13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਹੈਰੋਇਨ ਸਮੇਤ ਦੋ ਭਰਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 05-01-2026
ਅਬੋਹਰ, 4 ਜਨਵਰੀ (ਵਿਵੇਕ ਹੂੜੀਆ)-ਇਕ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਸਿਟੀ ਵਨ ਪੁਲਿਸ ਨੇ ਇਕ ਘਰ 'ਤੇ ਛਾਪਾ ਮਾਰਿਆ ਤੇ ਦੋ ਭਰਾਵਾਂ ਨੂੰ 25 ਗਰਾਮ ਹੈਰੋਇਨ ਸਮੇਤ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ | ਦੋਸ਼ੀ ਆਪਣੇ ਘਰ ਤੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ | ਪੁਲਿਸ ਨੇ ਦੋਵਾਂ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸਿਟੀ ਵਨ ਟੀਮ ਦਾਣਾ ਮੰਡੀ ਤੋਂ ਅਜੀਤ ਨਗਰ ਵੱਲ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ | ਇਸ ਦੌਰਾਨ ਇਕ ਮੁਖ਼ਬਰ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਦੋ ਭਰਾ, ਚੰਚਲ ਸਿੰਘ ਅਤੇ ਕੰਵਲਜੀਤ ਸਿੰਘ ਜੋ ਕਿ ਅਜੀਤ ਨਗਰ ਦੇ ਰਹਿਣ ਵਾਲੇ ਹਨ, ਲੰਬੇ ਸਮੇਂ ਤੋਂ ਗੈਰ-ਕਾਨੂੰਨੀ ਹੈਰੋਇਨ ਤਸਕਰੀ ਦੇ ਕਾਰੋਬਾਰ 'ਚ ਸ਼ਾਮਿਲ ਸਨ | ਪੁਲਿਸ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਕਿ ਦੋਸ਼ੀ ਅੱਜ ਵੀ ਆਪਣੇ ਘਰ ਦੇ ਅੰਦਰੋਂ ਗਾਹਕਾਂ ਨੂੰ ਨਸ਼ੀਲੇ ਪਦਾਰਥ ਵੇਚ ਰਹੇ ਹਨ | ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਛਾਪੇਮਾਰੀ ਕਰ ਦੋਵਾਂ ਵਿਅਕਤੀਆਂ ਨੂੰ 25 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਫਲੀਆਂਵਾਲਾ 'ਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24