18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਵਿਸ਼ਾਲ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 06-01-2026
ਬੱਲੂਆਣਾ, 5 ਜਨਵਰੀ (ਜਸਮੇਲ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਂਦਿਆਂ ਹਲਕੇ ਦੇ ਪਿੰਡ ਖੱੁਬਣ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ | 4 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਪ੍ਰਕਾਸ਼ ਕੀਤੇ ਗਏ | 5 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਤੇ 6 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਜਾਣਕਾਰੀ ਦਿੰਦਿਆਂ ਸ੍ਰੀ ਕਲਗ਼ੀਧਰ ਸਿੰਘ ਸਭਾ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਗ੍ਰੰਥੀ ਬਾਬਾ ਹਰਭਜਨ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਸਵੇਰੇ ਸਾਢੇ 10 ਵਜੇ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ | ਗਲੀ, ਮੁਹੱਲਿਆਂ ਵਿਚ ਥਾਂ-ਥਾਂ ਸੰਗਤਾਂ ਵਲੋਂ ਦੁੱਧ, ਪਕੌੜੇ, ਬੈੱ੍ਰਡ, ਬੂੰਦੀ ਤੇ ਕੇਲਿਆਂ ਦੇ ਲੰਗਰ ਲਗਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬੀੜ ਨੂੰ ਸੋਹਣੀ ਬੱਸ 'ਚ ਸਜਾਇਆ ਗਿਆ | ਢਾਡੀ ਅਤੇ ਰਾਗੀ ਜਥਿਆਂ ਨੇ ਗੁਰੂਆਂ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਬੱਸ ਅੱਡੇ ਦੇ ਨਜ਼ਦੀਕ ਭੋਲਾ ਸਿੰਘ ਬਰਫ਼ ਵਾਲੇ ਦੇ ਸਮੂਹ ਪਰਿਵਾਰ ਵਲੋਂ ਪੰਜ ਪਿਆਰਿਆਂ ਨੂੰ ਦੁੱਧ ਦਾ ਲੰਗਰ ਛਕਾਉਣ ਤੋਂ ਬਾਅਦ ਸਮੂਹ ਸੰਗਤਾਂ ਨੂੰ ਵੀ ਦੁੱਧ ਦਾ ਲੰਗਰ ਛਕਾਇਆ | ਬਾਬਾ ਹਰਭਜਨ ਸਿੰਘ ਨੇ ਦੱਸਿਆ ਕਿ ਕਰੀਬ ਸਾਢੇ 5 ਵਜੇ ਸ਼ਾਮ ਨੂੰ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਪੁੱਜੇਗਾ ਤੇ ਅਰਦਾਸ ਤੋਂ ਬਾਅਦ ਸਮਾਪਤੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਜਨ ਸੇਵਾ ਸੁਸਾਇਟੀ ਨੇ 15 ਪਰਿਵਾਰਾਂ ਨੂੰ ਵੰਡਿਆ ਮਹੀਨਾਵਾਰ ਰਾਸ਼ਨ ਅਗਲੀ ਖ਼ਬਰ ਅਬੋਹਰ ਦੇ ਨਗਰ ਨਿਗਮ ਕਮਿਸ਼ਨਰ ਦੀ ਸਥਾਈ ਨਿਯੁਕਤੀ ਲਈ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ
Ad Position 24