25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਂਝੀ ਟੀਮ ਵਲੋਂ ਸ਼ਹਿਰ ਦੇ ਬਾਜ਼ਾਰਾਂ ਦੀ ਕੀਤੀ ਚੈਕਿੰਗ

Ad Position 21
No active advertisement
ਅਜੀਤ ਡੈਸਕ 07-01-2026
ਜਲਾਲਾਬਾਦ, 6 ਜਨਵਰੀ (ਹਰਪ੍ਰੀਤ ਸਿੰਘ ਪਰੂਥੀ/ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਸ੍ਰੀ ਮੁਕਤਸਰ ਸਾਹਿਬ ਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਂਝੀ ਟੀਮ ਵਲੋਂ ਜਲਾਲਾਬਾਦ ਸ਼ਹਿਰ ਦੇ ਬਾਜ਼ਾਰਾਂ 'ਚ ਚਾਇਨਾਂ ਡੋਰ ਤੇ ਸਿੰਗਲ ਯੂਜ਼ ਪਲਾਸਟਿਕ ਦੀ ਚੈਕਿੰਗ ਕੀਤੀ ਗਈ ਤੇ ਚਲਾਨ ਕੀਤੇ ਗਏ | ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਐੱਸ. ਡੀ. ਓ. ਤੇ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਜਲਾਲਾਬਾਦ ਬਲਵਿੰਦਰ ਸਿੰਘ ਵਲੋਂ ਸ਼ਹਿਰ ਅੰਦਰ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਚਾਈਨਾ ਡੋਰ ਨਾ ਵਰਤਣ ਸੰਬੰਧੀ ਸਖ਼ਤ ਹਦਾਇਤ ਕੀਤੀ | ਪ੍ਰੋਗਰਾਮ ਕੋਆਰਡੀਨੇਟਰ ਅਮਨਦੀਪ ਨੇ ਸ਼ਹਿਰ ਵਾਸੀਆਂ ਨੂੰ ਚਾਇਨਾਂ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਚਾਈਨਾ ਡੋਰ ਜਾਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਸਰਕਾਰ ਦੇ ਰੂਲਾ ਤੇ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਚਾਈਨਾ ਡੋਰ ਮਨੁੱਖ, ਪੰਛੀਆਂ ਲਈ ਕਾਫ਼ੀ ਘਾਤਕ ਹੈ ਤੇ ਅਨੇਕਾਂ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ, ਇਸੇ ਤਹਿਤ ਇਸ ਦੀ ਵਿੱਕਰੀ ਤੇ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਤੋਂ ਵੀ ਨਾਗਰਿਕਾਂ ਨੂੰ ਪ੍ਰਹੇਜ਼ ਕਰਨਾ ਚਾਹੀਦਾ ਹੈ | ਇਸ ਮੌਕੇ ਜੇ. ਈ. ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਮੈਡਮ ਮਨਜੀਤ ਕੌਰ, ਜੇ. ਈ. ਨਗਰ ਕੌਂਸਲ ਜਲਾਲਾਬਾਦ ਮੈਡਮ ਬਲਜੀਤ ਕੌਰ, ਇੰਸਪੈਕਟਰ ਨਗਰ ਕੌਂਸਲ ਜਲਾਲਾਬਾਦ ਸੰਦੀਪ ਕੁਮਾਰ, ਸੀ. ਐਫ. ਅਮਨਦੀਪ, ਸਚਿਨ ਧਵਨ, ਰੇਸ਼ਮ ਸਿੰਘ, ਅਬਿਨਾਸ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਰਾਧਾ ਸਵਾਮੀ ਕਾਲੋਨੀ ਫ਼ਾਜ਼ਿਲਕਾ ਦੀਆਂ ਬਣਨ ਵਾਲੀਆਂ ਸੜਕਾਂ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਵਲੋਂ ਪਿੰਡਾਂ 'ਚ ਪੀਣ ਵਾਲੇ ਪਾਣੀ ਦੇ ਟੈਂਕਰ ਕਰਵਾਏ ਮੁਹੱਈਆ
Ad Position 24