13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਸਨਾਤਨ ਧਰਮ ਗੀਤਾ ਭਵਨ ਮੰਦਰ ਵਿਖੇ ਰਾਸ਼ਨ ਵੰਡ ਸਮਾਗਮ ਸਫਲਤਾਪੂਰਵਕ ਸਮਾਪਤ

Ad Position 21
No active advertisement
ਅਜੀਤ ਡੈਸਕ 05-01-2026
ਫ਼ਾਜ਼ਿਲਕਾ, 4 ਜਨਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਸ੍ਰੀ ਸਨਾਤਨ ਧਰਮ ਗੀਤਾ ਭਵਨ ਮੰਦਰ ਵਿਖੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਰਾਸ਼ਨ ਵੰਡ ਸਮਾਗਮ ਕਰਵਾਇਆ | ਇਸ ਪਰਮਾਰਥਿਕ ਕਾਰਜ ਦੌਰਾਨ ਕੁੱਲ 131 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮਗਰੀ ਮੁਹੱਈਆ ਕਰਵਾਈ ਗਈ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡਾ. ਅਨਮੋਲ ਗਰੋਵਰ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਆਪਣੇ ਕਰ-ਕਮਲਾਂ ਨਾਲ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਇਸ ਨੇਕ ਕਾਰਜ 'ਚ ਆਪਣਾ ਵਡਮੁੱਲਾ ਸਹਿਯੋਗ ਦਿੱਤਾ | ਇਸ ਮੌਕੇ ਲੋੜਵੰਦ ਮਾਤਾਵਾਂ ਅਤੇ ਭੈਣਾਂ ਨੂੰ ਸਰਦੀ ਤੋਂ ਬਚਾਅ ਲਈ ਗਰਮ ਜੁਰਾਬਾਂ ਵੀ ਵੰਡੀਆਂ ਗਈਆਂ | ਮੰਦਰ ਕਮੇਟੀ ਵਲੋਂ ਮੁੱਖ ਮਹਿਮਾਨ ਦਾ ਸਵਾਗਤ ਤੇ ਸਨਮਾਨ ਕੀਤਾ | ਮੰਦਰ ਕਮੇਟੀ ਦੇ ਉਪ-ਪ੍ਰਧਾਨ ਤੇ ਖ਼ਜ਼ਾਨਚੀ ਅਸ਼ਵਨੀ ਕੁਮਾਰ ਕੁੱਕੜ ਨੇ ਜਾਣਕਾਰੀ ਦਿੱਤੀ ਕਿ ਡਾਕਟਰ ਅਨਮੋਲ ਗਰੋਵਰ ਹਮੇਸ਼ਾ ਤਨ, ਮਨ ਤੇ ਧਨ ਨਾਲ ਮੰਦਰ ਦੇ ਸੇਵਾ ਕਾਰਜਾਂ ਵਿਚ ਯੋਗਦਾਨ ਪਾਉਂਦੇ ਹਨ | ਪ੍ਰੋਗਰਾਮ ਦੀ ਸ਼ੁਰੂਆਤ ਠਾਕੁਰ ਜੀ ਦੀ ਪੂਜਾ-ਅਰਚਨਾ ਤੇ ਆਰਤੀ ਨਾਲ ਹੋਈ | ਇਸ ਮੌਕੇ ਭਜਨ ਗਾਇਕ ਮਧੂ ਸੂਦਨ ਪਾਂਡੇ ਨੇ ਵੀ ਹਾਜ਼ਰੀ ਭਰੀ ਅਤੇ ਉਨ੍ਹਾਂ ਨੇ ਇਸ ਸੇਵਾ ਕਾਰਜ ਲਈ ਮੰਦਰ ਕਮੇਟੀ ਦਾ ਧੰਨਵਾਦ ਕਰਦਿਆਂ ਭਵਿੱਖ 'ਚ ਵੀ ਅਜਿਹੇ ਕਾਰਜਾਂ ਨਾਲ ਜੁੜੇ ਰਹਿਣ ਦਾ ਪ੍ਰਣ ਲਿਆ | ਇਸ ਦੇ ਨਾਲ ਹੀ ਸਮਾਗਮ ਦੌਰਾਨ ਬਾਜ਼ਾਰ ਦੇ ਵਪਾਰੀਆਂ ਵਲੋਂ ਆਪਣੀ ਨੇਕ ਕਮਾਈ 'ਚੋਂ ਗਰਮ ਕੰਬਲ ਵੀ ਵੰਡੇ ਗਏ, ਜਿਸ ਲਈ ਮੰਦਰ ਕਮੇਟੀ ਨੇ ਸਮੂਹ ਵਪਾਰੀਆਂ ਦੇ ਇਸ ਉੱਦਮ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਪ੍ਰਗਟਾਇਆ | ਇਹ ਸਾਰਾ ਪ੍ਰੋਗਰਾਮ ਪ੍ਰਧਾਨ ਸੁਰਿੰਦਰ ਕੁਮਾਰ ਅਹੂਜਾ ਦੀ ਅਗਵਾਈ ਹੇਠ ਸਫਲਤਾਪੂਰਵਕ ਨੇਪਰੇ ਚੜਿ੍ਹਆ | ਇਸ ਮੌਕੇ ਅਸ਼ੋਕ ਸੁਖੀਜਾ, ਰਮਨ ਪਾਹਵਾ, ਪ੍ਰਵੇਸ਼ ਵਡੇਰਾ, ਹਰੀਕਿਸ਼ਨ ਭਾਟੀਆ, ਡਾ. ਧਰਮਪਾਲ, ਅਸ਼ੋਕ ਨਾਗਪਾਲ, ਹਰੀਸ਼ ਮੁੰਜਾਲ, ਹਰੀ ਓਮ ਕੁੱਕੜ, ਭਾਰਤ ਭੂਸ਼ਨ ਮਹਿੰਦੀਰੱਤਾ, ਸਤੀਸ਼ ਧੂੜੀਆ ਸਮੇਤ ਇਲਾਕੇ ਦੀਆਂ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਿੰਮਤਪੁਰਾ ਦੀਆਂ ਗਲੀਆਂ ਵਿਕਾਸ ਕਾਰਜਾਂ ਦੀ ਖੋਲ੍ਹ ਰਹੀਆਂ ਹਨ ਪੋਲ ਅਗਲੀ ਖ਼ਬਰ ਕਾਂਗਰਸ ਪਾਰਟੀ ਨਗਰ ਨਿਗਮ ਚੋਣਾਂ 'ਚ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ-ਹਰਪ੍ਰੀਤ ਸਿੰਘ ਸਿੱਧੂ
Ad Position 24