ਤਲਵੰਡੀ ਭਾਈ, 5 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਪਿੰਡ ਠੇਠਰ ਖ਼ੁਰਦ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ | ਇਸ ਦੌਰਾਨ ਨਗਰ ਕੀਰਤਨ ਪਿੰਡ ਠੇਠਰ ਖ਼ੁਰਦ ਤੇ ਠੇਠਰ ਕਲਾਂ ਵਿਖੇ ਵੱਖ-ਵੱਖ ਥਾਈਾ ਪੜਾਅ ਕਰਦਾ ਹੋਇਆ ਸ਼ਾਮ ਸਮੇਂ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਕਵੀਸ਼ਰ ਭਾਈ ਰਾਜਿੰਦਰ ਸਿੰਘ ਪਮਾਲ ਦੇ ਜਥੇ ਵਲੋਂ ਵਾਰਾਂ ਗਾਇਣ ਕਰਦੇ ਹੋਏ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ | ਜਦ ਕਿ ਇਸ ਸਮੇਂ ਸੈਂਕੜਿਆਂ ਦੀ ਗਿਣਤੀ 'ਚ ਸੰਗਤਾਂ ਸਤਿਨਾਮ-ਵਾਹਗਿੁਰੂ ਦਾ ਜਾਪ ਕਰਦੇ ਹੋਏ ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸਨ | ਇਸ ਦੌਰਾਨ ਦੋਹਾਂ ਪਿੰਡਾਂ 'ਚ ਸ਼ਰਧਾਲੂਆਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ | ਇਸ ਸਮੇਂ ਸਰਪੰਚ ਸਿਮਰਜੀਤ ਸਿੰਘ ਸਿੱਧੂ ਠੇਠਰ ਖ਼ੁਰਦ, ਪਲਵਿੰਦਰ ਸਿੰਘ ਗਿੱਲ ਸਰਪੰਚ ਠੇਠਰ ਕਲਾਂ, ਸਾਬਕਾ ਸਰਪੰਚ ਬਲਜਿੰਦਰ ਸਿੰਘ ਸਿੱਧੂ ਅਮਰੀਕਾ ਵਾਲੇ, ਕੁਲਵਿੰਦਰ ਸਿੰਘ ਸਿੱਧੂ, ਦਵਿੰਦਰ ਸਿੰਘ ਬਿੱਟੂ, ਜਗਮੋਹਨ ਸਿੰਘ, ਕੰਵਲਜੀਤ ਸਿੰਘ ਸਿੱਧੂ, ਨਛੱਤਰ ਸਿੰਘ ਗਿੱਲ ਸਾਬਕਾ ਸਰਪੰਚ, ਗੁਰਭੇਜ ਸਿੰਘ ਪੰਚ, ਸੁਖਪ੍ਰੀਤ ਸਿੰਘ ਪੰਚ, ਹਰਜਿੰਦਰ ਸਿੰਘ ਪੰਚ, ਬਲਜੀਤ ਸਿੰਘ ਰੀਟਾ. ਇੰਸਪੈਕਟਰ ਸਹਿਕਾਰੀ ਸਭਾਵਾਂ, ਰਾਮਪਾਲ ਸਿੰਘ ਗਿੱਲ ਆਦਿ ਵੀ ਮੌਜੂਦ ਸਨ |