25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮਯੰਕ ਫਾਊਾਡੇਸ਼ਨ ਨੇ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਫ਼ਿਰੋਜ਼ਪੁਰ ਦੇ ਡੀ. ਸੀ. ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 07-01-2026
ਫ਼ਿਰੋਜ਼ਪੁਰ, 6 ਜਨਵਰੀ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਸਥਿਤ ਸਮਾਜਿਕ ਸੰਗਠਨ, ਮਯੰਕ ਫਾਊਾਡੇਸ਼ਨ ਦੇ ਇਕ ਵਫ਼ਦ ਨੇ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਪ੍ਰਸਤਾਵਿਤ ਗਤੀਵਿਧੀਆਂ 'ਤੇ ਚਰਚਾ ਕਰਨ ਲਈ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪ ਸ਼ਿਖਾ ਸ਼ਰਮਾ ਨਾਲ ਮੁਲਾਕਾਤ ਕੀਤੀ | ਮੀਟਿੰਗ ਦਾ ਉਦੇਸ਼ ਜ਼ਿਲ੍ਹੇ 'ਚ ਸੜਕ ਸੁਰੱਖਿਆ ਜਾਗਰੂਕਤਾ ਨੂੰ ਮਜ਼ਬੂਤ ਕਰਨ ਤੇ ਸੜਕ ਹਾਦਸਿਆਂ ਨੂੰ ਘਟਾਉਣ ਲਈ ਸਾਂਝੇ ਯਤਨਾਂ 'ਤੇ ਚਰਚਾ ਕਰਨਾ ਸੀ | ਮੀਟਿੰਗ ਦੌਰਾਨ ਮਯੰਕ ਫਾਊਾਡੇਸ਼ਨ ਨੇ ਡਿਪਟੀ ਕਮਿਸ਼ਨਰ ਨੂੰ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਆਯੋਜਿਤ ਕਰਨ ਦੀਆਂ ਆਪਣੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਟ੍ਰੈਫ਼ਿਕ ਨਿਯਮਾਂ, ਸੁਰੱਖਿਅਤ ਡਰਾਈਵਿੰਗ ਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਬਾਰੇ ਜਾਗਰੂਕ ਕੀਤਾ ਜਾ ਸਕੇ | ਫਾਊਾਡੇਸ਼ਨ ਨੇ ਸਕੂਲ ਬੱਸ ਡਰਾਈਵਰਾਂ ਲਈ ਵਿਸ਼ੇਸ਼ ਵਰਕਸ਼ਾਪਾਂ ਦਾ ਆਯੋਜਨ ਕਰਨ ਦਾ ਵੀ ਪ੍ਰਸਤਾਵ ਰੱਖਿਆ, ਜਿਸ 'ਚ ਸੁਰੱਖਿਅਤ ਡਰਾਈਵਿੰਗ, ਬਾਲ ਸੁਰੱਖਿਆ ਪੋ੍ਰਟੋਕਾਲ ਅਤੇ ਐਮਰਜੈਂਸੀ ਸਥਿਤੀਆਂ ਪ੍ਰਤੀ ਢੁਕਵੀਂ ਪ੍ਰਤੀਕਿਰਿਆ 'ਤੇ ਧਿਆਨ ਕੇਂਦਰਿਤ ਕੀਤਾ | ਇਸ ਤੋਂ ਇਲਾਵਾ ਟਰੱਕ ਤੇ ਵਪਾਰਕ ਵਾਹਨ ਚਾਲਕਾਂ ਲਈ ਅੱਖਾਂ ਦੀ ਜਾਂਚ ਕੈਂਪ ਲਗਾਏ ਜਾਣਗੇ, ਕਿਉਂਕਿ ਨਜ਼ਰ ਦੀਆਂ ਸਮੱਸਿਆਵਾਂ ਸੜਕ ਹਾਦਸਿਆਂ ਦਾ ਇਕ ਵੱਡਾ ਕਾਰਨ ਹਨ | ਸੜਕ ਸੁਰੱਖਿਆ ਪਹਿਲਕਦਮੀ ਦੇ ਹਿੱਸੇ ਵਜੋਂ ਮਯੰਕ ਫਾਊਾਡੇਸ਼ਨ ਦੋਪਹੀਆ ਵਾਹਨ ਸਵਾਰਾਂ 'ਚ ਹੈਲਮਟ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਸਿਰ ਦੀਆਂ ਗੰਭੀਰ ਸੱਟਾਂ ਨੂੰ ਰੋਕਣ ਲਈ, ਈ-ਕਾਮਰਸ ਡਲਿਵਰੀ ਸੇਵਾਵਾਂ, ਜਿਨ੍ਹਾਂ 'ਚ ਜੋਮੈਟੋ, ਸਵਿਗੀ, ਬਲਿੰਕਿਟ ਅਤੇ ਹੋਰ ਸ਼ਾਮਿਲ ਹਨ, ਦੇ ਡਲਿਵਰੀ ਲੜਕਿਆਂ ਨੂੰ 100 ਸੁਰੱਖਿਆ ਹੈਲਮਟ ਵੰਡੇਗਾ | ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੇ ਮਯੰਕ ਫਾਊਾਡੇਸ਼ਨ ਦੇ ਸੜਕ ਸੁਰੱਖਿਆ ਦੇ ਖੇਤਰ ਵਿਚ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਸਫਲ ਆਯੋਜਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਪੂਰੇ ਸਮਰਥਨ ਦਾ ਭਰੋਸਾ ਦਿੱਤਾ | ਦੱਸਣਯੋਗ ਹੈ ਕਿ ਫਾਊਾਡੇਸ਼ਨ ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਦੀ ਲੀਡ ਏਜੰਸੀ ਨਾਲ ਇਪੈਨਲਡ ਸੰਸਥਾ ਹੈ ਜੋ ਪੰਜਾਬ ਵਿਚ ਸੜਕ ਸੁਰੱਖਿਆ ਲਈ ਜ਼ਿੰਮੇਵਾਰ ਹੈ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਵਲੋਂ ਰਟੌਲ ਰੋਹੀ ਸੁਸਾਇਟੀ 'ਚ ਹੋਏ ਖਾਦ ਦੇ ਘਪਲੇ ਦੀ ਜਾਂਚ ਦੀ ਮੰਗ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਜੈ ਸਚਦੇਵਾ ਤੇ ਪੂਜਾ ਲੂਥਰਾ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ
Ad Position 24