18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ 15 ਤੋਂ-ਡਾ. ਕਵਿਤਾ ਸਿੰਘ

Ad Position 21
No active advertisement
ਅਜੀਤ ਡੈਸਕ 06-01-2026
ਫ਼ਾਜ਼ਿਲਕਾ, 5 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਨਿਵਾਸੀਆਂ ਨੂੰ ਚੰਗੀ ਸਿਹਤ ਦੇ ਮਨਸੂਬੇ ਨਾਲ ਘਰ ਦੇ ਨੇੜੇ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਸ ਲਈ ਪੰਜਾਬ ਸਰਕਾਰ ਵਲੋਂ ਹਰੇਕ ਪਰਿਵਾਰ ਦੇ ਇਲਾਜ ਲਈ 15 ਜਨਵਰੀ 2026 ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਾਰਡ ਲਾਗੂ ਕਰਨ ਦਾ ਫ਼ੈਸਲਾ ਲਿਆ ਹੈ | ਇਸ ਸੰਬੰਧੀ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਇਹ ਕਾਰਡ 8 ਜਨਵਰੀ 2026 ਤੋਂ ਬਣਨੇ ਸ਼ੁਰੂ ਹੋ ਜਾਣਗੇ | ਯੋਜਨਾ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਉਪਰਾਲੇ ਤੇ ਟ੍ਰੇਨਿੰਗਾਂ ਕਰਵਾਈਆਂ ਜਾ ਰਹੀਆਂ ਹਨ | ਇਸ ਤੋਂ ਪਹਿਲਾਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀ ਪੰਜ ਲੱਖ ਰੁਪਏ ਤੱਕ ਦੇ ਇਲਾਜ ਦੀ ਆਯੁਸ਼ਮਾਨ ਯੋਜਨਾ ਤਹਿਤ ਜ਼ਿਲੇ੍ਹ 'ਚ 1.81 ਲੱਖ ਕਾਰਡ ਰਜਿਸਟਰਡ ਹਨ, ਜੋ ਇਸ ਦਾ ਲਾਭ ਲੈ ਰਹੇ ਹਨ | ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ 'ਚ ਹੁਣ ਤੱਕ 16 ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਸੂਚੀਬੱਧ ਹਨ ਅਤੇ ਹੋਰ ਹਸਪਤਾਲ ਸੂਚੀਬੱਧ ਕੀਤੇ ਜਾਣਗੇ | ਇਲਾਜ ਦੌਰਾਨ ਕਿਸੇ ਵੀ ਕਿਸਮ ਦਾ ਭੁਗਤਾਨ ਨਹੀਂ ਕਰਨਾ ਹੋਵੇਗਾ | ਹਸਪਤਾਲ ਵਿਚ ਭਰਤੀ ਸਮੇਂ ਕੇਵਲ ਸਿਹਤ ਬੀਮਾ ਕਾਰਡ ਤੇ ਪਛਾਣ ਪੱਤਰ ਦਿਖਾਉਣਾ ਹੋਵੇਗਾ, ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਸਾਰੇ ਰਿਕਾਰਡ ਡਿਜੀਟਲ ਕੀਤੇ ਜਾਣਗੇ ਅਤੇ ਇਸ ਯੋਜਨਾ ਦੀ ਦੁਰਵਰਤੋਂ ਨੂੰ ਰੋਕਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ | ਡਾ ਐਰਿਕ ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਪੰਜ ਲੱਖ ਰੁਪਏ ਦੀ ਯੋਜਨਾ ਦਾ ਕਾਰਡ ਬਣਵਾਇਆ ਹੋਇਆ ਹੈ, ਉਹ ਪੰਜਾਬ ਸਰਕਾਰ ਦੀ ਦਸ ਲੱਖ ਦੀ ਯੋਜਨਾ ਦਾ ਵੀ ਲਾਭ ਲੈ ਸਕਣਗੇ | ਇਸ ਲਈ ਉਨ੍ਹਾਂ ਦੀ ਰੀ-ਕੇ. ਵਾਈ. ਸੀ. ਕੀਤੀ ਜਾਵੇਗੀ ਤੇ ਪੰਜਾਬ ਸਰਕਾਰ ਦੇ ਕਾਰਡ ਵਿਚ ਮਰਜ਼ ਕੀਤਾ ਜਾਵੇਗਾ | ਇਸ ਮੌਕੇ ਆਯੂਸ਼ਮਾਨ ਜ਼ਿਲ੍ਹਾ ਕੋਆਰਡੀਨੇਟਰ ਪਿ੍ਆ, ਮਾਸ ਮੀਡੀਆ ਵਿੰਗ ਤੋਂ ਵਿਨੋਦ ਕੁਮਾਰ, ਮਨਬੀਰ ਸਿੰਘ, ਦਿਵੇਸ਼ ਕੁਮਾਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਨਗਰ ਨਿਗਮ ਕਮਿਸ਼ਨਰ ਦੀ ਸਥਾਈ ਨਿਯੁਕਤੀ ਲਈ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ.) ਫ਼ਿਰੋਜ਼ਪੁਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ
Ad Position 24