18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ

Ad Position 21
No active advertisement
ਅਜੀਤ ਡੈਸਕ 06-01-2026
ਜ਼ੀਰਾ, 5 ਜਨਵਰੀ (ਰਜਨੀਸ਼ ਕਥੂਰੀਆ/ਪ੍ਰਤਾਪ ਸਿੰਘ ਹੀਰਾ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਡਵੀਜ਼ਨ ਜ਼ੀਰਾ ਦੇ ਪ੍ਰਧਾਨ ਲਖਵੀਰ ਸਿੰਘ ਸੁੱਖੇ ਵਾਲਾ ਨੇ ਇਕ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਿਜਲੀ ਸੋਧ ਬਿੱਲ 2025 ਨੂੰ ਲਾਗੂ ਕਰਕੇ ਕੇਂਦਰ ਅਤੇ ਰਾਜ ਸਰਕਾਰ ਨਿੱਜੀਕਰਨ ਕਰਨ ਲਈ ਕਾਰਪੋਰੇਟ ਘਰਾਨਿਆਂ ਨੂੰ ਖੁੱਲ੍ਹਾ ਸੱਦਾ ਦੇ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਐਕਟ 2025 ਤੇ ਚਾਰ ਕੋਡਾ ਲਾਗੂ ਕਰਕੇ ਮੁਲਾਜ਼ਮਾਂ ਅਤੇ ਮਜ਼ਦੂਰਾਂ ਦਾ ਘਾਣ ਕਰ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਬੋਰਡ ਦੀਆਂ ਜਥੇਬੰਦੀਆਂ ਨੂੰ ਮੀਟਿੰਗਾਂ ਦੇ ਕੇ ਹੱਕੀ ਮੰਗਾਂ ਮੰਨ ਕੇ ਲਾਗੂ ਕਰਨ ਤੋਂ ਵਾਰ-ਵਾਰ ਭੱਜ ਰਹੀ ਹੈ | ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਾਰੀਆਂ ਮੰਨੀਆਂ ਹੋਈਆਂ ਮੰਗਾਂ 'ਤੇ ਕੋਈ ਵੀ ਧਿਆਨ ਨਹੀਂ ਦੇ ਰਹੀ ਇਸ ਲਈ ਰਾਜ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸੰਘਰਸ਼ ਵੱਲ ਧੱਕ ਰਹੀ ਹੈ | ਉਨ੍ਹਾਂ ਚਿਰ ਤਾਂ ਨਹੀਂ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਈ ਤਾਂ ਸੰਘਰਸ਼ ਕੀਤਾ ਜਾਵੇਗਾ | ਇਸ ਸਮੇਂ ਬਲਕਾਰ ਸਿੰਘ ਭੁੱਲਰ ਜ਼ੋਨ ਆਗੂ, ਸੁਖਦੇਵ ਸਿੰਘ ਬੱਗੀ ਪਤਨੀ ਪੰਜਾਬ ਆਗੂ, ਜਗਦੇਵ ਸਿੰਘ ਤਲਵੰਡੀ, ਭੁਪਿੰਦਰ ਸਿੰਘ ਪ੍ਰਧਾਨ ਤਲਵੰਡੀ, ਮਨਿੰਦਰ ਸਿੰਘ ਸੁੱਖੇ ਵਾਲਾ, ਸੁਰਜੀਤ ਸਿੰਘ ਗਿੱਲ ਤੇ ਕਾਮਰੇਡ ਕੁਲਵੰਤ ਸਿੰਘ ਜ਼ੀਰਾ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਸਮਾਗਮ ਸੰਬੰਧੀ ਮੀਟਿੰਗ ਅਗਲੀ ਖ਼ਬਰ ਛਾਉਣੀ ਦੇ ਖ਼ਾਲਸਾ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ
Ad Position 24