18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 41 ਅਖੰਡ ਪਾਠਾਂ ਦੇ ਭੋਗਾਂ ਦੀ ਸਮਾਪਤੀ ਉਪਰੰਤ ਸਮਾਗਮ

Ad Position 21
No active advertisement
ਅਜੀਤ ਡੈਸਕ 06-01-2026
ਫ਼ਾਜ਼ਿਲਕਾ, 5 ਜਨਵਰੀ (ਦਵਿੰਦਰ ਪਾਲ ਸਿੰਘ)-ਸੰਤ ਬਾਬਾ ਰੇਸ਼ਮ ਸਿੰਘ ਚੱਕ ਪੱਖੀ ਵਾਲਿਆਂ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 41 ਅਖੰਡ ਪਾਠਾਂ ਦੀ ਲੜੀ ਦੇ ਭੋਗ ਗੁਰਦੁਆਰਾ ਨਾਨਕ ਨਿਰੰਕਾਰ ਬੱਦੋਵਾਲ ਵਿਖੇ ਪਾਏ ਗਏ | ਇਸ ਸੰਬੰਧੀ ਬਾਬਾ ਕੁਲਦੀਪ ਸਿੰਘ ਬੱਬਲ ਚੱਕ ਪੱਖੀ ਵਾਲਿਆਂ ਨੇ ਦੱਸਿਆ ਕਿ ਪਾਠਾਂ ਦੇ ਭੋਗਾਂ ਮੌਕੇ ਧਾਰਮਿਕ ਸਮਾਗਮ ਦੇ ਵਿਚ ਰਾਗੀ ਸਿੰਘਾਂ, ਕਥਾ ਵਾਚਕਾਂ, ਢਾਡੀ ਜਥਿਆਂ ਤੇ ਕਵੀਸ਼ਰਾਂ ਨੇ ਆਈ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਦੇ ਇਤਿਹਾਸ ਨਾਲ ਜੋੜਿਆ | ਇਸ ਮੌਕੇ ਵੱਖ-ਵੱਖ ਪੁੱਜੀਆਂ ਧਾਰਮਿਕ ਹਸਤੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ 'ਤੇ ਚੱਲਣ ਤੇ ਖੰਡੇ ਬਾਟੇ ਦਾ ਅੰਮਿ੍ਤ ਛਕਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਗੁਰਮਤਿ ਸਮਾਗਮਾਂ ਅੰਦਰ ਵਿਸ਼ੇਸ਼ ਤੌਰ 'ਤੇ ਪੁੱਜ ਨੌਜਵਾਨਾਂ ਨੂੰ ਨਸ਼ਾ ਰਹਿਤ ਜੀਵਨ ਜਿਊਣ ਤੇ ਪੁਰਾਤਨ ਸੱਭਿਆਚਾਰ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਸੰਗਤਾਂ ਪੁੱਜੀਆਂ ਹੋਈਆਂ ਸਨ | ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ-ਪਤਨੀ ਡਾ. ਗੁਰਪ੍ਰੀਤ ਕੌਰ ਮਾਨ, ਅੰਮਿ੍ਤਪਾਲ ਸਿੰਘ ਵਿਧਾਇਕ ਨੇ ਪੁੱਜ ਕੇ ਬਾਬਾ ਰੇਸ਼ਮ ਸਿੰਘ ਤੋਂ ਆਸ਼ੀਰਵਾਦ ਲਿਆ ਅਤੇ ਗੁਰਮਤਿ ਸਮਾਗਮਾਂ ਅੰਦਰ ਗੁਰਬਾਣੀ ਨੂੰ ਸਰਵਨ ਕੀਤਾ | ਇਸ ਮੌਕੇ ਬਾਬਾ ਰੇਸ਼ਮ ਸਿੰਘ ਨੇ ਪੁੱਜੇ ਮਹਾਪੁਰਸ਼ਾਂ, ਧਾਰਮਿਕ ਹਸਤੀਆਂ, ਸਮਾਗਮ 'ਚ ਸੇਵਾ ਕਰਨ ਵਾਲੇ ਸੇਵਾਦਾਰਾਂ ਅਤੇ ਹੋਰਨਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਭਾਈ ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਡੀ. ਐੱਸ. ਪੀ. ਪੰਜਾਬ ਪੁਲਿਸ, ਹਰਪ੍ਰੀਤ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਗਰੇਵਾਲ, ਵਿਕਾਸ ਗੋਇਲ, ਦਰਬਾਰਾ ਸਿੰਘ, ਅਨੰਦ ਸਿੰਘ, ਗੁਰਦੇਵ ਸਿੰਘ ਦਿੱਲੀ, ਬਾਬਾ ਲਾਲ ਸਿੰਘ, ਬਲਕਾਰ ਸਿੰਘ ਡੱਬਵਾਲੀ ਆਦਿ ਨੇ ਵੀ ਹਾਜ਼ਰੀ ਲਗਵਾਈ | ਲੜੀਵਾਰ ਸਮਾਗਮਾਂ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 41 ਅਖੰਡ ਪਾਠਾਂ ਦੇ ਭੋਗਾਂ ਦੀ ਸਮਾਪਤੀ ਉਪਰੰਤ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਚੌਕ ਦੀ ਸਥਾਪਨਾ ਤੇ ਸੜਕ ਦੇ ਨਾਂਅ ਦੀ ਮੰਗ ਪੂਰੀ ਕਰਨ 'ਤੇ ਵਿਧ...
Ad Position 24