18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੱਕ ਸਿੰਘੇ ਵਾਲਾ ਸੈਣੀਆਂ ਵਿਖੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 06-01-2026
ਮੰਡੀ ਲਾਧੂਕਾ, 5 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਪਿੰਡ ਚੱਕ ਸਿੰਘੇ ਵਾਲਾ ਸੈਣੀਆਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰੀਆਂ ਦੀ ਅਗਵਾਈ ਵਿਚ ਸਜਾਇਆ | ਇਸ ਮੌਕੇ ਪਿੰਡ ਦੀਆ ਸਮੂਹ ਸੰਗਤਾਂ ਨੇ ਸ਼ਿਰਕਤ ਕੀਤੀ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕੇ ਪਿੰਡ ਦੀਆਂ ਸਮੂਹ ਗਲੀਆਂ 'ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾ ਨਾਲ ਸਜਾਇਆ ਹੋਇਆ ਸੀ, ਜਿਸ ਦੇ ਅੱਗੇ ਪਿੱਛੇ ਸੰਗਤਾਂ ਗੁਰੂ ਜੀ ਦਾ ਜੱਸ ਗਾ ਰਹੀਆਂ ਸਨ | ਰਸਤੇ 'ਚ ਥਾਂ-ਥਾਂ 'ਤੇ ਨਗਰ ਕੀਰਤਨ ਦਾ ਪਿੰਡ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਅਤੇ ਚਾਹ, ਪਕੌੜੇ, ਬਰੈੱਡ ਪਕੌੜੇ, ਮਠਿਆਈਆਂ ਤੇ ਫਲ ਫਰੂਟਾ ਦੇ ਲੰਗਰ ਲਗਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਗ੍ਰੰਥੀ ਤੇ ਪਿੰਡ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦੇ ਨਵੇਂ ਕਾਨੂੰਨ ਖ਼ਿਲਾਫ਼ ਉਸਾਰੀ ਵਰਕਰ ਯੂਨੀਅਨ ਨੇ ਸਾੜਿਆ ਮੋਦੀ ਸਰਕਾਰ ਦਾ ਪੁਤਲਾ ਅਗਲੀ ਖ਼ਬਰ ਜਨ ਸੇਵਾ ਸੁਸਾਇਟੀ ਨੇ 15 ਪਰਿਵਾਰਾਂ ਨੂੰ ਵੰਡਿਆ ਮਹੀਨਾਵਾਰ ਰਾਸ਼ਨ
Ad Position 24