18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

2500 ਲੀਟਰ ਲਾਹਣ ਬਰਾਮਦ, ਇਕ ਵਿਅਕਤੀ ਵਿਰੁੱਧ ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 06-01-2026
ਜਲਾਲਾਬਾਦ, 5 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕੇ ਦੀ ਪੁਲਿਸ ਨੇ ਪਿੰਡ ਕਾਠਗੜ੍ਹ ਵਿਖੇ 2500 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਇਸ ਸੰਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਾਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਥਾਣਾ ਵੈਰੋਕੇ ਦੇ ਇਲਾਕੇ 'ਚ ਗਸ਼ਤ ਕਰ ਰਹੇ ਸੀ ਅਤੇ ਜਦੋਂ ਪੁਲਿਸ ਪਿੰਡ ਕਾਠਗੜ ਵਿਖੇ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜੋਗਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਢਾਣੀ ਕਰਤਾਰ ਸਿੰਘ ਦਾਖਲੀ ਕਾਠਗੜ੍ਹ ਨਾਜਾਇਜ਼ ਸ਼ਰਾਬ ਕੱਢਣ ਦਾ ਕੰਮ ਕਰਦਾ ਹੈ, ਜਿਸ 'ਤੇ ਪੁਲਿਸ ਪਾਰਟੀ ਨੇ ਉਸ ਦੇ ਘਰ 'ਚ ਛਾਪੇਮਾਰੀ ਕਰਕੇ 2500 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ, ਜਦਕਿ ਜੋਗਿੰਦਰ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ | ਥਾਣਾ ਵੈਰੋਕੇ ਦੀ ਪੁਲਿਸ ਨੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਣੇ 1 ਵਿਅਕਤੀ ਕਾਬੂ ਅਗਲੀ ਖ਼ਬਰ ਮਾਲਵਾ ਨਹਿਰ ਪ੍ਰਾਜੈਕਟ ਦਾ ਕਿਸਾਨਾਂ ਵਲੋਂ ਵਿਰੋਧ ਸ਼ੁਰੂ
Ad Position 24