13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਕੰਪਿਊਟਰ ਅਧਿਆਪਕਾਂ ਨੇ ਸਰਕਾਰ ਵਿਰੁੱਧ ਖੋਲਿ੍ਹਆ ਮੋਰਚਾ, ਛੇੜਨਗੇ ਜਨ ਅੰਦੋਲਨ

Ad Position 21
No active advertisement
ਅਜੀਤ ਡੈਸਕ 05-01-2026
ਜਲਾਲਾਬਾਦ, 4 ਜਨਵਰੀ (ਜਤਿੰਦਰ ਪਾਲ ਸਿੰਘ)-ਪਿਛਲੇ ਕਈ ਸਾਲਾਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਕੰਪਿਊਟਰ ਅਧਿਆਪਕਾਂ ਨੇ ਹੁਣ ਆਰ-ਪਾਰ ਦੀ ਜੰਗ ਦਾ ਐਲਾਨ ਕਰ ਦਿੱਤਾ ਹੈ¢ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਸੀਨੀਅਰ ਆਗੂਆਂ ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਜਸਪਾਲ ਫ਼ਤਹਿਗੜ੍ਹ ਸਾਹਿਬ, ਹਰਚਰਨ ਸਿੰਘ ਤੇ ਜਤਿੰਦਰ ਸਿੰਘ ਸੋਢੀ ਨੇ ਪੈੱ੍ਰਸ ਨੋਟ ਜਾਰੀ ਕਰਦੇ ਹੋਏ ਅਤੇ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਸਾਲ 2022 ਦੀਆਂ ਚੋਣਾਂ ਤੋ ਪਹਿਲਾਂ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਾਇਜ਼ ਮੰਨਿਆ ਸੀ | ਉਨ੍ਹਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਸਾਰੇ ਮਸਲੇ ਹੱਲ ਹੋਣਗੇ, ਪਰ 4 ਸਾਲ ਬੀਤ ਜਾਣ ਮਗਰੋਂ ਵੀ ਅਧਿਆਪਕਾਂ ਦੇ ਪੱਲੇ ਸਿਰਫ਼ ਨਿਰਾਸ਼ਾ ਹੀ ਪਈ ਹੈ | ਅਧਿਆਪਕਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਮਾਂ ਰਹਿੰਦੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਸੰਘਰਸ਼ ਇਕ ਵੱਡੇ ਜਨ ਅੰਦੋਲਨ ਦਾ ਰੂਪ ਧਾਰ ਲਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਅਗਲੀ ਖ਼ਬਰ ਹਿੰਮਤਪੁਰਾ ਦੀਆਂ ਗਲੀਆਂ ਵਿਕਾਸ ਕਾਰਜਾਂ ਦੀ ਖੋਲ੍ਹ ਰਹੀਆਂ ਹਨ ਪੋਲ
Ad Position 24