25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਵਿਧਾਇਕ ਰਜਨੀਸ਼ ਦਹੀਆ ਵਲੋਂ ਪਿੰਡ ਨਿਊ ਸਤੀਆ ਵਾਲਾ ਦੇ ਵਿਕਾਸ ਲਈ 10 ਲੱਖ ਦੀ ਗਰਾਂਟ ਜਾਰੀ

Ad Position 21
No active advertisement
ਅਜੀਤ ਡੈਸਕ 07-01-2026
ਫ਼ਿਰੋਜ਼ਪੁਰ, 6 ਜਨਵਰੀ (ਰਾਕੇਸ਼ ਚਾਵਲਾ)-ਗਰਾਮ ਪੰਚਾਇਤ ਨਿਊ ਸਤੀਆ ਵਾਲਾ (ਬਲਾਕ ਘੱਲ ਖ਼ੁਰਦ) ਦੇ ਵਿਕਾਸ ਲਈ ਹਲਕਾ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਵਲੋਂ 10 ਲੱਖ ਰੁਪਏ ਦੀ ਵਿਕਾਸ ਗਰਾਂਟ ਮਨਜ਼ੂਰ ਕੀਤੀ ਗਈ ਹੈ | ਇਸ ਸ਼ਲਾਘਾਯੋਗ ਕਦਮ ਲਈ ਪਿੰਡ ਦੇ ਸਰਪੰਚ ਐਡਵੋਕੇਟ ਵਿਕਰਮਾਦਿਤਿਆ ਮਡਾਹਰ ਤੇ ਸਮੂਹ ਪੰਚਾਇਤ ਨੇ ਵਿਧਾਇਕ ਦਹੀਆ ਦਾ ਧੰਨਵਾਦ ਕੀਤਾ ਹੈ | ਸਰਪੰਚ ਵਿਕਰਮਾਦਿਤਿਆ ਮਡਾਹਰ ਨੇ ਦੱਸਿਆ ਕਿ ਇਹ ਗਰਾਂਟ ਪਿੰਡ ਦੀਆਂ ਮੱੁਢਲੀਆਂ ਸਹੂਲਤਾਂ ਨੂੰ ਸੁਧਾਰਨ ਲਈ ਵਰਤੀ ਜਾਵੇਗੀ, ਜਿਸ 'ਚ ਮੁੱਖ ਤੌਰ 'ਤੇ ਪਿੰਡ ਦੀਆਂ ਗਲੀਆਂ ਤੇ ਮੁੱਖ ਸੜਕਾਂ 'ਤੇ ਨਵੀਆਂ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ, ਸੋਕ ਪਿੱਟਾਂ ਦਾ ਨਿਰਮਾਣ ਤੇ ਅੰਦਰੂਨੀ ਸੜਕਾਂ ਦੀ ਮੁਰੰਮਤ, ਸਾਫ਼ ਪਾਣੀ ਲਈ ਨਵੇਂ ਬੋਰ ਤੇ ਹੈਂਡ ਪੰਪਾਂ ਦੀ ਸਥਾਪਨਾ, ਪਿੰਡ ਦੀਆਂ ਗਲੀਆਂ 'ਚ ਬੈਠਣ ਲਈ ਬੈਂਚ ਲਗਾਏ ਜਾਣਗੇ, ਸੈਨੀਟੇਸ਼ਨ ਅਤੇ ਸਫ਼ਾਈ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇਗੀ | ਵਿਧਾਇਕ ਰਜਨੀਸ਼ ਕੁਮਾਰ ਦਹੀਆ ਵਲੋਂ ਦਿੱਤਾ ਗਿਆ ਇਹ ਸਹਿਯੋਗ ਸਾਡੇ ਪਿੰਡ ਦੇ ਵਿਕਾਸ 'ਚ ਮੀਲ ਦਾ ਪੱਥਰ ਸਾਬਤ ਹੋਵੇਗਾ | ਸਰਪੰਚ ਵਿਕਰਮਾਦਿਤਿਆ ਮਡਾਹਰ ਨੇ ਕਿਹਾ ਕਿ ਉਹ ਭਰੋਸਾ ਦਿਵਾਉਂਦਾ ਹੈ ਕਿ ਇਹ ਰਾਸ਼ੀ ਪੂਰੀ ਪਾਰਦਰਸ਼ਤਾ ਤੇ ਸਰਕਾਰੀ ਨਿਯਮਾਂ ਅਨੁਸਾਰ ਹੀ ਖ਼ਰਚ ਕੀਤੀ ਜਾਵੇਗੀ | ਗਰਾਮ ਪੰਚਾਇਤ ਨੇ ਵਿਧਾਇਕ ਦੀ ਗਰਾਮੀਣ ਵਿਕਾਸ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯਤਨਾਂ ਨਾਲ ਪਿੰਡਾਂ ਦਾ ਜੀਵਨ ਪੱਧਰ ਉੱਚਾ ਚੁੱਕਣ 'ਚ ਵੱਡੀ ਮਦਦ ਮਿਲਦੀ ਹੈ | ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਵੀ ਵਿਧਾਇਕ ਦਾ ਆਭਾਰ ਪ੍ਰਗਟਾਇਆ |
Ad Position 22
No active advertisement
ਪਿਛਲੀ ਖ਼ਬਰ ਪੰਥਕ ਪਾਰਟੀਆਂ ਵਲੋਂ ਸਿਰਸਾ ਡੇਰਾ ਮੁਖੀ ਨੂੰ ਪੈਰੋਲ ਦਿੱਤੇ ਜਾਣ ਦੀ ਨਿਖੇਧੀ ਅਗਲੀ ਖ਼ਬਰ ਅÏਰਤਾਂ ਲਈ ਸਿਹਤ ਤੇ ਰੋਜ਼ਗਾਰ ਸੰਬੰਧੀ ਬਲਾਕ ਪੱਧਰੀ ਕੈਂਪ ਆਯੋਜਿਤ
Ad Position 24