ਮੱਖੂ, 6 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਫ਼ਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਅਨ ਦੀ ਹਫ਼ਤਾਵਾਰੀ ਬਲਾਕ ਪੱਧਰੀ ਮੀਟਿੰਗ ਗੁਰਵਿੰਦਰ ਸਿੰਘ ਢਿੱਲੋਂ ਐਗਜ਼ੈਕਟਿਵ ਕਮੇਟੀ ਮੈਂਬਰ ਪੰਜਾਬ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਹੋਈ | ਮੀਟਿੰਗ ਦੌਰਾਨ ਬਲਾਕ ਮੱਖੂ ਦੇ ਪਿੰਡਾਂ ਦੀਆਂ ਵੱਖ-ਵੱਖ ਇਕਾਈਆਂ ਦੇ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਸੂਬਾ ਅਤੇ ਜ਼ਿਲ੍ਹਾ ਪੱਧਰ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ | ਕਿਸਾਨ ਆਗੂਆਂ ਨੇ ਦੱਸਿਆ ਕਿ ਬਿਜਲੀ ਸੋਧ ਬਿਲ 2025 ਦੇ ਵਿਰੋਧ 'ਚ 16 ਜਨਵਰੀ 2026 ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਿਥੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਪੰਜਾਬ ਦੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦਾ ਘਿਰਾਓ ਕਰਨਗੇ ਉਥੇ ਹੀ ਬਲਾਕ ਮੱਖੂ ਦੇ ਆਗੂ ਅਤੇ ਵਰਕਰ ਫ਼ਿਰੋਜ਼ਪੁਰ ਵਿਖੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕਰਨਗੇ | ਉਨ੍ਹਾਂ ਕਿਹਾ ਕਿ ਜੇਕਰ ਇਹ ਬਿੱਲ ਪਾਸ ਹੋ ਕੇ ਐਕਟ ਬਣ ਗਿਆ ਤਾਂ ਕਿਸਾਨਾਂ ਦੇ ਨਾਲ-ਨਾਲ ਹਰੇਕ ਵਰਗ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਇਸ ਲਈ ਹਰੇਕ ਵਰਗ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦਾ ਸਾਥ ਦੇਣਾ ਚਾਹੀਦਾ ਹੈ | ਮੀਟਿੰਗ 'ਚ ਗੁਰਵਿੰਦਰ ਸਿੰਘ ਢਿੱਲੋਂ ਐਗਜ਼ੈਕਟਿਵ ਕਮੇਟੀ ਮੈਂਬਰ ਪੰਜਾਬ ਤੋਂ ਇਲਾਵਾ ਬਾਪੂ ਗੁਰਦੇਵ ਸਿੰਘ ਵਾਰਸ ਵਾਲਾ ਸਰਪ੍ਰਸਤ ਪੰਜਾਬ, ਜਥੇਦਾਰ ਜੋਗਿੰਦਰ ਸਿੰਘ ਸਭਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਧਰਮ ਸਿੰਘ ਸਭਰਾ ਮੀਤ ਪ੍ਰਧਾਨ ਪੰਜਾਬ, ਪਰਗਟ ਸਿੰਘ ਲਹਿਰਾ ਐਗਜ਼ੈਕਟਿਵ ਕਮੇਟੀ ਮੈਂਬਰ ਪੰਜਾਬ, ਬਲਦੇਵ ਸਿੰਘ ਵਾਈਆ ਐਗਜ਼ੈਕਟਿਵ ਕਮੇਟੀ ਮੈਂਬਰ ਪੰਜਾਬ, ਗੁਰਪਾਲ ਸਿੰਘ ਸਭਰਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ, ਸੁਰਿੰਦਰ ਸਿੰਘ ਪੀਰ ਮੁਹੰਮਦ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਨਸੀਬ ਸਿੰਘ ਗੱਟਾ ਖ਼ਜ਼ਾਨਚੀ ਮੱਖੂ, ਨੰਬਰਦਾਰ ਰੇਸ਼ਮ ਸਿੰਘ ਮਲੰਗ ਸ਼ਾਹ ਵਾਲਾ, ਨੰਬਰਦਾਰ ਕੁਲਦੀਪ ਸਿੰਘ ਕਾਲੂ ਮੰਡਾਰ, ਨਿਰਮਲ ਸਿੰਘ ਵਸਤੀ ਵਸਾਵਾ ਸਿੰਘ, ਬਲਵਿੰਦਰ ਸਿੰਘ ਬਹਿਕ ਫੱਤੂ, ਨਸੀਬ ਸਿੰਘ ਮਰਹਾਣਾ, ਗੁਰਨਾਮ ਸਿੰਘ ਢਿੱਲੋਂ ਸ਼ੀਂਹਾਂਪਾੜੀ, ਬਲਵੀਰ ਸਿੰਘ ਵਸਤੀ ਵਸਾਵਾ ਸਿੰਘ, ਦਿਲਬਾਗ ਸਿੰਘ ਵਰਪਾਲ, ਮੁਖ਼ਤਿਆਰ ਸਿੰਘ ਕੁਸੂਵਾਲਾ, ਸੁਖਚੈਨ ਸਿੰਘ ਅਰਾਈਆਂਵਾਲਾ, ਬਗ਼ੀਚਾ ਸਿੰਘ ਲਹਿਰਾ ਆਦਿ ਕਿਸਾਨ ਵੱਡੀ ਗਿਣਤੀ 'ਚ ਹਾਜ਼ਰ ਸਨ |