ਮੱਲਾਂਵਾਲਾ, 6 ਜਨਵਰੀ (ਬਲਬੀਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਵਲੋਂ ਪਾਰਟੀ ਵਿਚ ਵਾਧੇ ਤੇ ਪਸਾਰ ਵਾਸਤੇ ਪਿੰਡਾਂ ਅਤੇ ਸ਼ਹਿਰਾਂ 'ਚ ਮਿਹਨਤੀ ਵਰਕਰਾਂ ਨੂੰ ਮਾਣ ਸਨਮਾਨ ਦਿੱਤਾ ਗਿਆ ਹੈ | ਜਿਸ ਵਿਚ ਵਿਧਾਨ ਸਭਾ ਹਲਕਾ ਜ਼ੀਰਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਆਗੂ ਸੁਖਵੰਤ ਸਿੰਘ ਮੱਲਾਂਵਾਲਾ ਨੂੰ ਜ਼ਿਲ੍ਹਾ ਸਹਾਇਕ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਨਿਸ਼ਾਨ ਸਿੰਘ ਭੁੱਲਰ ਚਾਹਲ, ਹਰਪਾਲ ਸਿੰਘ ਸੰਧੂ ਮੱਲਾਂਵਾਲਾ, ਕੁਲਦੀਪ ਡੋਗਰਾ, ਬਲਦੇਵ ਸਿੰਘ ਮੱਲਾਂਵਾਲਾ, ਦਿਲਬਾਗ ਸਿੰਘ ਆਲੇਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਵਰਕਿੰਗ ਕਮੇਟੀ ਵਿਚ ਮੈਂਬਰ ਨਿਯੁਕਤ ਕੀਤਾ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਦਿੱਤੇ ਮਾਨ ਸਨਮਾਨ ਦੇ ਸੰਬੰਧ 'ਚ ਸੁਖਵੰਤ ਸਿੰਘ ਮੱਲਾਂਵਾਲਾ, ਨਿਸ਼ਾਨ ਸਿੰਘ ਭੁੱਲਰ ਚਾਹਲ, ਹਰਪਾਲ ਸਿੰਘ ਸੰਧੂ ਮੱਲਾਂਵਾਲਾ, ਕੁਲਦੀਪ ਡੋਗਰਾ, ਬਲਦੇਵ ਸਿੰਘ ਸਰਾਂ ਮੱਲਾਂਵਾਲਾ, ਦਿਲਬਾਗ ਸਿੰਘ ਆਲੇਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ, ਹਲਕਾ ਇੰਚਾਰਜ ਜ਼ੀਰਾ ਹਰਪ੍ਰੀਤ ਸਿੰਘ ਹੀਰੋ ਅਤੇ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਲੀਡਰ ਨਾਲ ਜਿਤਾ ਕੇ ਸੂਬੇ 'ਚ ਅਕਾਲੀ ਦਲ ਦੀ ਸਰਕਾਰ ਲਿਆਉਣਗੇ |