ਜਲਾਲਾਬਾਦ, 5 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ 8 ਗਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਜਾਂਚ ਅਧਿਕਾਰੀ ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਥਾਣਾ ਵੈਰੋਕੇ ਏਰੀਏ 'ਚ ਮੌਜੂਦ ਸੀ ਅਤੇ ਜਦੋਂ ਪੁਲਿਸ ਪਾਰਟੀ ਦੀ ਗੱਡੀ ਗੁਰਦੁਆਰਾ ਸਾਹਿਬ ਕਾਠਗੜ ਵਿਖੇ ਪੁੱਜੀ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ ਤੇ ਪ੍ਰਤਾਪ ਸਿੰਘ ਉਰਫ਼ ਪ੍ਰਤਾਪੀ ਪੁੱਤਰ ਕਰਨੈਲ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਦੀ ਸ਼ੱਕ ਦੇ ਆਧਾਰ 'ਤੇ ਚੈਕਿੰਗ ਕੀਤੀ ਗਈ ਤਾਂ ਉਸ ਪਾਸੋਂ 8 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਪ੍ਰਤਾਪ ਸਿੰਘ ਉਰਫ਼ ਪ੍ਰਤਾਪੀ ਨੂੰ ਹੈਰੋਇਨ ਸਣੇ ਕਾਬੂ ਕਰਨ ਉਪਰੰਤ ਥਾਣਾ ਵੈਰੋਕੇ ਵਿਖੇ ਪਰਚਾ ਦਰਜ ਕੀਤਾ ਗਿਆ ਹੈ |