25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਟ੍ਰੈਫ਼ਿਕ ਪੁਲਿਸ ਤੇ ਟਰਾਂਸਪੋਰਟ ਵਿਭਾਗ ਨੇ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ

Ad Position 21
No active advertisement
ਅਜੀਤ ਡੈਸਕ 07-01-2026
ਫ਼ਿਰੋਜ਼ਪੁਰ, 6 ਜਨਵਰੀ (ਗੁਰਿੰਦਰ ਸਿੰਘ)-ਸਰਦੀ ਦੇ ਮੌਸਮ ਦੌਰਾਨ ਪੈਂਦੀ ਸੰਘਣੀ ਧੁੰਦ ਕਾਰਨ ਸੜਕਾਂ 'ਤੇ ਦਿੱਖ ਘੱਟ ਹੋ ਜਾਂਦੀ ਹੈ, ਜਿਸ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ | ਇਸੇ ਨੂੰ ਧਿਆਨ ਵਿਚ ਰੱਖਦਿਆਂ ਫ਼ਿਰੋਜ਼ਪੁਰ ਟ੍ਰੈਫ਼ਿਕ ਪੁਲਿਸ ਤੇ ਟਰਾਂਸਪੋਰਟ ਵਿਭਾਗ ਵਲੋਂ ਸਾਂਝੇ ਤੌਰ 'ਤੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦਾ ਮੁੱਖ ਉਦੇਸ਼ ਧੁੰਦ ਦੇ ਦਿਨਾਂ ਵਿਚ ਵਾਹਨਾਂ ਦੀ ਦਿੱਖ ਨੂੰ ਵਧਾਉਣਾ ਤੇ ਸੜਕ ਹਾਦਸਿਆਂ ਤੋਂ ਬਚਾਅ ਕਰਨਾ ਹੈ | ਇਸ ਮੁਹਿੰਮ ਤਹਿਤ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਸੰਧੂ ਤੇ ਸਹਾਇਕ ਟਰਾਂਸਪੋਰਟ ਅਫ਼ਸਰ ਰਾਕੇਸ਼ ਬਾਂਸਲ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਦੇ ਵੱਖ-ਵੱਖ ਥਾਵਾਂ 'ਤੇ ਟਰੈਕਟਰ-ਟਰਾਲੀਆਂ, ਟਰੱਕਾਂ, ਬੱਸਾਂ, ਆਟੋ ਰਿਕਸ਼ਿਆਂ ਤੇ ਹੋਰ ਵਪਾਰਕ ਵਾਹਨਾਂ 'ਤੇ ਮੁਫ਼ਤ ਰਿਫ਼ਲੈਕਟਰ ਲਗਾਏ ਗਏ | ਅਧਿਕਾਰੀਆਂ ਨੇ ਕਿਹਾ ਕਿ ਰਿਫ਼ਲੈਕਟਰ ਰਾਤ ਤੇ ਧੁੰਦ ਦੇ ਸਮੇਂ ਦੂਰੋਂ ਹੀ ਵਾਹਨ ਦੀ ਮੌਜੂਦਗੀ ਦਰਸਾਉਂਦੇ ਹਨ, ਜਿਸ ਨਾਲ ਪਿੱਛੋਂ ਆ ਰਹੇ ਵਾਹਨਾਂ ਨੂੰ ਸਮੇਂ ਸਿਰ ਸਾਵਧਾਨੀ ਮਿਲਦੀ ਹੈ | ਇਸ ਮੌਕੇ ਟ੍ਰੈਫ਼ਿਕ ਪੁਲਿਸ ਵਲੋਂ ਵਾਹਨ ਚਾਲਕਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਵੀ ਜਾਗਰੂਕ ਕੀਤਾ | ਉਨ੍ਹਾਂ ਨੂੰ ਧੁੰਦ ਦੇ ਸਮੇਂ ਹੌਲੀ ਗਤੀ ਨਾਲ ਵਾਹਨ ਚਲਾਉਣ, ਫੌਗ ਲਾਈਟਾਂ ਦੀ ਸਹੀ ਵਰਤੋਂ ਕਰਨ, ਹੈਲਮਟ ਤੇ ਸੀਟ ਬੈਲਟ ਪਹਿਨਣ ਅਤੇ ਨਸ਼ੇ ਦੀ ਹਾਲਤ 'ਚ ਵਾਹਨ ਨਾ ਚਲਾਉਣ ਦੀ ਸਖ਼ਤ ਹਦਾਇਤ ਦਿੱਤੀ ਗਈ | ਇੰਸਪੈਕਟਰ ਜਸਵਿੰਦਰ ਸਿੰਘ ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਹੋਰਾਂ ਦੀ ਸੁਰੱਖਿਆ ਲਈ ਟ੍ਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ ਤੇ ਧੁੰਦ ਦੇ ਮੌਸਮ ਵਿਚ ਖ਼ਾਸ ਸਾਵਧਾਨੀ ਵਰਤਣ | ਟਰਾਂਸਪੋਰਟ ਅਧਿਕਾਰੀਆਂ ਨੇ ਕਿਹਾ ਕਿ ਭਵਿੱਖ 'ਚ ਵੀ ਇਸ ਤਰ੍ਹਾਂ ਦੀਆਂ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ ਤਾਂ ਜੋ ਸੜਕ ਹਾਦਸਿਆਂ ਨੂੰ ਘੱਟ ਕੀਤਾ ਜਾ ਸਕੇ | ਇਸ ਮੌਕੇ ਸਹਾਇਕ ਥਾਣੇਦਾਰ ਬਚਿੱਤਰ ਸਿੰਘ, ਸਨੇਹਦੀਪ ਸਿੰਘ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਤੋਂ ਸੂਬੇ ਦੇ ਲੋਕਾਂ ਦਾ ਸਰਕਾਰ ਤੇ ਪੁਲਿਸ ਤੋਂ ਉੱਠਿਆ ਵਿਸ਼ਵਾਸ-ਭਾਕਿਯੂ ਬਹਿਰਾਮ ਕ... ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ 'ਤੇ ਮੁਕੱਦਮਾ ਦਰਜ
Ad Position 24