25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਗੁਰੂ ਦੀ ਬਖਸ਼ਿਸ਼ ਤੋਂ ਬਿਨਾਂ ਕਿਸੇ ਮੰਜ਼ਿਲ 'ਤੇ ਨਹੀਂ ਪਹੁੰਚਿਆ ਜਾ ਸਕਦਾ-ਗਿਆਨੀ ਜਗਤਾਰ ਸਿੰਘ

Ad Position 21
No active advertisement
ਅਜੀਤ ਡੈਸਕ 07-01-2026
ਫਿਰੋਜ਼ਪੁਰ, 6 ਜਨਵਰੀ (ਸੁਖਵਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੋ ਕਿ ਪੰਥ ਦੇ ਇਕ ਸਿਰਮੋਹ ਕਥਾਵਾਚਕ ਵੀ ਹਨ, ਨੇ ਸਪਸ਼ਟ ਕੀਤਾ ਹੈ ਕਿ ਮੈਂ ਅੱਜ ਜੋ ਵੀ ਹਾਂ ਗੁਰੂ ਦੀਆਂ ਬਖਸ਼ਿਸ਼ਾਂ ਤੇ ਸੰਗਤਾਂ ਦੀਆਂ ਅਸੀਸਾਂ ਸਦਕਾ ਹੀ ਹਾਂ | ਸਿੰਘ ਸਾਹਿਬਾਨ ਜੋ ਕਿ ਇਕ ਸਮਾਗਮ 'ਚ ਹਿੱਸਾ ਲੈਣ ਲਈ ਫਿਰੋਜ਼ਪੁਰ ਆਏ ਸਨ | ਆਪਣੇ ਪੁਰਾਣੇ ਸਾਥੀ ਫੈਡਰੇਸ਼ਨ ਮਹਿਤਾ ਦੇ ਆਗੂ ਭਾਈ ਜਸਪਾਲ ਸਿੰਘ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ 1956 'ਚ ਉਨ੍ਹਾਂ ਦਾ ਜਨਮ ਹਰਿਆਣਾ ਦੇ ਪਿੰਡ ਸ਼ਾਹਬਾਦ ਮਾਰਕੰਡਾ ਵਿਖੇ ਹੋਇਆ | ਆਪਣੇ ਪਿੰਡ 'ਚ ਮੁੱਢਲੀ ਪੜ੍ਹਾਈ ਕਰਨ ਉਪਰੰਤ ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਗਿਆਨੀ ਦੀ ਡਿਗਰੀ ਹਾਸਿਲ ਕੀਤੀ ਤੇ ਕੁਝ ਸਮਾਂ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਦੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕੀਤੀ | ਇਸ ਤੋਂ ਉਪਰੰਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਵਿਖੇ ਮੁੱਖ ਗ੍ਰੰਥੀ ਦੀ ਸੇਵਾ ਨਿਭਾਉਣ ਲੱਗੇ | ਗਿਆਨੀ ਦੀ ਡਿਗਰੀ ਹਾਸਿਲ ਹੋਣ ਕਰਕੇ ਕਥਾ ਦਾ ਪ੍ਰਵਾਹ ਵੀ ਨਾਲ ਨਾਲ ਚੱਲਦਾ ਰਿਹਾ | ਜਿਸ 'ਤੇ ਸੰਗਤਾਂ ਨੇ ਬਹੁਤ ਮਾਣ ਬਖ਼ਸ਼ਿਆ 2011 ਤੋਂ ਇਹ ਸੇਵਾ ਨਿਭਾਉਣ ਉਪਰੰਤ 2023 ਵਿਚ ਉਹ ਸੇਵਾ ਮੁਕਤ ਹੋ ਗਏ ਤੇ ਲੁਧਿਆਣਾ ਵਿਖੇ ਹੀ ਉਨ੍ਹਾਂ ਨੇ ਆਪਣੀ ਪੱਕੀ ਰਿਹਾਇਸ਼ ਰੱਖ ਲਈ | ਉਨ੍ਹਾਂ ਦੱਸਿਆ ਕਿ ਗੁਰੂ ਦੀ ਬਖਸ਼ਿਸ਼ ਸੱਚੇ ਦਿਲੋਂ ਕੀਤੀ ਅਰਦਾਸ ਤੋ ਪ੍ਰਾਪਤ ਹੁੰਦੀ ਹੈ ਤੇ ਸੰਗਤਾਂ ਦੀਆਂ ਅਸੀਸਾਂ ਅਤੇ ਗੁਰੂ 'ਚ ਸ਼ਰਧਾ ਰੱਖਣ ਵਾਲਿਆਂ ਨੂੰ ਹਰ ਮੰਜ਼ਿਲ ਦੀ ਪ੍ਰਾਪਤੀ ਹੋ ਜਾਂਦੀ ਹੈ | ਇਸ ਸਮੇਂ ਫੈਡਰੇਸ਼ਨ ਮਹਿਤਾ ਦੇ ਆਗੂ ਭਾਈ ਜਸਪਾਲ ਸਿੰਘ, ਦਲਜੀਤ ਸਿੰਘ ਸਾਬਕਾ ਕੌਂਸਲਰ, ਹਰਪਿੰਦਰ ਸਿੰਘ, ਪਰਮਿੰਦਰ ਸਿੰਘ, ਸੁਰਜੀਤ ਸਿੰਘ, ਹਰਜਿੰਦਰ ਸਿੰਘ, ਜਸਪ੍ਰੀਤ ਸਿੰਘ ਆਦਿ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੀਆਂ ਬੈਟਰੀਆਂ ਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ 2 ਕਾਬੂ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਨੇ ਮਹੀਨਾ ਭਰ ਚਲਾਈ ਨਸ਼ਾ ਛਡਾਓ ਮੁਹਿੰਮ 'ਯੂਥ ਅਗੇਂਸਟ ਡਰੱਗ' ਦੀ...
Ad Position 24