18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਡਾ. ਕਵਿਤਾ ਸਿੰਘ ਸਿਵਲ ਸਰਜਨ ਦੀ ਪ੍ਰਧਾਨਗੀ 'ਚ ਜ਼ਿਲੇ੍ਹ ਦੇ ਸਮੂਹ ਪੋ੍ਰਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-01-2026
ਫ਼ਾਜ਼ਿਲਕਾ, 5 ਜਨਵਰੀ (ਦਵਿੰਦਰ ਪਾਲ ਸਿੰਘ)-ਵੱਖ ਵੱਖ ਪੋ੍ਰਗਰਾਮਾਂ ਦੀ ਸਮੀਖਿਆ ਕਰਨ ਲਈ ਡਾ. ਕਵਿਤਾ ਸਿੰਘ ਸਿਵਲ ਸਰਜਨ ਫ਼ਾਜ਼ਿਲਕਾ ਦੀ ਪ੍ਰਧਾਨਗੀ 'ਚ ਜ਼ਿਲੇ੍ਹ ਦੇ ਸਮੂਹ ਪੋ੍ਰਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ ਤੇ ਦਫ਼ਤਰੀ ਸਟਾਫ਼ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ | ਇਸ ਸਮੇਂ ਡਾ. ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਡਾ. ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਐਰਿਕ ਡਿਪਟੀ ਮੈਡੀਕਲ ਅਫ਼ਸਰ, ਡਾ. ਸੁਨੀਤਾ ਕੰਬੋਜ, ਡਾ. ਉਪਿੰਦਰ ਕੁਮਾਰ, ਡਾ. ਵਿਕਾਸ, ਡਾ. ਪੰਕਜ, ਡਾ. ਸੁਮਿਤ, ਡਾ. ਸੁਰੇਸ਼, ਰਾਜੇਸ਼ ਕੁਮਾਰ ਜ਼ਿਲ੍ਹਾ ਪੋ੍ਰਗਰਾਮ ਅਫ਼ਸਰ, ਵਿਨੋਦ ਖੁਰਾਨਾ, ਮਨਬੀਰ ਸਿੰਘ, ਦਿਵੇਸ਼ ਕੁਮਾਰ, ਅਤਿੰਦਰ ਸਿੰਘ ਮੌਜੂਦ ਸਨ | ਇਸ ਸਮੇਂ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਪੂਰਨ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਸਾਰੀਆਂ ਦਵਾਈਆਂ ਦਾ ਹਸਪਤਾਲਾਂ 'ਚ ਸਟਾਕ ਰੱਖਿਆ ਜਾਵੇ, ਕੋਈ ਵੀ ਦਵਾਈ ਬਾਹਰੋਂ ਨਾ ਮੰਗਵਾਈ ਜਾਵੇ | ਸਰਕਾਰੀ ਹਸਪਤਾਲਾਂ 'ਚ ਆਉਣ ਵਾਲੇ ਮਰੀਜ਼ਾਂ ਨੂੰ ਮੁਸ਼ਕਲ ਪੇਸ਼ ਨਾ ਆਵੇ ਤੇ ਲੋਕ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਸਹੂਲਤਾਂ ਦਾ ਲਾਭ ਉਠਾ ਸਕਣ | ਡਾ ਕਵਿਤਾ ਸਿੰਘ ਸਰਕਾਰ ਵਿਭਾਗ ਵਲੋਂ ਚਲਾਏ ਜਾ ਰਹੇ ਸਾਰੇ ਪੋ੍ਰਗਰਾਮਾਂ ਤੇ ਸਿਹਤ ਸਕੀਮਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਇਨ੍ਹਾਂ ਪੋ੍ਰਗਰਾਮਾਂ ਵਿਚ ਹੋਰ ਸੁਧਾਰ ਤੇ ਟੀਚੇ ਪੂਰੇ ਕਰਨ ਲਈ ਕਿਹਾ | ਸਮੂਹ ਅਫ਼ਸਰਾਂ ਨੂੰ ਕਿਹਾ ਗਿਆ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ | ਇਸ ਸਮੇਂ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੰਬੰਧੀ ਵਿਚਾਰ ਵਟਾਂਦਰਾ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ (ਵਿਸ਼ਾਲ) ਵਲੋਂ ਨਿਲਾਮ ਘਰ 'ਲੋਹੜੀ ਹੰਗਾਮਾ' 11 ਨੂੰ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 41 ਅਖੰਡ ਪਾਠਾਂ ਦੇ ਭੋਗਾਂ ਦੀ ਸਮਾਪਤੀ ਉਪਰੰਤ ਸਮਾਗਮ
Ad Position 24