ਗੁਰੂਹਰਸਹਾਏ, 6 ਜਨਵਰੀ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਪ੍ਰਾਚੀਨ ਤੇ ਪ੍ਰਸਿੱਧ ਮੰਦਰ ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਮੰਦਰ ਕਮੇਟੀ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਦੇ ਨਾਲ ਸ੍ਰੀਮਦ ਭਾਗਵਤ ਪੁਰਾਣ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਧਰਮ ਗੁਰੂ ਪੰਡਿਤ ਬਿੰਦੂ ਭਾਰਦਵਾਜ ਨੇ ਦੱਸਿਆ ਕਿ 7 ਜਨਵਰੀ ਤੋਂ ਲੈ ਕੇ 14 ਜਨਵਰੀ ਹਰ ਰੋਜ਼ ਦੁਪਹਿਰ 3 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਸ੍ਰੀਮਦ ਭਾਗਵਤ ਪੁਰਾਣ ਕਥਾ ਉਨ੍ਹਾਂ ਵਲੋਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਉਸ ਤੋਂ ਪਹਿਲਾਂ ਅੱਜ ਸਵੇਰੇ 10 ਵਜੇ ਕਲਸ਼ ਯਾਤਰਾ ਕੱਢੀ ਜਾਵੇਗੀ ਜੋ ਕਿ ਮੰਦਿਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਮੁਹੱਲਿਆਂ ਤੋਂ ਹੁੰਦੀ ਹੋਈ ਵਾਪਸ ਮੰਦਰ ਵਿਖੇ ਪਹੁੰਚੇਗੀ | ਇਸ ਲਈ 108 ਮਹਿਲਾਵਾਂ ਵਲੋਂ ਪੀਲੇ ਕੱਪੜੇ ਪਹਿਨ ਕੇ ਆਪਣੇ ਸਿਰ 'ਤੇ ਕਲਸ਼ ਰੱਖਿਆ ਜਾਵੇਗਾ ਅਤੇ 10 ਜਨਵਰੀ ਨੂੰ ਮੰਦਰ ਵਿਖੇ ਸ੍ਰੀ ਕ੍ਰਿਸ਼ਨ ਦਾ ਜਨਮ ਉਤਸਵ ਮਨਾਇਆ ਜਾਵੇਗਾ ਅਤੇ 14 ਜਨਵਰੀ ਨੂੰ ਕਥਾ ਦੀ ਸਮਾਪਤੀ ਹਵਨ ਯੱਗ ਕਰਕੇ ਕੀਤੀ ਜਾਵੇਗੀ ਅਤੇ ਆਈ ਹੋਈ ਸੰਗਤ ਲਈ ਖੁੱਲ੍ਹਾ ਭੰਡਾਰਾ ਚੱਲੇਗਾ |