ਗੁਰੂਹਰਸਹਾਏ, 6 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅÏਰਤਾਂ ਲਈ ਸਿਹਤ ਤੇ ਰੋਜ਼ਗਾਰ ਸੰਬੰਧੀ ਬਲਾਕ ਪੱਧਰੀ ਕੈਂਪ ਐੱਚ. ਕੇ. ਐਲ. ਕਾਲਜ ਆਫ਼ ਨਰਸਿੰਗ ਐਂਡ ਐਜੂਕੇਸ਼ਨ ਗੁਰੂਹਰਸਹਾਏ ਵਿਖੇ ਆਯੋਜਿਤ ਕੀਤਾ | ਇਸ ਕੈਂਪ ਵਿਧਾਇਕ ਗੁਰੂਹਰਸਹਾਏ ਫ਼ੌਜਾਂ ਸਿੰਘ ਸਰਾਰੀ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਵਿਧਾਇਕ ਫ਼ੌਜਾਂ ਸਿੰਘ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅÏਰਤਾਂ ਦੀ ਭਲਾਈ ਲਈ ਵਚਨਬੱਧ ਹੈ | ਇਸ ਮੌਕੇ ਮਹਿਲਾਵਾਂ ਦੇ ਵੱਡੇ ਇਕੱਠ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅÏਰਤਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਅਤੇ ਰੁਜ਼ਗਾਰ ਦੇ ਮੌਕੇ ਦੇਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਸ ਤਰ੍ਹਾਂ ਦੇ ਕੈਂਪ ਲਗਾ ਕੇ ਅÏਰਤਾਂ ਨੂੰ ਸਿਹਤ ਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਿਚਕਾ ਨੰਦਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਸਿਹਤ ਜਾਂਚ ਕੈਂਪ ਲਗਾਇਆ, ਜਿਸ 'ਚ 98 ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ | ਇਸ ਤੋਂ ਬਿਨਾਂ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਵਲੋਂ ਆਪਣੇ ਸਾਮਾਨ ਦੀ ਵਿਕਰੀ ਲਈ ਸਟਾਲਾਂ ਲਗਾਈਆਂ ਗਈਆਂ ਸਨ | ਇਸ ਦੌਰਾਨ ਸਕੂਲੀ ਵਿਦਿਆਰਥਣਾਂ ਤੇ ਬੱਚਿਆਂ ਵਲੋਂ ਵੱਖ-ਵੱਖ ਗਤੀਵਿਧੀਆਂ, ਜਿਸ 'ਚ ਲੋਕ ਗੀਤ, ਜਿਮਨਾਸਟਿਕ, ਗਿੱਧਾ ਆਦਿ ਦੀ ਵੀ ਪੇਸ਼ਕਾਰੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਜਿਥੇ ਸਿਹਤ ਜਾਂਚ ਲਈ ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਸਨ ਉਥੇ ਹੀ ਹੋਰ ਵੀ ਵੱਖ-ਵੱਖ ਸਕੀਮਾਂ ਦੇ ਲਾਭ ਮੌਕੇ 'ਤੇ ਦਿੱਤੇ ਗਏ ਹਨ | ਇਸ ਤੋਂ ਇਲਾਵਾ ਰੋਜ਼ਗਾਰ ਦਫ਼ਤਰ ਵਲੋਂ ਵਿਸ਼ੇਸ਼ ਤੌਰ 'ਤੇ ਕੰਪਨੀਆਂ ਨੂੰ ਬੁਲਾ ਕੇ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਧਾਨ ਕੀਤੇ ਅਤੇ ਮੌਕੇ 'ਤੇ 26 ਨਿਯੁਕਤੀ ਪੱਤਰ ਵੀ ਦਿੱਤੇ ਗਏ | ਇਸ ਮੌਕੇ 11 ਬੁਢਾਪਾ ਤੇ ਵਿਧਵਾ ਅÏਰਤਾਂ ਨੂੰ ਮਨਜ਼ੂਰੀ ਪੱਤਰ ਮੌਕੇ 'ਤੇ ਦਿੱਤੇ ਗਏ | ਇਸ ਮੌਕੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਗੁਰੂਹਰਸਹਾਏ ਕਰਨ ਬਰਾੜ, ਸਤਨਾਮ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |