18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਅਬੋਹਰ ਦੇ ਨਗਰ ਨਿਗਮ ਕਮਿਸ਼ਨਰ ਦੀ ਸਥਾਈ ਨਿਯੁਕਤੀ ਲਈ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 06-01-2026
ਅਬੋਹਰ, 5 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਨੇ ਅਬੋਹਰ ਨਗਰ ਨਿਗਮ ਲਈ ਸਥਾਈ ਕਮਿਸ਼ਨਰ ਨਿਯੁਕਤ ਨਹੀਂ ਕੀਤਾ ਹੈ, ਜਿਸ ਕਾਰਨ ਆਮ ਲੋਕਾਂ ਤੇ ਸੇਵਾਮੁਕਤ ਕਰਮਚਾਰੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਬਾਰੇ ਪੈੱ੍ਰਸ ਨੋਟ ਜਾਰੀ ਕਰਦੇ ਹੋਏ ਸੇਵਾਮੁਕਤ ਨਗਰ ਨਿਗਮ ਕਰਮਚਾਰੀ ਭਲਾਈ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਵਾਟਸ ਨੇ ਦੱਸਿਆ ਕਿ ਅਬੋਹਰ ਨਗਰ ਨਿਗਮ ਕਮਿਸ਼ਨਰ ਦਾ ਵਾਧੂ ਚਾਰਜ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ ਹੈ | ਉਨ੍ਹਾਂ ਦਾ ਬਹੁਤ ਜ਼ਿਆਦਾ ਰੁਝੇਵੇਂ ਵਾਲੇ ਕੰਮ ਕਾਰਨ ਉਹ ਨਗਰ ਨਿਗਮ ਨੂੰ ਸਮਾਂ ਨਹੀਂ ਦੇ ਪਾਉਂਦੇ, ਜਿਸ ਕਾਰਨ ਨਗਰ ਨਿਗਮ ਅਬੋਹਰ ਦੀ ਡਾਕ ਦਾ ਨਿਪਟਾਰਾ ਕਈ-ਕਈ ਮਹੀਨਿਆਂ ਤੱਕ ਨਹੀਂ ਹੋ ਪਾਉਂਦਾ | ਇਸ ਨਾਲ ਕਈ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ | ਅਬੋਹਰ ਨਗਰ ਨਿਗਮ ਦੇ ਕਮਿਸ਼ਨਰ ਕਈ-ਕਈ ਮਹੀਨਿਆਂ ਤੱਕ ਦਫ਼ਤਰ ਨਹੀਂ ਜਾਂਦੇ ਅਤੇ ਨਾ ਹੀ ਨਗਰ ਨਿਗਮ ਦੀ ਮੀਟਿੰਗ ਕਈ ਮਹੀਨਿਆਂ ਤੱਕ ਹੁੰਦੀ ਹੈ | ਇਸ ਕਾਰਨ ਨਗਰ ਨਿਗਮ ਨੂੰ ਭਾਰੀ ਸੰਕਟ ਦਾ ਸਾਹਮਣਾ ਕਰਨਾ ਪੈਂਦਾ ਹੈ | ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਈ-ਆਫ਼ਿਸ ਸਿਸਟਮ ਰਾਹੀਂ ਜੋ ਫਾਈਲਾਂ ਨਿਪਟਾਰੇ ਦੇ ਲਈ ਭੇਜੀ ਜਾਂਦੀ ਹੈ | ਉਹ ਡਿਪਟੀ ਕਮਿਸ਼ਨਰ ਦੀ ਨਗਰ ਨਿਗਮ ਪ੍ਰਤੀ ਦਿਲਚਸਪੀ ਨਾ ਹੋਣ ਕਾਰਨ ਕਈ ਮਹੀਨਿਆਂ ਤੋਂ ਲਟਕਦੀਆਂ ਰਹਿੰਦੀਆਂ ਹਨ | ਇਸ ਨਾਲ ਸੇਵਾਮੁਕਤ ਕਰਮਚਾਰੀਆਂ ਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਬਾਰੇ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੂੰ ਦਿੱਤਾ ਗਿਆ ਕਮਿਸ਼ਨਰ ਦਾ ਵਾਧੂ ਚਾਰਜ ਵਾਪਸ ਲਿਆ ਜਾਵੇ ਅਤੇ ਨਗਰ ਨਿਗਮ ਅਬੋਹਰ 'ਚ ਇਕ ਸਥਾਈ ਕਮਿਸ਼ਨਰ ਨਿਯੁਕਤ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ 15 ਤੋਂ-ਡਾ. ਕਵਿਤਾ ਸਿੰਘ
Ad Position 24