25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਚੋਰੀ ਦੀਆਂ ਬੈਟਰੀਆਂ ਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 07-01-2026
ਫ਼ਾਜ਼ਿਲਕਾ, 6 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਚੋਰੀ ਦੀਆਂ ਬੈਟਰੀਆਂ ਤੇ ਬਿਨਾ ਨੰਬਰੀ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਰਾਜ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜਸਕਰਨ ਸਿੰਘ ਉਰਫ਼ ਵਿਕੀ ਪੁੱਤਰ ਬਲਵੰਤ ਸਿੰਘ ਵਾਸੀ ਪਾਕਾ ਤੇ ਗੁਰਜੀਤ ਸਿੰਘ ਉਰਫ਼ ਲਾਡੀ ਪੁੱਤਰ ਬਗ਼ੀਚਾ ਸਿੰਘ ਵਾਸੀ ਬੰਨਾ ਵਾਲੀ ਚੋਰੀਆਂ ਕਰਨ ਦੇ ਆਦੀ ਹਨ | ਜੋ ਅੱਜ ਵੀ ਪਿੰਡ ਅਰਨੀਵਾਲਾ ਦੀ ਤਰਫ਼ੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਹਨ, ਜਿਨ੍ਹਾਂ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ | ਜਿਨ੍ਹਾਂ ਕੋਲੋਂ 2 ਚੋਰੀ ਦੀਆ ਬੈਟਰੀਆਂ ਤੇ ਮੋਟਰਸਾਈਕਲ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਨ ਦੇ ਦੋਸ਼ 'ਚ 3 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਅਗਲੀ ਖ਼ਬਰ ਗੁਰੂ ਦੀ ਬਖਸ਼ਿਸ਼ ਤੋਂ ਬਿਨਾਂ ਕਿਸੇ ਮੰਜ਼ਿਲ 'ਤੇ ਨਹੀਂ ਪਹੁੰਚਿਆ ਜਾ ਸਕਦਾ-ਗਿਆਨੀ ਜਗਤਾਰ ਸਿੰਘ
Ad Position 24