18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਇਕ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 06-01-2026
ਮਮਦੋਟ, 5 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਬੀਤੀ ਰਾਤ ਫ਼ਿਰੋਜ਼ਪੁਰ ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਨਵਾਂ ਕਿਲ੍ਹਾ ਨਜ਼ਦੀਕ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰੈਕਟਰ ਟਰਾਲੀ ਤੇ ਛੋਟੇ ਹਾਥੀ ਦੀ ਟੱਕਰ ਹੋ ਗਈ, ਜਿਸ ਕਾਰਨ ਛੋਟੇ ਹਾਥੀ 'ਚ ਸਵਾਰ ਦੋਵੇਂ ਵਿਅਕਤੀ ਜ਼ਖ਼ਮੀ ਹੋ ਗਏ | ਹਾਦਸੇ ਦਾ ਪਤਾ ਚੱਲਦਿਆਂ ਹੀ 108 ਐਂਬੂਲੈਂਸ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਵਲੋਂ ਇਕ ਵਿਅਕਤੀ ਜੋਗਿੰਦਰ ਸਿੰਘ ਉਮਰ ਕਰੀਬ 58 ਸਾਲ ਵਾਸੀ ਪਿੰਡ ਖਾਈ ਫੇਮੇ ਕੀ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਓਧਰ ਥਾਣਾ ਲੱਖੋਂ ਕੇ ਬਹਿਰਾਮ ਦੀ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਹਾਦਸੇ ਵਾਲੇ ਦੋਵਾਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ | ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਟਰੈਕਟਰ ਚਾਲਕ ਮੌਕੇ ਤਾੋ ਫ਼ਰਾਰ ਹੋਣ ਕਾਰਨ ਉਸ ਦੀ ਪਹਿਚਾਣ ਲਈ ਹੋ ਸਕੀ, ਇਸ ਲਈ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਜਾਰੀ ਹੈ |
ਪੁਲਿਸ ਵਲੋਂ ਚਾਲੂ ਭੱਠੀ ਤੇ 500 ਲੀਟਰ ਲਾਹਣ ਬਰਾਮਦ, ਤਿੰਨ ਭਰਾਵਾਂ ਖ਼ਿਲਾਫ਼ ਮਾਮਲਾ ਦਰਜ
ਅਬੋਹਰ, 5 ਜਨਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਚਾਲੂ ਭੱਠੀ ਸਮੇਤ 500 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਇਸ ਸੰਬੰਧ 'ਚ ਤਿੰਨ ਭਰਾਵਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਹੈੱਡ ਕਾਂਸਟੇਬਲ ਅਮਨਦੀਪ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਰਿੰਦਰ ਸਿੰਘ, ਗੁਰਨਾਮ ਸਿੰਘ, ਗੁਰਮੀਤ ਸਿੰਘ ਪੁੱਤਰਾਨ ਲਾਲ ਸਿੰਘ ਵਾਸੀਆਨ ਪਿੰਡ ਸੀਡ ਫਾਰਮ ਪੱਕਾ ਜੋ ਕਿ ਘਰ 'ਚ ਸ਼ਰਾਬ ਕਸ਼ੀਦ ਕਰਕੇ ਵੇਚਣ ਦੇ ਆਦੀ ਹਨ | ਇਸ ਗੁਪਤ ਸੂਚਨਾ ਦੇ ਆਧਾਰ 'ਤੇ ਜਦੋਂ ਹੌਲਦਾਰ ਅਮਨਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਉਕਤ ਸਥਾਨ 'ਤੇ ਛਾਪੇਮਾਰੀ ਕੀਤੀ ਤਾਂ ਉਥੋਂ ਚਾਲੂ ਭੱਠੀ ਸਮੇਤ 500 ਲੀਟਰ ਲਾਹਣ ਬਰਾਮਦ ਕੀਤੀ ਗਈ ਜਦ ਕਿ ਉਕਤ ਤਿੰਨੋਂ ਭਰਾ ਮੌਕੇ ਤੋਂ ਫ਼ਰਾਰ ਹੋ ਗਏ | ਥਾਣਾ ਪੁਲਿਸ ਵਲੋਂ ਸੁਰਿੰਦਰ ਸਿੰਘ, ਗੁਰਨਾਮ ਸਿੰਘ, ਗੁਰਮੀਤ ਸਿੰਘ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ 'ਚ 6 ਵਿਅਕਤੀਆਂ ਵਿਰੁੱਧ ਪਰਚਾ ਦਰਜ
ਜਲਾਲਾਬਾਦ, 5 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਪਿੰਡ ਲਮੋਚੜ ਕਲਾਂ ਵਿਖੇ ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ 'ਚ 6 ਵਿਅਕਤੀਆਂ ਦੇ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸ਼ਿੰਦਰ ਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਲਮੋਚੜ ਕਲਾਂ ਦੁਆਰਾ ਪੁਲਿਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਮਲਕੀਤ ਸਿੰਘ ਅਕਸਰ ਹੀ ਆਪਣੇ ਘਰ ਦੀ ਛੱਤ 'ਤੇ ਚੜ੍ਹ ਕੇ ਗ਼ਲਤ ਹਰਕਤਾਂ ਕਰਦਾ ਸੀ, ਜਿਸ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਨੇ ਇਕੱਠੇ ਹੋ ਕੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ ਹਨ | ਜਿਸ 'ਤੇ ਪੁਲਿਸ ਨੇ ਮੁੱਦਈ ਸ਼ਿੰਦਰ ਪਾਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮਲਕੀਤ ਸਿੰਘ ਪੁੱਤਰ ਸ਼ਾਮ ਸਿੰਘ, ਪਿੰ੍ਰਸ ਸਿੰਘ ਪੁੱਤਰ ਮਲਕੀਤ ਸਿੰਘ, ਕਿਰਤ ਸਿੰਘ ਪੁੱਤਰ ਮਲਕੀਤ ਸਿੰਘ, ਹਰਮੇਸ਼ ਸਿੰਘ ਪੱੁਤਰ ਸ਼ਾਮ ਸਿੰਘ, ਵਿੱਦਿਆ ਬਾਈ ਪਤਨੀ ਸ਼ਾਮ ਸਿੰਘ ਤੇ ਇਕ ਅਣਪਛਾਤਾ ਵਿਅਕਤੀ ਨਿਵਾਸੀ ਪਿੰਡ ਲਮੋਚੜ ਕਲਾਂ ਦੇ ਖ਼ਿਲਾਫ਼ ਮੁਕੱਦਮਾ ਨੰਬਰ 3 ਥਾਣਾ ਸਦਰ ਜਲਾਲਾਬਾਦ ਵਿਖੇ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਜਨਵਰੀ 2026 ਬੈਚ ਲਈ ਦਾਖ਼ਲੇ ਸ਼ੁਰੂ-ਡਾ. ਸੁਖਦੇਵ ਸਿੰਘ ਅਗਲੀ ਖ਼ਬਰ ਹਥਿਆਰ ਦਿਖਾ ਕੇ ਲੁੱਟਾਂ ਖੋਹਾਂ ਕਰਨ ਵਾਲੇ ਦੋ ਗਿ੍ਫ਼ਤਾਰ, ਇਕ ਫ਼ਰਾਰ
Ad Position 24