆਪਣੇ ਨਿਵਾਸ ਸਥਾਨ 'ਤੇ ਆਯੋਜਿਤ ਜੇਤੂ ਉਮੀਦਵਾਰਾਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ | ਪ੍ਰੋਗਰਾਮ ਦੌਰਾਨ ਹਾਲ ਹੀ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਮਹੀਨੇ ਹੋਈਆਂ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਾਂਗਰਸ ਨੇ ਪੂਰੇ ਜ਼ਿਲ੍ਹੇ ਵਿਚ ਕਈ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤੀਆਂ ਹਨ | ਉਨ੍ਹਾਂ ਕਿਹਾ ਕਿ ਸਾਡੇ ਉਮੀਦਵਾਰ ਜ਼ਿਆਦਾਤਰ ਸੀਟਾਂ 'ਤੇ ਦੂਜੇ ਸਥਾਨ 'ਤੇ ਆਏ | ਸ੍ਰੀ ਸਿੱਧੂ ਨੇ ਕਿਹਾ ਕਿ ਜਾਖੜ ਪਰਿਵਾਰ ਦੇ ਜਾਣ ਤੋਂ ਬਾਅਦ ਕਾਂਗਰਸ ਲਗਭਗ ਖ਼ਾਲੀ ਹੋ ਗਈ ਸੀ, ਪਰ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਮਿਹਨਤ ਕਰਕੇ ਕਾਂਗਰਸ ਨੇ 2024 ਦੀਆਂ ਲੋਕ ਸਭਾ ਚੋਣਾਂ 'ਚ ਪਹਿਲਾਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਹੁਣ ਸਾਡੇ ਉਮੀਦਵਾਰਾਂ ਨੇ ਪੰਚਾਇਤ ਸੰਮਤੀ ਚੋਣਾਂ ਜਿੱਤ ਲਈਆਂ ਹਨ | ਉਨ੍ਹਾਂ ਕਿਹਾ ਕਿ ਹੁਣ ਸਾਡੇ ਵਰਕਰ ਪੂਰੇ ਉਤਸ਼ਾਹ ਵਿਚ ਹਨ, ਜਿਸ ਕਾਰਨ ਪਾਰਟੀ ਆਉਣ ਵਾਲੀਆਂ ਨਗਰ ਨਿਗਮ ਚੋਣਾਂ 'ਚ ਪੂਰੀ ਤਿਆਰੀ ਨਾਲ ਉੱਤਰੇਗੀ ਅਤੇ ਸਾਰੇ ਸ਼ਹਿਰਾਂ 'ਚ ਕਾਂਗਰਸ ਦੇ ਬੋਰਡ ਬਣਾਏ ਜਾਣਗੇ | ਮੀਟਿੰਗ ਵਿਚ ਵੱਡੀ ਗਿਣਤੀ 'ਚ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਤੋਂ ਇਲਾਵਾ ਦੀਵਾਨ ਖੇੜਾ ਤੋਂ ਸੋਮਦਾਸ, ਦਾਨੇਵਾਲਾ ਤੋਂ ਗੋਰਾ ਸਿੰਘ, ਸ਼ੀਲਾ ਦੇਵੀ, ਰਾਧਾ ਕਿ੍ਸ਼ਨ, ਸੱਪਾਂ ਵਾਲੀ ਤੋਂ ਸੰਦੀਪ ਕੰਵਰ, ਗੁੰਮਜਾਲ ਤੋਂ ਬਲਦੇਵ ਭਾਦੂ, ਤੂਤ ਵਾਲਾ ਤੋਂ ਪੂਰਨ, ਜੰਡਵਾਲਾ ਤੋਂ ਰਾਮ ਕੁਮਾਰ, ਖੂਈਆਂ ਸਰਵਰ ਤੋਂ ਹੈਪੀ, ਮਨਦੀਪ ਸਿੰਘ ਅਤੇ ਪਰਮ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਨਾਤਨ ਧਰਮ ਗੀਤਾ ਭਵਨ ਮੰਦਰ ਵਿਖੇ ਰਾਸ਼ਨ ਵੰਡ ਸਮਾਗਮ ਸਫਲਤਾਪੂਰਵਕ ਸਮਾਪਤ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਥਾਣੇ ਅੱਗੇ ਦਿੱਤਾ ਧਰਨਾ
Ad Position 24