ਫ਼ਿਰੋਜ਼ਪੁਰ, 6 ਜਨਵਰੀ (ਗੁਰਿੰਦਰ ਸਿੰਘ)-ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਵਲੋਂ ਜ਼ਿਲੇ੍ਹ ਦੀਆਂ ਸਿਹਤ ਸੰਸਥਾਵਾਂ ਵਿਖੇ ਤਾਇਨਾਤ ਅÏਰਤ ਰੋਗਾਂ ਦੇ ਮਾਹਿਰ ਡਾਕਟਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦਾ ਮੁੱਖ ਉਦੇਸ਼ ਗਰਭਵਤੀ ਅÏਰਤਾਂ ਤੇ ਗਰਭ ਵਿਚ ਪਲ ਰਹੇ ਬੱਚੇ ਦੀ ਸਿਹਤ, ਵਧੇਰੇ ਜੋਖ਼ਮ ਵਾਲੇ ਕੇਸਾਂ ਦੀ ਪਹਿਚਾਣ ਕਰਕੇ ਮੈਡੀਕਲ ਨਿਗਰਾਨੀ ਅਤੇ ਜਣੇਪੇ ਵੇਲੇ ਮਾਂ ਅਤੇ ਬੱਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਸੀ | ਮੀਟਿੰਗ 'ਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ, ਅÏਰਤ ਰੋਗਾਂ ਦੇ ਮਾਹਿਰ ਡਾ. ਰਿਚਾ, ਡਾ. ਪੂਜਾ, ਡਾ. ਆਂਚਲ ਤੇ ਡਾ. ਕੰਚਨ ਬਿਸ਼ਟ ਸ਼ਾਮਿਲ ਸਨ | ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਵਲੋਂ ਡਾਕਟਰਾਂ ਨੂੰ ਹਦਾਇਤ ਕੀਤੀ ਗਈ ਕਿ ਗਰਭਵਤੀ ਅÏਰਤਾਂ ਦੀ ਸਿਹਤ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ਤਾਂ ਜੋ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਘਟਾਇਆ ਜਾ ਸਕੇ | ਇਸ ਤੋਂ ਇਲਾਵਾ ਹਾਈ-ਰਿਸਕ ਗਰਭ ਅਵਸਥਾ ਵਾਲੇ ਕੇਸਾਂ ਦੀ ਜਲਦੀ ਪਛਾਣ ਕਰਨਾ ਤੇ ਉਨ੍ਹਾਂ ਦਾ ਵਿਸ਼ੇਸ਼ ਇਲਾਜ ਯਕੀਨੀ ਬਣਾਇਆ ਜਾਵੇ | ਮੀਟਿੰਗ 'ਚ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਵੱਧ ਤੋਂ ਵੱਧ ਜਣੇਪੇ ਸਰਕਾਰੀ ਹਸਪਤਾਲਾਂ ਵਿਚ ਕਰਵਾਏ ਜਾਣ ਤਾਂ ਜੋ ਮਾਂ ਤੇ ਬੱਚਾ ਦੋਵੇਂ ਸੁਰੱਖਿਅਤ ਰਹਿਣ | ਉਨ੍ਹਾਂ ਨੇ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਦਾ ਲਾਭ ਹਰ ਗਰਭਵਤੀ ਅÏਰਤ ਤੱਕ ਪਹੁੰਚਣਾ ਯਕੀਨੀ ਬਣਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ 'ਜਨਨੀ ਸੁਰੱਖਿਆ ਯੋਜਨਾ' ਤੇ 'ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ' ਵਰਗੀਆਂ ਸਕੀਮਾਂ ਦਾ ਲਾਭ ਹਰ ਲੋੜਵੰਦ ਅÏਰਤ ਤੱਕ ਜ਼ਰੂਰ ਪਹੁੰਚਾਇਆ ਜਾਵੇ | ਲਿੰਗ ਨਿਰਧਾਰਨ ਟੈੱਸਟਾਂ ਦੀ ਰੋਕਥਾਮ ਲਈ ਪੀ. ਐਨ. ਡੀ. ਟੀ. ਐਕਟ ਦੀ ਸਖ਼ਤੀ ਨਾਲ ਪਾਲਨਾ ਕਰਨਾ ਤੇ ਭਰੂਣ ਹੱਤਿਆ ਵਰਗੀਆਂ ਬੁਰਾਈਆਂ ਵਿਰੁੱਧ ਸਖ਼ਤ ਰੁੱਖ ਅਖ਼ਤਿਆਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ | ਮੀਟਿੰਗ ਦੌਰਾਨ ਸਿਵਲ ਸਰਜਨ ਨੇ ਕਿਹਾ ਕਿ ਸਾਡਾ ਮੁੱਖ ਟੀਚਾ ਹਰ ਗਰਭਵਤੀ ਅÏਰਤ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ | ਡਾਕਟਰਾਂ ਨੂੰ ਚਾਹੀਦਾ ਹੈ ਕਿ ਉਹ ਮਰੀਜ਼ਾਂ ਨਾਲ ਨਰਮੀ ਨਾਲ ਪੇਸ਼ ਆਉਣ ਤੇ ਐਮਰਜੈਂਸੀ ਸੇਵਾਵਾਂ ਲਈ ਹਮੇਸ਼ਾ ਤਿਆਰ ਰਹਿਣ | ਇਸ ਮੌਕੇ ਵੱਖ-ਵੱਖ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਦੇ ਇਸਤਰੀ ਰੋਗਾਂ ਦੇ ਮਾਹਿਰਾਂ ਨੇ ਆਪਣੀਆਂ ਮੁਸ਼ਕਲਾਂ ਤੇ ਸੁਝਾਅ ਵੀ ਸਾਂਝੇ ਕੀਤੇ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਵੀ ਮੌਜੂਦ ਸਨ |