18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਲਾਇਨਜ਼ ਕਲੱਬ (ਵਿਸ਼ਾਲ) ਵਲੋਂ ਨਿਲਾਮ ਘਰ 'ਲੋਹੜੀ ਹੰਗਾਮਾ' 11 ਨੂੰ

Ad Position 21
No active advertisement
ਅਜੀਤ ਡੈਸਕ 06-01-2026
ਫ਼ਾਜ਼ਿਲਕਾ, 5 ਜਨਵਰੀ (ਅਮਰਜੀਤ ਸ਼ਰਮਾ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਫ਼ਾਜ਼ਿਲਕਾ (ਵਿਸ਼ਾਲ) ਵਲੋਂ ਪ੍ਰਧਾਨ ਐਡਵੋਕੇਟ ਅਲੋਕ ਕਟਾਰੀਆ ਦੀ ਪ੍ਰਧਾਨਗੀ ਹੇਠ ਸੱਭਿਆਚਾਰਕ ਪ੍ਰੋਗਰਾਮ ਨਿਲਾਮ ਘਰ 'ਲੋਹੜੀ ਹੰਗਾਮਾ' 11 ਤਰੀਕ ਨੂੰ ਸਥਾਨਕ ਸ਼ਾਹ ਪੈਲੇਸ 'ਚ ਆਯੋਜਿਤ ਕੀਤਾ ਜਾਵੇਗਾ | ਇਸ ਸੰਬੰਧੀ ਕਲੱਬ ਦੇ ਪ੍ਰਧਾਨ ਐਡਵੋਕੇਟ ਅਲੋਕ ਕਟਾਰੀਆ ਤੇ ਪ੍ਰਾਜੈਕਟ ਸਕੱਤਰ ਨੀਰਜ ਸ਼ਰਮਾ ਨੇ ਦੱਸਿਆ ਕਿ ਲਾਇਨਜ਼ ਕਲੱਬ ਵਿਸ਼ਾਲ ਸਮਾਜ ਸੇਵਾ ਦੇ ਕੰਮਾਂ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮਾਂ ਦਾ ਵੀ ਆਯੋਜਨ ਕਰਦਾ ਰਹਿੰਦਾ ਹੈ | ਜਿਸ ਦੇ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਵੇਂ ਸਾਲ ਨੂੰ ਸਮਰਪਿਤ ਸਭਿਆਚਾਰਕ ਪ੍ਰੋਗਰਾਮ 'ਲੋਹੜੀ ਹੰਗਾਮਾ' 2026 ਐਤਵਾਰ ਨੂੰ ਅਬੋਹਰ ਰੋਡ ਸਥਿਤ ਸ਼ਾਹ ਪੈਲੇਸ ਵਿਚ ਦੁਪਹਿਰ 3 ਵਜੇ ਤੋਂ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੇ ਚੇਅਰਮੈਨ ਐਡਵੋਕੇਟ ਰਿਤੇਸ਼ ਗਗਨੇਜਾ ਹੋਣਗੇ, ਜਦਕਿ ਕੋ-ਚੇਅਰਮੈਨ ਰਾਜੇਸ਼ ਸ਼ਰਮਾ ਬੰਟੀ ਤੇ ਸੁਖਵਿੰਦਰ ਸ਼ਾਹ ਹੋਣਗੇ | ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ 'ਚ ਸਕੂਲੀ ਬੱਚਿਆਂ ਦਾ ਗਿੱਧਾ ਮੁਕਾਬਲਾ ਕਰਵਾਇਆ ਜਾਵੇਗਾ | ਇਸ ਤੋਂ ਇਲਾਵਾ ਵਨ ਮਿੰਟ ਗੇਮ, ਤੰਬੋਲਾ ਗੇਮ, ਨਿਲਾਮ ਘਰ, ਕਪਿਲ ਗੇਮ, ਲੇਡੀਜ਼ ਗੇਮ, ਜੈਂਟਸ ਗੇਮ ਆਦਿ ਖਿਡਾਈਆਂ ਜਾਣਗੀਆਂ | ਇਨ੍ਹਾਂ ਮੁਕਾਬਲਿਆਂ ਨੂੰ ਜਿੱਤਣ ਵਾਲੇ ਜੇਤੂਆਂ ਨੂੰ ਕਲੱਬ ਵਲੋਂ ਆਕਰਸ਼ਕ ਇਨਾਮ ਵੰਡੇ ਜਾਣਗੇ | ਇਸ ਪੂਰੇ ਪ੍ਰੋਗਰਾਮ ਦੀ ਪੇਸ਼ਕਾਰੀ ਹਮੇਸ਼ਾ ਦੀ ਤਰ੍ਹਾਂ ਕਲੱਬ ਦੇ ਸਾਬਕਾ ਪ੍ਰਧਾਨ ਅਸ਼ੋਕ ਵਾਟਸ ਤੇ ਲਾਇਨਜ਼ ਅੰਜੂ ਅਨੇਜਾ ਵਲੋਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤੋਂ ਹੋਣ ਵਾਲੀ ਆਮਦਨ ਨਾਲ ਗ਼ਰੀਬ ਤੇ ਲੋੜਵੰਦ ਲੋਕਾਂ ਲਈ ਸਮਾਜ ਸੇਵਾ ਦੇ ਪ੍ਰਾਜੈਕਟ ਲਗਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ 15 ਤੋਂ-ਡਾ. ਕਵਿਤਾ ਸਿੰਘ ਅਗਲੀ ਖ਼ਬਰ ਡਾ. ਕਵਿਤਾ ਸਿੰਘ ਸਿਵਲ ਸਰਜਨ ਦੀ ਪ੍ਰਧਾਨਗੀ 'ਚ ਜ਼ਿਲੇ੍ਹ ਦੇ ਸਮੂਹ ਪੋ੍ਰਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਦ...
Ad Position 24