25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੰਥਕ ਪਾਰਟੀਆਂ ਵਲੋਂ ਸਿਰਸਾ ਡੇਰਾ ਮੁਖੀ ਨੂੰ ਪੈਰੋਲ ਦਿੱਤੇ ਜਾਣ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 07-01-2026
ਜ਼ੀਰਾ, 6 ਜਨਵਰੀ (ਹਰਜੀਤ ਸਿੰਘ ਗਿੱਲ)-ਡੇਰਾ ਸਿਰਸਾ ਮੁਖੀ ਨੂੰ ਇਕ ਵਾਰ ਫਿਰ ਤੋਂ 40 ਦਿਨਾਂ ਦੀ ਪੈਰੋਲ ਦਿੱਤੇ ਜਾਣ ਦੀ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀਆਂ ਨੇ ਸਖ਼ਤ ਨਿਖੇਧੀ ਕਰਦਿਆਂ ਇਸ ਪੈਰੋਲ ਨੂੰ ਕਾਨੂੰਨ ਤੇ ਪੀੜਤਾਂ ਨਾਲ ਮਜ਼ਾਕ ਦੱਸਿਆ ਹੈ | ਇਸ ਸੰਬੰਧ 'ਚ ਗੱਲਬਾਤ ਕਰਦਿਆਂ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ, ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਮੱਲੇਵਾਲਾ, ਹਲਕਾ ਇੰਚਾਰਜ ਲਖਵਿੰਦਰ ਸਿੰਘ ਸੁਪਰ ਵਲਟੋਹਾ, ਬਲਾਕ ਪ©ਧਾਨ ਕੁੰਦਨ ਸਿੰਘ ਲਹੁਕੇ, ਅਕਾਲੀ ਦਲ ਵਾਰਿਸ ਪੰਜਾਬ ਦੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਮਠਾੜੂ, ਬਲਾਕ ਪ੍ਰਧਾਨ ਪ੍ਰਧਾਨ ਰਘਬੀਰ ਸਿੰਘ ਸਿੰਘ ਅਤੇ ਬਲਾਕ ਪ੍ਰਧਾਨ ਦਾਰਾ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਇਕ ਵਾਰ ਫਿਰ ਤੋਂ ਹਰਿਆਣਾ ਸਰਕਾਰ ਵਲੋਂ ਪੈਰੋਲ ਦੇਣਾ ਸਿੱਖਾਂ ਅਤੇ ਪੀੜਤਾਂ ਦੀਆਂ ਭਾਵਨਾਵਾਂ ਦੇ ਲੂਣ ਛਿੜਕਣ ਦੇ ਬਰਾਬਰ ਹੈ | ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਜ਼ਬਰ ਜਨਾਹ ਵਰਗੇ ਗੰਭੀਰ ਦੋਸ਼ਾਂ ਅਧੀਨ ਸੁਨਾਰੀਆ ਜੇਲ੍ਹ 'ਚ 20 ਸਾਲਾਂ ਦੀ ਕੈਦ ਭੁਗਤ ਰਹੇ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇ ਕੇ ਸਿੱਖ ਕੌਮ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ | ਅਕਾਲੀ ਦਲ ਅੰਮਿ੍ਤਸਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਬੰਦੀ ਸਿੰਘ ਕਿਸੇ ਕੁਕਰਮਾਂ ਕਰਕੇ ਨਹੀਂ ਸਗੋਂ ਸਿੱਖ ਕੌਮ ਨਾਲ ਹੋਈਆਂ ਬੇਇਨਸਾਫ਼ੀਆਂ ਕਰਕੇ ਹੀ 30-30 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਹਨ ਪਰ ਸਰਕਾਰਾਂ ਵਲੋਂ ਇਨ੍ਹਾਂ ਬੰਦੀ ਸਿੰਘਾਂ 'ਤੇ ਕੋਈ ਵੀ ਤਰਸ ਨਹੀਂ ਕੀਤਾ ਜਾਂਦਾ | ਇਸ ਤੋਂ ਸਿੱਧ ਹੁੰਦਾ ਹੈ ਕਿ ਸਿੱਖ ਕੌਮ ਨੂੰ ਇਸ ਦੇਸ਼ ਦੇ ਨਾਗਰਿਕ ਨਹੀਂ ਸਮਝਿਆ ਜਾਂਦਾ ਤੇ ਉਨ੍ਹਾਂ ਨਾਲ ਵਿਤਕਰੇਬਾਜ਼ੀ ਤੇ ਬੇਇਨਸਾਫ਼ੀ ਦਾ ਦੌਰ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਿਹਾ | ਇਸ ਮੌਕੇ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ, ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਮੱਲੇਵਾਲਾ, ਹਲਕਾ ਇੰਚਾਰਜ ਲਖਵਿੰਦਰ ਸਿੰਘ ਸੁਪਰ ਵਲਟੋਹਾ, ਦਿਹਾਤੀ ਬਲਾਕ ਪ©ਧਾਨ ਕੁੰਦਨ ਸਿੰਘ ਲਹੁਕੇ, ਅਕਾਲੀ ਦਲ ਵਾਰਿਸ ਪੰਜਾਬ ਦੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਮਠਾੜੂ, ਬਲਾਕ ਪ੍ਰਧਾਨ ਪ੍ਰਧਾਨ ਰਘਬੀਰ ਸਿੰਘ ਸਿੰਘ, ਬਲਾਕ ਪ੍ਰਧਾਨ ਦਾਰਾ ਸਿੰਘ, ਰਣਜੀਤ ਸਿੰਘ ਬਲਾਕ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ, ਗੁਰਲਾਭ ਸਿੰਘ, ਕੁਲਵੰਤ ਸਿੰਘ ਗਾਦੜੀ ਵਾਲਾ, ਲਖਵੀਰ ਸਿੰਘ, ਦਵਿੰਦਰ ਸਿੰਘ ਚੁਰੀਆਂ, ਯਾਦਵਿੰਦਰ ਸਿੰਘ ਭੁੱਲਰ, ਪੂਰਨ ਸਿੰਘ ਧੰਜੂ, ਜਸਵੰਤ ਸਿੰਘ ਬੂੜੇ ਵਾਲਾ, ਯਾਦਵਿੰਦਰ ਸਿੰਘ ਲਹੁਕੇ ਖ਼ੁਰਦ ਅਤੇ ਸੁਖਜੀਤ ਸਿੰਘ ਮੱਖੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰ ਆਪ੍ਰੇਟਰਾਂ ਐਸੋਸੀਏਸ਼ਨ ਦੀ ਚਿਤਾਵਨੀ, ਤਨਖਾਹ ਰੋਕੀ ਤਾਂ ਸੰਘਰਸ਼ ਪੱਕਾ ਅਗਲੀ ਖ਼ਬਰ ਵਿਧਾਇਕ ਰਜਨੀਸ਼ ਦਹੀਆ ਵਲੋਂ ਪਿੰਡ ਨਿਊ ਸਤੀਆ ਵਾਲਾ ਦੇ ਵਿਕਾਸ ਲਈ 10 ਲੱਖ ਦੀ ਗਰਾਂਟ ਜਾਰੀ
Ad Position 24