13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਬਿਜਲੀ ਬਿੱਲ ਤੇ ਬੀਜ ਬਿੱਲ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਮੋਟਰਸਾਈਕਲ ਰੈਲੀ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 05-01-2026
ਮੰਡੀ ਅਰਨੀਵਾਲਾ, 4 ਜਨਵਰੀ (ਨਿਸ਼ਾਨ ਸਿੰਘ ਮੋਹਲਾ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਕਿਸਾਨ ਜਥੇਬੰਦੀਆਂ ਵਲੋਂ ਅਰਨੀਵਾਲਾ ਬਲਾਕ 'ਚ ਕੇਂਦਰ ਸਰਕਾਰ ਖ਼ਿਲਾਫ਼ ਇਕ ਮੋਟਰਸਾਈਕਲ ਰੈਲੀ ਦਾ ਆਯੋਜਨ ਕੀਤਾ | ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਬਿਲ ਤੇ ਬੀਜ ਲਾਗੂ ਕੀਤੇ ਜਾਣ ਦੇ ਰੋਸ ਵਜੋਂ ਇਹ ਮੋਟਰਸਾਈਕਲ ਰੈਲੀ ਕੱਢੀ ਗਈ ਜੋ ਅਰਨੀਵਾਲਾ ਤੋਂ ਸ਼ੁਰੂ ਹੋ ਕੇ ਪਿੰਡ ਮੂਲਿਆਵਾਲੀ, ਢਿਪਾਵਾਲੀ, ਘੜਿਆਣਾ, ਡੱਬ ਵਾਲਾ, ਬੁਰਜਾਂ, ਕੁਹਾੜਿਆਂ ਵਾਲੀ, ਕੰਧ ਵਾਲਾ, ਕਮਾਲ ਵਾਲਾ, ਇਸਲਾਮ ਵਾਲਾ, ਘਟਿਆ ਵਾਲੀ ਤੇ ਹੋਰ ਪਿੰਡਾਂ ਵਿਚ ਪੁੱਜੀ | ਇਸ ਮੌਕੇ ਪਿੰਡਾਂ 'ਚ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਸਾਲ 2020 'ਚ ਬਿਜਲੀ ਬਿੱਲ ਨੂੰ ਰੱਦ ਕਰ ਚੁੱਕੀ ਹੈ ਪਰ ਹੁਣ ਫੇਰ ਇਸ ਬਿੱਲ ਨੂੰ ਦੁਬਾਰਾ ਲਾਗੂ ਕਰਕੇ ਬਿਜਲੀ ਦਾ ਨਿੱਜੀ ਕਰਨ ਕਰ ਰਹੀ ਹੈ ਅਤੇ ਇਸੇ ਤਰ੍ਹਾਂ ਕਿਸਾਨਾਂ ਤੋਂ ਉਨ੍ਹਾਂ ਦੀਆਂ ਰਵਾਇਤੀ ਫ਼ਸਲਾਂ ਦੇ ਬੀਜਾਂ ਦਾ ਹੱਕ ਖੋਹ ਕੇ ਬੀਜ ਬਿੱਲ ਲਾਗੂ ਕੀਤਾ ਜਾ ਰਿਹਾ ਹੈ | ਜਿਸ ਨਾਲ ਕੋਈ ਵੀ ਕਿਸਾਨ ਆਪਣੀ ਫ਼ਸਲ ਦਾ ਬੀਜ ਖ਼ੁਦ ਤਿਆਰ ਨਹੀਂ ਕਰ ਸਕੇਗਾ | ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਹ ਬਿੱਲ ਵਾਪਸ ਨਾ ਲਏ ਤਾਂ ਜਥੇਬੰਦੀਆਂ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ | 16 ਜਨਵਰੀ ਨੂੰ ਜ਼ਿਲ੍ਹਾ ਦਫ਼ਤਰਾਂ ਦੇ ਅੱਗੇ ਰੋਸ ਧਰਨੇ ਦਿੱਤੇ ਜਾਣਗੇ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਬਾਜ਼ ਸਿੰਘ ਢਿੱਲੋਂ, ਜਰਨਲ ਸਕੱਤਰ ਜਸਪਾਲ ਸਿੰਘ ਪਾਕਾ, ਬਲਾਕ ਅਰਨੀਵਾਲਾ ਪ੍ਰਧਾਨ ਲਖਵਿੰਦਰ ਸਿੰਘ ਕੁਹਾੜਿਆਂ ਵਾਲੀ, ਲੋਕਰਾਜ ਸਿੰਘ ਸੰਧੂ, ਅੰਗਰੇਜ਼ ਸਿੰਘ ਕੰਧ ਵਾਲਾ ਹਾਜ਼ਰ ਖਾਂ, ਮਿਹਰ ਸਿੰਘ ਭੰਗੂ, ਸੁਖਜੀਤ ਸਿੰਘ ਢਿੱਲੋਂ, ਗੁਰਲਾਲ ਸਿੰਘ ਘਟਿਆ ਵਾਲੀ, ਚਾਨਣ ਸਿੰਘ ਕਮਾਲ ਵਾਲਾ, ਦਵਿੰਦਰ ਸਿੰਘ ਕਮਾਲ ਵਾਲਾ, ਪਰਮਜੀਤ ਸਿੰਘ ਕੰਧ ਵਾਲਾ ਹਾਜ਼ਰ ਖਾ, ਦਵਿੰਦਰ ਸਿੰਘ ਗਿੱਲ, ਅਮਨਦੀਪ ਸਿੰਘ ਹੰਜਰਾ, ਚੰਨਣ ਸਿੰਘ ਭੁੱਲਰ, ਕੁਲਦੀਪ ਸਿੰਘ ਪਾਕਾ, ਤੇ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24