13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 05-01-2026
ਫ਼ਾਜ਼ਿਲਕਾ, 4 ਜਨਵਰੀ (ਦਵਿੰਦਰ ਪਾਲ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ | ਅੰਮਿ੍ਤ ਵੇਲੇ ਤੋਂ ਪੰਜ ਬਾਣੀਆਂ ਦੇ ਨਿੱਤ ਨੇਮਾਂ ਨਾਲ ਸਮਾਗਮਾਂ ਦੀ ਸ਼ੁਰੂਆਤ ਹੋਈ | ਉਪਰੰਤ ਬੀਬੀ ਤਿ੍ਪਤ ਕੌਰ, ਭਾਈ ਹਰਸਿਮਰਨਜੀਤ ਸਿੰਘ, ਭਾਈ ਜਸਪ੍ਰੀਤ ਸਿੰਘ ਦੇ ਜਥਿਆਂ ਨੇ ਕਥਾ ਕੀਰਤਨ ਦੇ ਪ੍ਰਵਾਹ ਚਲਾ ਗੁਰੂ ਸਾਹਿਬ ਦੇ ਜੀਵਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਪਰੰਤ ਸਜੇ ਮੁੜ ਦੀਵਾਨ ਅੰਦਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ ਜਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਦੀ ਅੰਮਿ੍ਤ ਵਰਖਾ ਕੀਤੀ | ਇਸ ਮੌਕੇ ਪੁੱਜੇ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ 'ਤੇ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮ ਮੌਕੇ ਸ਼ਹਿਰ ਅੰਦਰ ਬਣ ਰਹੇ ਗੁਰੂ ਤੇਗ਼ ਬਹਾਦਰ ਚੌਕ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਬੀਕਾਨੇਰੀ ਰੋਡ ਦਾ ਨਾਂਅ ਗੁਰੂ ਤੇਗ਼ ਬਹਾਦਰ ਮਾਰਗ ਰੱਖਣ ਸੰਬੰਧੀ ਐਲਾਨ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਧਾਇਕ ਸਵਨਾ ਤੇ ਉਨ੍ਹਾਂ ਦੀ ਧਰਮ-ਪਤਨੀ ਸ੍ਰੀਮਤੀ ਖ਼ੁਸ਼ਬੂ ਸਾਵਨਸੁੱਖਾ ਸਵਨਾ ਦਾ ਸਨਮਾਨ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮਹਿੰਦਰ ਸਿੰਘ ਖ਼ਾਲਸਾ, ਭਾਈ ਕੰਵਲਜੀਤ ਸਿੰਘ, ਅਮਰਜੀਤ ਸਿੰਘ ਸੰਧੂ, ਡਾ.ਬਲਬੀਰ ਸਿੰਘ, ਦਵਿੰਦਰ ਸਿੰਘ ਅਹੂਜਾ, ਪ੍ਰਭਜੀਤ ਸਿੰਘ, ਜਗਜੀਤ ਸਿੰਘ ਦੁਰੇਜਾ, ਮਨਜੀਤ ਸਿੰਘ ਬਾਂਗਾ, ਅਮਨ ਦੁਰੇਜਾ, ਦਵਿੰਦਰ ਸਿੰਘ ਬਰਾੜ, ਜਰਨੈਲ ਸਿੰਘ ਤਨੇਜਾ, ਸੁਖਵਿੰਦਰ ਸਿੰਘ ਤਨੇਜਾ, ਪਿ੍ੰਸੀਪਲ ਨਰਿੰਦਰ ਸਿੰਘ, ਡਾ. ਆਰ. ਪੀ. ਸਿੰਘ, ਅਮਰ ਸਿੰਘ ਕਾਠਪਾਲ, ਸੁਖਵਿੰਦਰ ਸਿੰਘ ਰਾਜੂ, ਸੁਖਜਿੰਦਰ ਸਿੰਘ ਨਾਮਧਾਰੀ, ਮਾਸਟਰ ਸਹਿਜਪਾਲ ਸਿੰਘ, ਸੁਖਵਿੰਦਰ ਸਿੰਘ ਪਰਦੇਸੀ ਆਦਿ ਨੇ ਪੂਰਨ ਸੇਵਾ ਨਿਭਾਈ | ਸਮਾਪਤੀ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤੇ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਵਲੋਂ ਕੁਲਵੰਤ ਸਿੰਘ ਜਗਦੇ ਹਲਕਾ ਪ੍ਰਧਾਨ ਅਤੇ ਹਰਜਿੰਦਰ ਸਿੰਘ ਮਾਂਗੇਵਾਲ ਸਰਕਲ ਠੁੱਲ... ਅਗਲੀ ਖ਼ਬਰ ਬਿਜਲੀ ਬਿੱਲ ਤੇ ਬੀਜ ਬਿੱਲ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਮੋਟਰਸਾਈਕਲ ਰੈਲੀ ਦ...
Ad Position 24