18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ.) ਫ਼ਿਰੋਜ਼ਪੁਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 06-01-2026
ਫ਼ਿਰੋਜ਼ਪੁਰ, 5 ਜਨਵਰੀ (ਗੁਰਿੰਦਰ ਸਿੰਘ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ.) ਫ਼ਿਰੋਜ਼ਪੁਰ ਵਿਖੇ ਪਿ੍ੰਸੀਪਲ ਸੰਜੀਵ ਕੁਮਾਰ ਕਟਾਰੀਆ ਦੀ ਸੁਚੱਜੀ ਦੇਖ-ਰੇਖ ਹੇਠ ਮਹੱਤਵਪੂਰਨ ਤੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ | ਪਲੇਸਮੈਂਟ ਕੈਂਪ ਦਾ ਮੁੱਖ ਮਕਸਦ ਸੰਸਥਾ 'ਚ ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਤੇ ਕਰ ਰਹੇ ਸਿੱਖਿਆਰਥੀਆਂ ਨੂੰ ਉਦਯੋਗਿਕ ਖੇਤਰ ਨਾਲ ਜੋੜ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਸਿਰਜਣਾ ਸੀ | ਕੈਂਪ ਵਿਚ ਪ੍ਰਸਿੱਧ ਉਦਯੋਗਿਕ ਸੰਸਥਾ ਆਈ. ਟੀ. ਸੀ. ਲਿਮਟਿਡ, ਕਪੂਰਥਲਾ ਵਲੋਂ ਭਾਗ ਲਿਆ ਗਿਆ | ਕੰਪਨੀ ਨੇ ਆਪਣੀ ਫੂਡ ਡਿਵੀਜ਼ਨ ਲਈ ਵੱਖ-ਵੱਖ ਅਹੁਦਿਆਂ 'ਤੇ ਭਰਤੀ ਕਰਨ ਦੇ ਉਦੇਸ਼ ਨਾਲ ਸਰਕਾਰੀ ਅਤੇ ਪ੍ਰਾਈਵੇਟ ਆਈ. ਟੀ. ਆਈ. ਪਾਸ ਸਿੱਖਿਆਰਥੀਆਂ ਦੀ ਚੋਣ ਕੀਤੀ | ਇਸ ਦੌਰਾਨ ਵੱਖ-ਵੱਖ ਟਰੇਡਾਂ ਨਾਲ ਸੰਬੰਧਿਤ ਸਿੱਖਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ, ਜੋ ਕਿ ਸੰਸਥਾ ਦੀ ਟ੍ਰੇਨਿੰਗ ਗੁਣਵੱਤਾ ਤੇ ਸਿੱਖਿਆਰਥੀਆਂ ਦੀ ਯੋਗਤਾ ਦਾ ਪ੍ਰਮਾਣ ਹੈ | ਕੰਪਨੀ ਦੇ ਐੱਚ. ਆਰ. ਵਿਭਾਗ ਵਲੋਂ ਸਿੱਖਿਆਰਥੀਆਂ ਦੀ ਵਿਸਥਾਰ ਨਾਲ ਇੰਟਰਵਿਊ ਕੀਤੀ ਗਈ | ਜਿਸ 'ਚ ਉਨ੍ਹਾਂ ਦੀ ਤਕਨੀਕੀ ਯੋਗਤਾ, ਕੰਮ ਪ੍ਰਤੀ ਰੁਝਾਨ ਤੇ ਅਨੁਸ਼ਾਸਨ ਦੀ ਜਾਂਚ ਕੀਤੀ ਗਈ | ਕੈਂਪ ਦੌਰਾਨ ਕਈ ਸਿੱਖਿਆਰਥੀਆਂ ਨੂੰ ਕੰਪਨੀ ਵਲੋਂ ਵੱਖ-ਵੱਖ ਅਹੁਦਿਆਂ ਲਈ ਚੁਣਿਆ ਗਿਆ, ਜੋ ਸੰਸਥਾ ਲਈ ਮਾਣ ਤੇ ਖ਼ੁਸ਼ੀ ਦੀ ਗੱਲ ਹੈ | ਇਸ ਮੌਕੇ ਸੰਸਥਾ ਦੇ ਸਮੂਹ ਅਧਿਆਪਕ ਤੇ ਹੋਰ ਸਟਾਫ਼ ਮੌਜੂਦ ਰਿਹਾ, ਜਿਨ੍ਹਾਂ ਨੇ ਪੂਰੇ ਉਤਸ਼ਾਹ ਨਾਲ ਇਸ ਪਲੇਸਮੈਂਟ ਕੈਂਪ ਦੀ ਸਫਲਤਾ 'ਚ ਯੋਗਦਾਨ ਪਾਇਆ | ਸੰਸਥਾ ਦੇ ਪਿ੍ੰਸੀਪਲ ਸੰਜੀਵ ਕੁਮਾਰ ਕਟਾਰੀਆ ਨੇ ਚੁਣੇ ਗਏ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਨਾਲ ਹੀ ਸੰਸਥਾ ਵਿਚ ਟ੍ਰੇਨਿੰਗ ਲੈ ਰਹੇ ਸਿੱਖਿਆਰਥੀਆਂ ਨੂੰ ਹੋਰ ਜ਼ਿਆਦਾ ਮਿਹਨਤ, ਅਨੁਸ਼ਾਸਨ ਤੇ ਲਗਨ ਨਾਲ ਆਪਣਾ ਟੀਚਾ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ | ਪਲੇਸਮੈਂਟ ਕੈਂਪ ਦੌਰਾਨ ਜਿਥੇ ਚੁਣੇ ਗਏ ਸਿੱਖਿਆਰਥੀਆਂ ਦੇ ਚਿਹਰਿਆਂ 'ਤੇ ਖ਼ੁਸ਼ੀ ਅਤੇ ਆਤਮ-ਵਿਸ਼ਵਾਸ ਦੀ ਰੌਣਕ ਨਜ਼ਰ ਆ ਰਹੀ ਸੀ, ਉੱਥੇ ਹੀ ਟ੍ਰੇਨਿੰਗ ਅਧੀਨ ਸਿੱਖਿਆਰਥੀਆਂ ਦੇ ਚਿਹਰਿਆਂ 'ਤੇ ਉਤਸ਼ਾਹ ਅਤੇ ਉਮੀਦ ਦੀ ਕਿਰਨ ਸਾਫ਼ ਦਿਖਾਈ ਦੇ ਰਹੀ ਸੀ | ਉਨ੍ਹਾਂ ਨੂੰ ਇਹ ਭਰੋਸਾ ਹੋਇਆ ਕਿ ਸਖ਼ਤ ਮਿਹਨਤ, ਤਕਨੀਕੀ ਹੁਨਰ ਤੇ ਸਹੀ ਮਾਰਗ ਦਰਸ਼ਨ ਰਾਹੀਂ ਉਹ ਵੀ ਆਪਣੇ ਲਈ ਇਕ ਮਜ਼ਬੂਤ ਅਤੇ ਸੁਨਹਿਰਾ ਭਵਿੱਖ ਸਿਰਜ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਇਤਿਹਾਸ ਦਾ ਇੱਕ ਇਨਕਲਾਬੀ ਕਦਮ-ਚੇਅਰਮੈਨ ਢਿੱਲੋਂ <br/> ਅਗਲੀ ਖ਼ਬਰ ਠੇਠਰ ਖ਼ੁਰਦ ਤੇ ਠੇਠਰ ਕਲਾਂ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24