ਮੱਖੂ, 6 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਜੀਵ ਪਰਾਸ਼ਰ ਵਲੋਂ ਮੱਖੂ ਦੇ ਸਰਕਾਰੀ ਹਸਪਤਾਲ ਸੀ. ਐੱਚ. ਸੀ. ਮੱਖੂ ਦੀ ਅਚਨਚੇਤ ਚੈਕਿੰਗ ਕੀਤੀ ਤੇ ਸਾਰੇ ਹਸਪਤਾਲ ਦਾ ਨਿਰੀਖਣ ਕੀਤਾ, ਜਿਸ ਦੌਰਾਨ ਸਾਰਾ ਸਟਾਫ਼ ਹਾਜ਼ਰ ਪਾਇਆ | ਇਸ ਮੌਕੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਜੀਵ ਪਰਾਸ਼ਰ ਵਲੋਂ ਸਮੂਹ ਸਟਾਫ਼ ਨੂੰ ਸਮੇਂ ਸਿਰ ਆਪਣੀ ਡਿਊਟੀ 'ਤੇ ਹਾਜ਼ਰ ਰਹਿਣ ਅਤੇ ਡਿਊਟੀ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਵਰਤੀ ਜਾਣ ਦੀ ਹਦਾਇਤ ਕੀਤੀ | ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈ ਜਾਵੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ | ਉਨ੍ਹਾਂ ਨੇ ਹਸਪਤਾਲ ਦੀ ਬਿਲਡਿੰਗ ਦਾ ਵੀ ਜਾਇਜ਼ਾ ਲਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਪਾਲ, ਡਾ. ਜਸਵਿੰਦਰ ਸਿੰਘ ਕਾਲੜਾ, ਡਾ.ਸੁਮਨ ਧੰਜੂ, ਚੀਫ਼ ਫਾਰਮੇਸੀ ਅਫ਼ਸਰ ਵਰਿੰਦਰ ਕੁਮਾਰ ਆਦਿ ਸਟਾਫ਼ ਹਾਜ਼ਰ ਸਨ |