ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
ਅਜੀਤ ਡੈਸਕ
06-01-2026
ਪੁਲਿਸ ਵਲੋਂ ਚਾਲੂ ਭੱਠੀ ਤੇ 500 ਲੀਟਰ ਲਾਹਣ ਬਰਾਮਦ, ਤਿੰਨ ਭਰਾਵਾਂ ਖ਼ਿਲਾਫ਼ ਮਾਮਲਾ ਦਰਜ
ਅਬੋਹਰ, 5 ਜਨਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਚਾਲੂ ਭੱਠੀ ਸਮੇਤ 500 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਇਸ ਸੰਬੰਧ 'ਚ ਤਿੰਨ ਭਰਾਵਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਹੈੱਡ ਕਾਂਸਟੇਬਲ ਅਮਨਦੀਪ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਰਿੰਦਰ ਸਿੰਘ, ਗੁਰਨਾਮ ਸਿੰਘ, ਗੁਰਮੀਤ ਸਿੰਘ ਪੁੱਤਰਾਨ ਲਾਲ ਸਿੰਘ ਵਾਸੀਆਨ ਪਿੰਡ ਸੀਡ ਫਾਰਮ ਪੱਕਾ ਜੋ ਕਿ ਘਰ 'ਚ ਸ਼ਰਾਬ ਕਸ਼ੀਦ ਕਰਕੇ ਵੇਚਣ ਦੇ ਆਦੀ ਹਨ | ਇਸ ਗੁਪਤ ਸੂਚਨਾ ਦੇ ਆਧਾਰ 'ਤੇ ਜਦੋਂ ਹੌਲਦਾਰ ਅਮਨਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਉਕਤ ਸਥਾਨ 'ਤੇ ਛਾਪੇਮਾਰੀ ਕੀਤੀ ਤਾਂ ਉਥੋਂ ਚਾਲੂ ਭੱਠੀ ਸਮੇਤ 500 ਲੀਟਰ ਲਾਹਣ ਬਰਾਮਦ ਕੀਤੀ ਗਈ ਜਦ ਕਿ ਉਕਤ ਤਿੰਨੋਂ ਭਰਾ ਮੌਕੇ ਤੋਂ ਫ਼ਰਾਰ ਹੋ ਗਏ | ਥਾਣਾ ਪੁਲਿਸ ਵਲੋਂ ਸੁਰਿੰਦਰ ਸਿੰਘ, ਗੁਰਨਾਮ ਸਿੰਘ, ਗੁਰਮੀਤ ਸਿੰਘ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ 'ਚ 6 ਵਿਅਕਤੀਆਂ ਵਿਰੁੱਧ ਪਰਚਾ ਦਰਜ
ਜਲਾਲਾਬਾਦ, 5 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਪਿੰਡ ਲਮੋਚੜ ਕਲਾਂ ਵਿਖੇ ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ 'ਚ 6 ਵਿਅਕਤੀਆਂ ਦੇ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸ਼ਿੰਦਰ ਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਲਮੋਚੜ ਕਲਾਂ ਦੁਆਰਾ ਪੁਲਿਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਮਲਕੀਤ ਸਿੰਘ ਅਕਸਰ ਹੀ ਆਪਣੇ ਘਰ ਦੀ ਛੱਤ 'ਤੇ ਚੜ੍ਹ ਕੇ ਗ਼ਲਤ ਹਰਕਤਾਂ ਕਰਦਾ ਸੀ, ਜਿਸ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਨੇ ਇਕੱਠੇ ਹੋ ਕੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ ਹਨ | ਜਿਸ 'ਤੇ ਪੁਲਿਸ ਨੇ ਮੁੱਦਈ ਸ਼ਿੰਦਰ ਪਾਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮਲਕੀਤ ਸਿੰਘ ਪੁੱਤਰ ਸ਼ਾਮ ਸਿੰਘ, ਪਿੰ੍ਰਸ ਸਿੰਘ ਪੁੱਤਰ ਮਲਕੀਤ ਸਿੰਘ, ਕਿਰਤ ਸਿੰਘ ਪੁੱਤਰ ਮਲਕੀਤ ਸਿੰਘ, ਹਰਮੇਸ਼ ਸਿੰਘ ਪੱੁਤਰ ਸ਼ਾਮ ਸਿੰਘ, ਵਿੱਦਿਆ ਬਾਈ ਪਤਨੀ ਸ਼ਾਮ ਸਿੰਘ ਤੇ ਇਕ ਅਣਪਛਾਤਾ ਵਿਅਕਤੀ ਨਿਵਾਸੀ ਪਿੰਡ ਲਮੋਚੜ ਕਲਾਂ ਦੇ ਖ਼ਿਲਾਫ਼ ਮੁਕੱਦਮਾ ਨੰਬਰ 3 ਥਾਣਾ ਸਦਰ ਜਲਾਲਾਬਾਦ ਵਿਖੇ ਦਰਜ ਕੀਤਾ ਗਿਆ ਹੈ |