25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਝੂਠੇ ਪਰਚੇ ਦਰਜ ਕਰਕੇ ਪੰਜਾਬ ਸਰਕਾਰ ਸੱਚ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ-ਭਾਕਿਯੂ ਕਾਦੀਆਂ

Ad Position 21
No active advertisement
ਅਜੀਤ ਡੈਸਕ 07-01-2026
ਜ਼ੀਰਾ, 6 ਜਨਵਰੀ (ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਹੰਗਾਮੀ ਮੀਟਿੰਗ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਜਾਹਰਾ ਪੀਰ (ਬੰਡਾਲਾ) ਵਿਖੇ ਹੋਈ, ਜਿਸ 'ਚ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਤੋਂ ਇਲਾਵਾ ਯੂਨੀਅਨ ਦੇ ਅਹੁਦੇਦਾਰ ਤੇ ਮੈਂਬਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਇਸ ਮੌਕੇ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ, ਸੁਖਦੇਵ ਸਿੰਘ ਸਨੇਰ, ਗੁਰਚਰਨ ਨੂਰਪੁਰ ਤੇ ਹਰਪ੍ਰੀਤ ਸਿੰਘ ਲੌਂਗੋਦੇਵਾ ਆਦਿ ਨੇ ਕਿਹਾ ਕਿ ਸੋਸ਼ਲ ਮੀਡੀਆ ਪੱਤਰਕਾਰ ਮਿੰਟੂ ਗੁਰੂਸਰੀਆ, ਮਨਿੰਦਰਜੀਤ ਸਿੱਧੂ, ਆਰ. ਟੀ. ਆਈ. ਐਕਟੀਵਿਸਟ ਮਾਨਿਕ ਗੋਇਲ ਤੇ ਉਨ੍ਹਾਂ ਦੇ ਸਾਥੀਆਂ ਦੇ ਖ਼ਿਲਾਫ਼ ਝੂਠੇ ਪਰਚੇ ਦਰਜ ਕਰਕੇ ਪੰਜਾਬ ਸਰਕਾਰ ਸੱਚਾਈ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ | ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਇਕ ਲੋਕਤੰਤਰਿਕ ਦੇਸ਼ ਹੈ ਤੇ ਸਾਡੇ ਦੇਸ਼ ਦਾ ਸੰਵਿਧਾਨ ਹਰੇਕ ਵਿਅਕਤੀ ਨੂੰ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦਿੰਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਲੋਕਾਂ ਤੋਂ ਟੈਕਸ ਦੇ ਰੂਪ ਵਿੱਚ ਵਸੂਲੇ ਗਏ ਪੈਸੇ ਨਾਲ ਚੱਲਦੀਆਂ ਹਨ ਅਤੇ ਲੋਕਾਂ ਨੂੰ ਸਰਕਾਰਾਂ ਵਲੋਂ ਟੈਕਸ ਦੇ ਰੂਪ 'ਚ ਵਸੂਲੇ ਗਏ ਪੈਸੇ ਦੀ ਵਰਤੋਂ ਸੰਬੰਧੀ ਸਵਾਲ ਪੁੱਛਣ ਦਾ ਪੂਰਾ ਅਧਿਕਾਰ ਹੈ | ਉਨ੍ਹਾਂ ਕਿਹਾ ਕਿ ਪੱਤਰਕਾਰ ਮਿੰਟੂ ਗੁਰੂਸਰੀਆ, ਮਨਿੰਦਰਜੀਤ ਸਿੱਧੂ ਤੇ ਉਸ ਦੇ ਸਾਥੀਆਂ ਨੇ ਹੈਲੀਕਾਪਟਰ ਦੇ ਦੌਰੇ ਸੰਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਸਵਾਲ ਕਰਕੇ ਕੋਈ ਗੁਨਾਹ ਨਹੀਂ ਕੀਤਾ, ਬਲਕਿ ਉਨ੍ਹਾਂ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦੇਣ ਦੀ ਬਜਾਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਇਸ਼ਾਰੇ 'ਤੇ ਪੁਲਿਸ ਵਲੋਂ ਉਨ੍ਹਾਂ ਦੇ ਖ਼ਿਲਾਫ਼ ਝੂਠਾ ਪਰਚਾ ਦਰਜ ਕਰਕੇ ਆਪਣੇ ਗੁਨਾਹਾਂ ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਹ ਪਰਚਾ ਜਲਦੀ ਖ਼ਾਰਜ ਨਾ ਕੀਤਾ ਤਾਂ ਪੱਤਰਕਾਰਾਂ ਵਲੋਂ ਸਰਕਾਰ ਦੀ ਇਸ ਘਿਨੌਣੀ ਹਰਕਤ ਦੇ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਵਿਚ ਵੱਧ ਚੜ੍ਹ ਕੇ ਸਾਥ ਦਿੱਤਾ ਜਾਵੇਗਾ | ਮੀਟਿੰਗ ਵਿਚ ਮੋਹਣ ਸਿੰਘ ਨੰਬਰਦਾਰ, ਮਨਦੀਪ ਸਿੰਘ ਅਲੀਪੁਰ, ਅੰਮਿ੍ਤਪਾਲ ਸਿੰਘ, ਗੁਰਪ੍ਰੀਤ ਸਿੰਘ ਵਲਟੋਹਾ ਬਲਾਕ ਪ੍ਰਧਾਨ ਮੱਲਾਂਵਾਲਾ, ਜਸਪ੍ਰੀਤ ਸਿੰਘ, ਸੁਖਦੇਵ ਸਿੰਘ ਵਾੜਾ ਚੈਨ ਸਿੰਘ, ਆਤਮਾ ਸਿੰਘ ਮਸਸੂਰਦੇਵਾ, ਮਹਿੰਦਰ ਸਿੰਘ, ਵਿਕੀ ਨਾਰੰਗ ਜ਼ੀਰਾ, ਤਰਸੇਮ ਸਿੰਘ ਰੂਪ, ਭੁਪਿੰਦਰ ਸਿੰਘ ਬਲਾਕ ਪ੍ਰਧਾਨ ਮੱਖੂ, ਗੁਰਸਾਹਿਬ ਸਿੰਘ ਸੁੱਚਾ ਸਿੰਘ ਨੂਰਪੁਰ ਗੁਰਦੇਵ ਸਿੰਘ ਮਾਛੀਵਾੜਾ, ਗੁਰਚਰਨ ਸਿੰਘ ਬਾਜਵਾ, ਪਰਮਜੀਤ ਵਿਦਿਆਰਥੀ, ਪਾਲਾ ਸਿੰਘ ਸਨੇਰ ਆਦਿ ਯੂਨੀਅਨ ਦੇ ਆਗੂ ਤੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਜਣੇਪੇ ਵੇਲੇ ਮਾਂ ਤੇ ਬੱਚੇ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ ਦੀ ਹਦਾਇਤ
Ad Position 24